Welcome to Canadian Punjabi Post
Follow us on

03

July 2025
 
ਕੈਨੇਡਾ

ਵਾਇਆ ਰੇਲ ਟਰੇਨ ਦੀ ਚਪੇਟ `ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ

December 01, 2024 11:16 AM

ਓਟਵਾ, 1 ਦਸੰਬਰ (ਪੋਸਟ ਬਿਊਰੋ): ਕਿੰਗਸਟਨ , ਓਂਟਾਰੀਓ ਦੇ ਨਜ਼ਦੀਕ ਸ਼ਨੀਵਾਰ ਦੁਪਹਿਰ ਨੂੰ ਵਾਇਆ ਰੇਲ ਟਰੇਨ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ।
ਵਾਇਆ ਰੇਲ ਦਾ ਕਹਿਣਾ ਹੈ ਕਿ ਇਹ ਘਟਨਾ ਦੁਪਹਿਰ ਕਰੀਬ 3 ਵਜੇ ਹੋਈ ਜਦੋਂ ਟਰੇਨ 65 ਮਾਂਟਰੀਅਲ ਤੋਂ ਟੋਰਾਂਟੋ ਜਾ ਰਹੀ ਸੀ। ਜਿਸ ਵਿੱਚ 214 ਮੁਸਾਫ਼ਰ ਸਵਾਰ ਸਨ।
ਓਂਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਵਿਅਕਤੀ ਪੱਟੜੀ `ਤੇ ਕਿਉਂ ਸੀ ਪਰ ਕਿਸੇ ਸਾਜਿਸ਼ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਗਿਆ ਹੈ।
ਇਸ ਘਟਨਾ ਕਾਰਨ ਟੋਰਾਂਟੋ, ਓਟਵਾ ਅਤੇ ਮਾਂਟਰੀਅਲ ਵਿਚਕਾਰ ਚੱਲਣ ਵਾਲੀਆਂ ਟਰੇਨਾਂ ਵਿੱਚ ਭਾਰੀ ਦੇਰੀ ਹੋਈ ਹੈ।
ਓਪੀਪੀ ਅਨੁਸਾਰ ਜਾਂਚ ਲਈ ਪੱਟੜੀਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਾਂਚ ਪੂਰੀ ਹੋ ਗਈ ਹੈ ਅਤੇ ਰੈਗੂਲਰ ਰੇਲ ਆਵਾਜਾਈ ਫਿਰ ਵਲੋਂ ਸ਼ੁਰੂ ਹੋ ਗਈ ਹੈ।
ਓਟਵਾ ਤੋਂ ਆਉਣ-ਜਾਣ ਵਾਲੀਆਂ ਛੇ ਟਰੇਨਾਂ ਸਮੇਤ ਲਗਭਗ ਇੱਕ ਦਰਜਨ ਹੋਰ ਟਰੇਨਾਂ ਕਰੀਬ ਤਿੰਨ ਤੋਂ ਪੰਜ ਘੰਟੇ ਦੀ ਦੇਰੀ ਦਾ ਸਾਹਮਣਾ ਕਰ ਰਹੀਆਂ ਹਨ। ਇਸ ਘਟਨਾ ਦੀ ਪੁਲਿਸ ਅਤੇ ਮੁੱਖ ਕੋਰੋਨਰ ਦੇ ਦਫ਼ਤਰ ਵੱਲੋਂ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ