Welcome to Canadian Punjabi Post
Follow us on

03

July 2025
 
ਪੰਜਾਬ

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

November 27, 2024 08:31 AM

ਚੰਡੀਗੜ੍ਹ, 27 ਨਵੰਬਰ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਮਰੀਕ ਸਿੰਘ ਵਾਸੀ ਪਿੰਡ ਬੀਹਲਾ, ਜਿ਼ਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਦੋਸਤ ਹਰਭਜਨ ਸਿੰਘ ਵਾਸੀ ਪਿੰਡ ਮੌੜ ਨਾਭਾ, ਜ਼ਿਲ੍ਹਾ ਬਰਨਾਲਾ ਨੇ ਉਕਤ ਤਹਿਸੀਲਦਾਰ ਤੋਂ 2 ਕਨਾਲ 4 ਮਰਲੇ ਵਾਹੀਯੋਗ ਜ਼ਮੀਨ ਦੀ ਰਜਿਸਟਰੀ ਕਰਵਾਉਣੀ ਸੀ ਪਰ ਇਸ ਦੇ ਬਦਲੇ ਉਹ ਸਿ਼ਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਜਾਲ ਵਿਛਾ ਕੇ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੇ ਰੰਗੇ ਹੋਏ ਕਰੰਸੀ ਨੋਟ ਉਸ ਕੋਲੋਂ ਮੌਕੇ ਤੇ ਹੀ ਬਰਾਮਦ ਕਰ ਲਏ ਗਏ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ