Welcome to Canadian Punjabi Post
Follow us on

01

July 2025
 
ਪੰਜਾਬ

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

November 27, 2024 08:32 AM

ਚੰਡੀਗੜ੍ਹ, 27 ਨਵੰਬਰ (ਪੋਸਟ ਬਿਊਰੋ): ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।
ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ, ਫੂਡ ਪ੍ਰੋਸਿਸਿੰਗ ਤੇ ਪੈਕਜਿੰਗ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।
ਸੰਧਵਾਂ ਨੇ ਡਾ. ਏਲੀਸਕਾ ਜ਼ਿਗੋਵਾ ਨੂੰ ਚੈਕ ਰਿਪਬਲਿਕ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।
ਸਪੀਕਰ ਸੰਧਵਾਂ ਨੂੰ ਚੈਕ ਗਣਰਾਜ ਦਾ ਦੌਰਾ ਕਰਨ ਦਾ ਸੱਦਾ ਦਿੰਦਿਆਂ, ਡਾ. ਏਲੀਸਕਾ ਜ਼ਿਗੋਵਾ ਨੇ ਚੈਕ ਰਿਪਬਲਿਕ ਅਤੇ ਭਾਰਤ ਦੇ ਆਪਸੀ ਸਬੰਧਾਂ ਬਾਰੇ ਚਰਚਾ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ।ਡਾ. ਏਲੀਸਕਾ ਜ਼ਿਗੋਵਾ ਨੇ ਦੱਸਿਆ ਕਿ ਚੈਕ ਰਿਪਬਲਿਕ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ