Welcome to Canadian Punjabi Post
Follow us on

11

December 2024
ਬ੍ਰੈਕਿੰਗ ਖ਼ਬਰਾਂ :
ਜੀਟੀਏ ਦੇ ਘਰਾਂ ਵਿੱਚ ਦਾਖਲ ਹੋ ਕੇ ਲੁੱਟਾਂ ਕਰਨ ਵਾਲੇ ਆਪਰਾਧਿਕ ਨੈੱਟਵਰਕ ਦਾ ਪਰਦਾਫਾਸ਼, ਪ੍ਰੋਜੈਕਟ ਸਕਾਈਫਾਲ ਤਹਿਤ 17 ਮੁਲਜ਼ਮ ਗ੍ਰਿਫ਼ਤਾਰਓਂਟਾਰੀਓ ਦੀ ਔਰਤ ਨੂੰ ਟੈਕਸੀ ਘੋਟਾਲੇ `ਚ ਲੱਗਾ 14 ਹਜ਼ਾਰ ਡਾਲਰ ਦਾ ਚੂਨਾਪੁਲਿਸ ਨੇ ਟੋ ਟਰੱਕ ਡਰਾਈਵਰਾਂ ਖਿਲਾਫ 19 ਚਾਰਜਿਜ਼ ਲਗਾਏਧਨਖੜ ਖਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤੇ ਦਾ ਨੋਟਿਸ, 60 ਸੰਸਦ ਮੈਂਬਰਾਂ ਦਾ ਸਮਰਥਨਮੁੱਖ ਮੰਤਰੀ ਭਜਨਲਾਲ ਸੋਨੂੰ ਨਿਗਮ ਦਾ ਸ਼ੋਅ ਛੱਡਕੇ ਚੇ ਗਏ, ਤਾਂ ਸੋਨੂੰ ਨਿਗਮ ਹੋਏ ਨਾਰਾਜ਼ਝਾਰਖੰਡ 'ਚ ਨਾਬਾਲਿਗ ਬੇਟੀ ਸਮੇਤ ਮਾਂ ਨੂੰ ਜੁੱਤੀਆਂ-ਚੱਪਲਾਂ ਦੇ ਹਾਰ ਪਾ ਕੇ ਪਿੰਡ 'ਚ ਘੁੰਮਾਇਆਟਰੰਪ ਨੇ ਭਾਰਤੀ-ਅਮਰੀਕੀ ਵਕੀਲ ਹਰਮੀਤ ਢਿੱਲੋਂ ਨੂੰ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦਧਰਮ ਦੇ ਅਧਾਰ ’ਤੇ ਰਾਖਵਾਂਕਰਨ ਨਹੀਂ ਦਿੱਤਾ ਜਾ ਸਕਦਾ : ਸੁਪਰੀਮ ਕੋਰਟ
 
ਪੰਜਾਬ

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ : ਡਾ.ਬਲਜੀਤ ਕੌਰ

November 25, 2024 12:05 PM

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 1867 ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ
ਚੰਡੀਗੜ੍ਹ, 25 ਨਵੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ ਨ਼ਗਰ, ਐਸ.ਬੀ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਐਸ.ਬੀ.ਐਸ.ਨਗਰ ਦੇ ਸਾਲ 2023-24 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 536 ਲਾਭਪਾਤਰੀਆਂ ਨੂੰ 2.73 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਬਠਿੰਡਾ ਦੇ 196, ਰੂਪਨਗਰ ਦੇ 74, ਐਸ.ਏ.ਐਸ.ਨਗਰ ਦੇ 63 ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 203, ਕੁੱਲ 536 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ ਸ਼ਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ : ਸਪੀਕਰ ਸੰਧਵਾਂ ਵਿਜੀਲੈਂਸ ਬਿਊਰੋ ਨੇ ਏ.ਐੱਸ.ਆਈ. ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਸਿਲਕ ਮਾਰਕ ਐਕਸਪੋ 2024 ਸਫ਼ਲਤਾਪੂਰਵਕ ਹੋਇਆ ਸਮਾਪਤ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ ਐਨ.ਈ.ਈ.ਟੀ. ਅਤੇ ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਪੰਜਾਬ ਸਟੇਟ ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਮੁੱਖ ਮੰਤਰੀ