Welcome to Canadian Punjabi Post
Follow us on

11

December 2024
ਬ੍ਰੈਕਿੰਗ ਖ਼ਬਰਾਂ :
ਜੀਟੀਏ ਦੇ ਘਰਾਂ ਵਿੱਚ ਦਾਖਲ ਹੋ ਕੇ ਲੁੱਟਾਂ ਕਰਨ ਵਾਲੇ ਆਪਰਾਧਿਕ ਨੈੱਟਵਰਕ ਦਾ ਪਰਦਾਫਾਸ਼, ਪ੍ਰੋਜੈਕਟ ਸਕਾਈਫਾਲ ਤਹਿਤ 17 ਮੁਲਜ਼ਮ ਗ੍ਰਿਫ਼ਤਾਰਓਂਟਾਰੀਓ ਦੀ ਔਰਤ ਨੂੰ ਟੈਕਸੀ ਘੋਟਾਲੇ `ਚ ਲੱਗਾ 14 ਹਜ਼ਾਰ ਡਾਲਰ ਦਾ ਚੂਨਾਪੁਲਿਸ ਨੇ ਟੋ ਟਰੱਕ ਡਰਾਈਵਰਾਂ ਖਿਲਾਫ 19 ਚਾਰਜਿਜ਼ ਲਗਾਏਧਨਖੜ ਖਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤੇ ਦਾ ਨੋਟਿਸ, 60 ਸੰਸਦ ਮੈਂਬਰਾਂ ਦਾ ਸਮਰਥਨਮੁੱਖ ਮੰਤਰੀ ਭਜਨਲਾਲ ਸੋਨੂੰ ਨਿਗਮ ਦਾ ਸ਼ੋਅ ਛੱਡਕੇ ਚੇ ਗਏ, ਤਾਂ ਸੋਨੂੰ ਨਿਗਮ ਹੋਏ ਨਾਰਾਜ਼ਝਾਰਖੰਡ 'ਚ ਨਾਬਾਲਿਗ ਬੇਟੀ ਸਮੇਤ ਮਾਂ ਨੂੰ ਜੁੱਤੀਆਂ-ਚੱਪਲਾਂ ਦੇ ਹਾਰ ਪਾ ਕੇ ਪਿੰਡ 'ਚ ਘੁੰਮਾਇਆਟਰੰਪ ਨੇ ਭਾਰਤੀ-ਅਮਰੀਕੀ ਵਕੀਲ ਹਰਮੀਤ ਢਿੱਲੋਂ ਨੂੰ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦਧਰਮ ਦੇ ਅਧਾਰ ’ਤੇ ਰਾਖਵਾਂਕਰਨ ਨਹੀਂ ਦਿੱਤਾ ਜਾ ਸਕਦਾ : ਸੁਪਰੀਮ ਕੋਰਟ
 
ਪੰਜਾਬ

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ `ਤੇ ਹੋਵੇਗੀ ਸਖਤ ਕਾਰਵਾਈ : ਕੰਵਰਦੀਪ ਸਿੰਘ

November 25, 2024 12:05 PM

ਚੰਡੀਗੜ੍ਹ, 25 ਨਵੰਬਰ (ਪੋਸਟ ਬਿਊਰੋ): ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲ੍ਹਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ।
ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ, ਜਿਸ ਨਾਲ ਧੁੰਦ ਅਤੇ ਠੰਡ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ। ਪਿਛਲੇ ਦਿਨਾਂ 'ਚ ਕਈ ਥਾਵਾਂ `ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਨੂੰ ਖਤਰਾ ਪੈਦਾ ਹੋਇਆ।
ਕਮਿਸ਼ਨ ਵੱਲੋਂ ਇਸ ਮਾਮਲੇ ਦਾ ਸਖਤ ਨੋਟਿਸ ਲੈਂਦੇ ਹੋਏ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਦੀ ਉਂਲੰਘਣਾ ਕਰਦੇ ਹਨ ਉਨ੍ਹਾਂ ਵਿਰੁੱਧ ਸਖਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਹੀ ਕੀਤੀ ਜਾਂਦੀ ਅਤੇ ਹਾਦਸਾ ਵਾਪਰਦਾ ਹੈ, ਤਾਂ ਉਸ ਦੀ ਜਿ਼ੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ।
ਇਸ ਸਬੰਧੀ ਕਮਿਸ਼ਨ ਨੇ ਸਮੂਹ ਜਿ਼ਲ੍ਹਾ ਸਿੱਖਿਆ ਅਧਿਕਾਰੀਆਂ, ਬਾਲ ਸੁਰੱਖਿਆ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਨੂੰ ਇਹ ਨਿਰਦੇਸ਼ ਦਿੱਤੇ ਹਨ ਕਿ ਉਹ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਉਣ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ ਸ਼ਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ : ਸਪੀਕਰ ਸੰਧਵਾਂ ਵਿਜੀਲੈਂਸ ਬਿਊਰੋ ਨੇ ਏ.ਐੱਸ.ਆਈ. ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਸਿਲਕ ਮਾਰਕ ਐਕਸਪੋ 2024 ਸਫ਼ਲਤਾਪੂਰਵਕ ਹੋਇਆ ਸਮਾਪਤ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ ਐਨ.ਈ.ਈ.ਟੀ. ਅਤੇ ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਪੰਜਾਬ ਸਟੇਟ ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਮੁੱਖ ਮੰਤਰੀ