Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਟਰੱਕਿੰਗ ਇੰਡਸਟਰੀ ਨਾਲ ਜੁੜੀ ਨਵੀਂ ਟੈਕਨਾਲੌਜੀ, ਨੈੱਟਵਰਕਿੰਗ, ਚੋਰੀ, ਫਰਾਡ ਤੇ ਹੋਰ ਪੱਖਾਂ ‘ਤੇ ਵਿਚਾਰ ਕਰਨ ਲਈ ਆਯੋਜਿਤ ਹੋਈ ‘ਫ਼ਲੀਟ ਐਗਜੈ਼ੱਕਟਿਵ ਸੰਮਿਟ ਟੋਰਾਂਟੋ-2024’ਟੋਰਾਂਟੋ ਵਿੱਚ ਬੁੱਧਵਾਰ ਨੂੰ ਪਹਿਲੀ ਬਰਫਬਾਰੀ ਹੋਣ ਦੀ ਸੰਭਾਵਨਾ, ਐਡਵਇਜ਼ਰੀ ਜਾਰੀਟੀਟੀਸੀ ਬੋਰਡ ਨੇ ਈ-ਬਾਈਕ ਅਤੇ ਈ-ਸਕੂਟਰ `ਤੇ ਸਰਦੀਆਂ ਦੇ ਚਲਦੇ ਰੋਕ ਨੂੰ ਦਿੱਤੀ ਮਨਜ਼ੂਰੀ ਮੈਕਸੀਕਨ ਰਾਸ਼ਟਰਪਤੀ ਨੇ ਕਿਹਾ: ਕੈਨੇਡਾ ਵਿੱਚ ਫੇਂਟੇਨਾਇਲ ਦੀ ਬਹੁਤ ਗੰਭੀਰ ਸਮੱਸਿਆਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ
 
ਪੰਜਾਬ

ਐੱਸ.ਬੀ.ਐੱਸ. ਨਗਰ ਤੋਂ ਫੜ੍ਹੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ, ਐੱਫਆਈਆਰ ਦਰਜ

November 26, 2024 07:41 AM

-ਖਾਦ ਵਿੱਚ ਮਹਿਜ਼ 2.80% ਨਾਈਟ੍ਰੋਜਨ, 16.23% ਫਾਸਫੋਰਸ ਪਾਇਆ ਗਿਆ, ਜਦੋਂਕਿ ਮਾਤਰਾ ਕ੍ਰਮਵਾਰ 18% ਅਤੇ 46% ਹੋਣੀ ਚਾਹੀਦੀ ਸੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 26 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਐਸ.ਬੀ.ਐਸ.ਨਗਰ ਜ਼ਿਲ੍ਹੇ ਤੋਂ ਪਿਛਲੇ ਦਿਨੀਂ ਜ਼ਬਤ ਕੀਤੀ ਗਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀਆਂ 23 ਬੋਰੀਆਂ (ਹਰੇਕ 50 ਕਿਲੋ) ਬਾਅਦ ਖਾਦ ਦੀ ਲੈਬਾਟਰੀ ਜਾਂਚ ਸਬੰਧੀ ਪ੍ਰਾਪਤ ਹੋਈ ਰਿਪੋਰਟ ਵਿੱਚ ਜ਼ਬਤ ਕੀਤੇ ਸਟਾਕ ‘ਚ ਨਾਈਟ੍ਰੋਜਨ ਅਤੇ ਫਾਸਫੋਰਸ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੀ.ਏ.ਪੀ. ਵਿੱਚ ਆਮ ਤੌਰ 'ਤੇ 18 ਫੀਸਦ ਨਾਈਟ੍ਰੋਜਨ, 46 ਫੀਸਦ ਫਾਸਫੋਰਸ ਅਤੇ 39.5 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੈਬਾਟਰੀ ਜਾਂਚ ਸਬੰਧੀ ਸਾਹਮਣੇ ਆਈਆਂ ਟੈਸਟ ਰਿਪੋਰਟਾਂ ਤੋਂ ਖਾਦ ਵਿੱਚ ਮਹਿਜ਼ 2.80 ਫੀਸਦ ਨਾਈਟ੍ਰੋਜਨ, 16.23 ਫੀਸਦ ਫਾਸਫੋਰਸ ਅਤੇ 14.10 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਦੀ ਮਾਤਰਾ ਦਾ ਪਤਾ ਚੱਲਿਆ ਹੈ।
ਜਾਣਕਾਰੀ ਅਨੁਸਾਰ ਜਿ਼ਲ੍ਹੇ ਦੇ ਕਿਸਾਨਾਂ ਨੇ ਡੀ.ਏ.ਪੀ. ਖਾਦ ਨੂੰ ਮਹਿੰਗੇ ਭਾਅ ਵੇਚੇ ਜਾਣ ਬਾਰੇ ਸ਼ਿਕਾਇਤ ਕੀਤੀ ਸੀ, ਜਿਸ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਦੀ ਟੀਮ ਨੇ ਪੁਲਿਸ ਨਾਲ ਮਿਲ ਕੇ ਪਿੰਡ ਉੜਾਪੜ ਜ਼ਿਲ੍ਹਾ ਐਸ.ਬੀ.ਐਸ.ਨਗਰ ਵਿਖੇ ਮੈਸਰਜ਼ ਸਿੰਘ ਟਰੇਡਰਜ਼ ਦੇ ਮਾਲਕ ਹਰਕੀਰਤ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਛਾਪੇਮਾਰੀ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀਆਂ ਡੀ.ਏ.ਪੀ. ਦੀਆਂ 23 ਬੋਰੀਆਂ ਬਰਾਮਦ ਹੋਈਆਂ ਸਨ।
ਦੱਸਣਯੋਗ ਹੈ ਕਿ ਹਰਕੀਰਤ ਸਿੰਘ ਵਿਰੁੱਧ 14 ਨਵੰਬਰ ਨੂੰ ਥਾਣਾ ਔੜ (ਐਸ.ਬੀ.ਐਸ. ਨਗਰ) ਵਿਖੇ ਜ਼ਰੂਰੀ ਵਸਤਾਂ ਕਾਨੂੰਨ, 1955 ਦੀ ਧਾਰਾ 3(2) ਸੀ, ਡੀ ਅਤੇ ਖਾਦ (ਕੰਟਰੋਲ) ਆਰਡਰ, 1985 ਦੀਆਂ ਧਾਰਾਵਾਂ 5, 7, ਅਤੇ 3(3) ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਖੇਤੀਬਾੜੀ ਵਿਭਾਗ ਨੇ ਜ਼ਬਤ ਕੀਤੀ ਡੀ.ਏ.ਪੀ. ਖਾਦ ਦੇ ਨਮੂਨੇ ਖਾਦ ਗੁਣਵੱਤਾ ਕੰਟਰੋਲ ਲੈਬਾਰਟਰੀ, ਲੁਧਿਆਣਾ ਨੂੰ ਭੇਜੇ ਸਨ, ਜਿਸ ਤੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਬਰਾਮਦ ਕੀਤੀ ਖਾਦ ਦਾ ਸਟਾਕ ਘਟੀਆ ਮਿਆਰ ਦਾ ਪਾਇਆ ਗਿਆ।
ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੇਤਾਵਨੀ ਦਿੱਤੀ ਕਿ ਇਸ ਕੁਤਾਹੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਖਾਦ ਅਤੇ ਬੀਜਾਂ ਦੀ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵੀ ਕਿਹਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਡਾ. ਬਲਜੀਤ ਕੌਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ : ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਸੁਣਾਈ ਸਜ਼ਾ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ