ਟੋਰਾਂਟੋ, 24 ਨਵੰਬਰ (ਪੋਸਟ ਬਿਊਰੋ): ਟੋਰਾਂਟੋ ਦੇ ਕਿੰਗ ਵੇਸਟ ਇਲਾਕੇ ਵਿੱਚ ਸਵੇਰੇ-ਸਵੇਰੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਜਖ਼ਮੀ ਹੋ ਗਿਆ। ਇਹ ਘਟਨਾ ਸਪੈਡੀਨਾ ਏਵੇਨਿਊ ਦੇ ਪੱਛਮ ਵਿੱਚ ਕਿੰਗ ਸਟਰੀਟ ਵੇਸਟ ਅਤੇ ਬਰੈਂਟ ਸਟਰੀਟ ਕੋਲ ਹੋਈ।
ਟੋਰਾਂਟੋ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 4:18 ਵਜੇ ਉਸ ਇਲਾਕੇ ਵਿੱਚ ਬੁਲਾਇਆ ਗਿਆ ਸੀ। ਐਤਵਾਰ ਨੂੰ ਇੱਕ ਵਿਅਕਤੀ ਦੀ ਰਿਪੋਰਟ ਲਈ ਜੋ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ਵਿਚ ਮਿਲਿਆ।
ਪੁਲਿਸ ਵੱਲੋਂ ਪੀੜਤ ਨੂੰ ਗੰਭੀਰ ਸੱਟਾਂ ਦੇ ਚਲਦੇ ਹਸਪਤਾਲ ਲਿਜਾਇਆ ਗਿਆ। ਇਸ ਸੰਬੰਧੀ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਟੋਰਾਂਟੋ ਪੁਲਿਸ ਵੱਲੋਂ ਜਾਂਚ ਜਾਰੀ ਹੈ।