Welcome to Canadian Punjabi Post
Follow us on

31

August 2025
 
ਪੰਜਾਬ

ਐੱਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ : ਮੁੰਡੀਆਂ

November 27, 2024 08:32 AM

-ਮਾਲ ਤੇ ਮਕਾਨ ਉਸਾਰੀ ਮੰਤਰੀ ਨੇ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ
-1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਇਸ ਸਹੂਲਤ ਦਾ ਉਠਾਇਆ ਜਾ ਸਕਦਾ ਹੈ ਫ਼ਾਇਦਾ
ਚੰਡੀਗੜ੍ਹ, 27 ਨਵੰਬਰ (ਪੋਸਟ ਬਿਊਰੋ): ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਮੁੰਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ 3 ਸਤੰਬਰ ਨੂੰ ਇਸ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ ਜਿਸ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਸੀ, ਜਿਸ ਉਪਰੰਤ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।
ਮੁੰਡੀਆਂ ਨੇ ਅੱਗੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ ਜਿਸ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਇਸ ਸਹੂਲਤ ਦਾ ਫ਼ਾਇਦਾ ਉਠਾਇਆ ਜਾ ਸਕਦਾ। ਇਸ ਸੰਬੰਧੀ ਮਾਲ ਵਿਭਾਗ ਵੱਲੋਂ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਾਕਾਇਦਾ ਪੱਤਰ ਜਾਰੀ ਕਰਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੀ ਕਾਪੀ ਭੇਜਦਿਆਂ ਇਸ ਦੀ ਇੰਨ-ਬਿੰਨ ਪਾਲਣਾ ਦੇ ਨਿਰਦੇਸ਼ ਦਿੱਤੇ ਗਏ ਹਨ।
ਮੁੰਡੀਆਂ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ 'ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ 'ਤੇ ਰੋਕ ਲਗਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਕਾਨੂੰਨ ਤਹਿਤ ਅਪਰਾਧੀਆਂ ਲਈ ਜੁਰਮਾਨੇ ਅਤੇ ਸਜ਼ਾ ਦਾ ਉਪਬੰਧ ਵੀ ਕੀਤਾ ਗਿਆ ਹੈ।
ਮੁੰਡੀਆਂ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸੋਧ ਅਨੁਸਾਰ ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ 'ਤੇ ਵੇਚਣ ਦਾ ਸਮਝੌਤਾ ਜਾਂ ਉਸ ਕੋਲ ਅਜਿਹਾ ਕੋਈ ਹੋਰ ਦਸਤਾਵੇਜ਼ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਨੋ ਆਬਜੈਕਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਸੂਬਾ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਕੋ ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹੜ੍ਹਾਂ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਲਿਖਿਆ- ਪੰਜਾਬ ਲਈ ਔਖਾ ਸਮਾਂ..! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿੱਚ ਵਾਰ-ਵਾਰ ਹੜ੍ਹ ਆਉਣ ਦੇ ਕਾਰਨਾਂ ਦੀ ਜਾਂਚ ਦੀ ਕੀਤੀ ਮੰਗ ਉੱਘੇ ਸਿੱਖ ਚਿੰਤਕ ਅਤੇ ਲੇਖਕ ਦਿਲਜੀਤ ਸਿੰਘ ਬੇਦੀ ਦਾ ਨਹੀਂ ਰਹੇ ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਫੰਡ `ਚ ਤਨਖਾਹ ਦਾਨ ਕਰਨ ਦਾ ਕੀਤਾ ਫੈਸਲਾ ਖੇਡ ਦਿਵਸ ਮੌਕੇ ਡਾਇਰੈਕਟਰ ਸਪੋਰਟਸ ਡਾ ਕੰਵਰ ਮਨਦੀਪ ਸਿੰਘ ਜਿੰਮੀ ਢਿੱਲੋਂ ਸਨਮਾਨਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੁਨਰ ਵਿਕਾਸ ਅਤੇ ਨਵੀਨਤਾ ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੇਪੀਐੱਮਜੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਇਤਾ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ