Welcome to Canadian Punjabi Post
Follow us on

01

July 2025
 
ਪੰਜਾਬ

ਐੱਨ.ਐੱਚ.ਐੱਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

November 26, 2024 09:27 AM

-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਐਮ.ਡੀ.-ਐਨ.ਐਚਐਮ. ਪੰਜਾਬ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਨੇ ਸਮਝੌਤੇ ‘ਤੇ ਕੀਤੇ ਹਸਤਾਖਰ
-ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ, 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਦਿੱਤਾ ਜਾਵੇਗਾ
ਚੰਡੀਗੜ੍ਹ, 26 ਨਵੰਬਰ (ਪੋਸਟ ਬਿਊਰੋ): ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ ਹੈ।
ਇਸ ਸਮਝੌਤਾ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਪੰਜਾਬ ਘਨਸ਼ਿਆਮ ਥੋਰੀ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਸੰਦੀਪ ਕੁਮਾਰ ਗੋਸ਼ਲ ਵੱਲੋਂ ਹਸਤਾਖਰ ਕੀਤੇ ਗਏ।
ਛੂਤ ਦੀਆਂ ਬਿਮਾਰੀਆਂ ਦੇ ਇਲਾਜ ਨਾਲ ਜੁੜੇ ਜੋਖਮਾਂ ਬਾਰੇ ਗੱਲ ਕਰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਟੇਟ ਹੈਲਥ ਸੋਸਾਇਟੀ ਨੇ ਇੱਕ ਮਜ਼ਬੂਤ ਮੈਡੀਕਲ ਬੀਮਾ ਪੈਕੇਜ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਭਾਈਵਾਲੀ ਕੀਤੀ ਹੈ। ਸੂਬੇ ਭਰ ਵਿੱਚ ਐਨ.ਐਚ.ਐਮ. ਪੰਜਾਬ ਅਧੀਨ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਲਗਭਗ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਮੈਂਬਰਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਇਸ ਪੈਕੇਜ ਵਿੱਚ ਪ੍ਰਤੀ ਕਰਮਚਾਰੀ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਅਤੇ ਪ੍ਰਤੀ ਕਰਮਚਾਰੀ 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਸ਼ਾਮਲ ਹੈ।
ਇਹ ਪਹਿਲਕਦਮੀ ਐਨ.ਐਚ.ਐਮ. ਕਰਮਚਾਰੀਆਂ ਨੂੰ ਵਧੇਰੇ ਖਰਚਿਆਂ ਦੇ ਬੋਝ ਤੋਂ ਬਿਨਾਂ ਜ਼ਰੂਰੀ ਡਾਕਟਰੀ ਇਲਾਜ ਅਤੇ ਹਸਪਤਾਲ ਵਿੱਚ ਭਰਤੀ ਹੋਣ ਦੀ ਸਹੂਲਤ ਪ੍ਰਦਾਨ ਕਰੇਗੀ। ਇਸ ਬੀਮੇ ਦਾ ਕੁੱਲ ਅਨੁਮਾਨਿਤ ਖਰਚਾ ਪ੍ਰਤੀ ਸਾਲ 4 ਕਰੋੜ ਰੁਪਏ ਦੇ ਹਿਸਾਬ ਨਾਲ ਤਿੰਨ ਸਾਲਾਂ ਲਈ ਕੁੱਲ 12 ਕਰੋੜ ਰੁਪਏ ਬਣਦਾ ਹੈ ਜੋ ਕਿ ਇੰਡੀਅਨ ਬੈਂਕ ਵੱਲੋਂ ਕੀਤਾ ਜਾਵੇਗਾ। ਇਹ ਵਿਆਪਕ ਪਹੁੰਚ ਨਾ ਸਿਰਫ਼ ਕਰਮਚਾਰੀਆਂ ਦੀ ਸੰਤੁਸ਼ਟੀ ਨੂੰ ਵਧਾਉਂਦੀ ਹੈ, ਸਗੋਂ ਇੱਕ ਸਿਹਤਮੰਦ ਅਤੇ ਵਧੇਰੇ ਉਤਪਾਦਕ ਸਟਾਫ ਯਕੀਨੀ ਬਣਾਉਣ ਵਿੱਚ ਵੀ ਯੋਗਦਾਨ ਪਾਉਂਦੀ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਨਾਗਰਿਕਾਂ ਦੀ ਸਮੁੱਚੀ ਸਿਹਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ