Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਟਰੱਕਿੰਗ ਇੰਡਸਟਰੀ ਨਾਲ ਜੁੜੀ ਨਵੀਂ ਟੈਕਨਾਲੌਜੀ, ਨੈੱਟਵਰਕਿੰਗ, ਚੋਰੀ, ਫਰਾਡ ਤੇ ਹੋਰ ਪੱਖਾਂ ‘ਤੇ ਵਿਚਾਰ ਕਰਨ ਲਈ ਆਯੋਜਿਤ ਹੋਈ ‘ਫ਼ਲੀਟ ਐਗਜੈ਼ੱਕਟਿਵ ਸੰਮਿਟ ਟੋਰਾਂਟੋ-2024’ਟੋਰਾਂਟੋ ਵਿੱਚ ਬੁੱਧਵਾਰ ਨੂੰ ਪਹਿਲੀ ਬਰਫਬਾਰੀ ਹੋਣ ਦੀ ਸੰਭਾਵਨਾ, ਐਡਵਇਜ਼ਰੀ ਜਾਰੀਟੀਟੀਸੀ ਬੋਰਡ ਨੇ ਈ-ਬਾਈਕ ਅਤੇ ਈ-ਸਕੂਟਰ `ਤੇ ਸਰਦੀਆਂ ਦੇ ਚਲਦੇ ਰੋਕ ਨੂੰ ਦਿੱਤੀ ਮਨਜ਼ੂਰੀ ਮੈਕਸੀਕਨ ਰਾਸ਼ਟਰਪਤੀ ਨੇ ਕਿਹਾ: ਕੈਨੇਡਾ ਵਿੱਚ ਫੇਂਟੇਨਾਇਲ ਦੀ ਬਹੁਤ ਗੰਭੀਰ ਸਮੱਸਿਆਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ
 
ਪੰਜਾਬ

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ, ਦੋ ਪਿਸਤੌਲਾਂ ਬਰਾਮਦ

November 27, 2024 08:33 AM

- ਗ੍ਰਿਫਤਾਰ ਮੁਲਜ਼ਮ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦੇ ਸਹਿਯੋਗੀ ਯੂ.ਐਸ.ਏ. ਅਧਾਰਤ ਲਾਲਾ ਬੈਨੀਪਾਲ ਦੇ ਇਸ਼ਾਰੇ `ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
- ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਵੱਖ-ਵੱਖ ਅਪਰਾਧਾਂ ਨੂੰ ਅੰਜਾਮ ਦੇਣ ਦਾ ਸੌਂਪਿਆ ਗਿਆ ਸੀ ਜ਼ਿੰਮਾ: ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ
ਚੰਡੀਗੜ੍ਹ, 27 ਨਵੰਬਰ (ਪੋਸਟ ਬਿਊਰੋ): ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਐਸ.ਏ.ਐਸ. ਨਗਰ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਐਸ.ਏ.ਐਸ. ਨਗਰ ਦੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਸਤੰਬਰ 2023 ਵਿੱਚ ਫਾਈਨਾਂਸਰ ਅਤੇ ਦਸੰਬਰ 2023 ਵਿੱਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟ੍ਰਾਈਸਿਟੀ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਸ.ਏ.ਐਸ.ਨਗਰ ਥਾਣਾ ਡੇਰਾਬਸੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(6)(7) ਅਤੇ 27 ਤਹਿਤ ਐਫਆਈਆਰ ਨੰਬਰ 354 ਮਿਤੀ 25/11/2024 ਅਧੀਨ ਕੇਸ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਡਾ. ਬਲਜੀਤ ਕੌਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ : ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਸੁਣਾਈ ਸਜ਼ਾ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ