Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਸੀ ਆਈ ਏ ਇੰਚਾਰਜ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ

May 21, 2019 03:02 AM

ਫਰੀਦਕੋਟ, 20 ਮਈ (ਪੋਸਟ ਬਿਊਰੋ)- ਸੀ ਆਈ ਏ ਸਟਾਫ ਫਰੀਦਕੋਟ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਕੱਲ੍ਹ ਸ਼ਾਮ ਆਪਣੇ ਦਫਤਰ ਪਹੁੰਚ ਕੇ ਆਪਣੀ ਅਸਾਲਟ ਰਾਈਫਲ ਨੂੰ ਠੋਡੀ ਦੇ ਨਾਲ ਲਾ ਕੇ ਫਾਇਰ ਕਰਦੇ ਹੋਏ ਆਪਣੀ ਜਾਨ ਦੇ ਦਿੱਤੀ, ਪਰ ਇਸ ਦਾ ਕਾਰਨ ਪਤਾ ਨਹੀਂ ਲੱਗ ਸਕਿਆ।
ਲੋਕ ਸਭਾ ਚੋਣਾਂ ਕਾਰਨ ਕੱਲ੍ਹ ਉਨ੍ਹਾਂ ਦੀ ਡਿਊਟੀ ਪੈਟਰੋਲਿੰਗ ਪਾਰਟੀ ਵਿੱਚ ਸੀ। ਸ਼ਾਮ ਕਰੀਬ ਪੰਜ ਵਜੇ ਡਿਊਟੀ ਵਿਚਾਲੇ ਛੱਡ ਕੇ ਉਹ ਬੱਸ ਸਟੈਂਡ ਨਾਲ ਲੱਗਦੇ ਸੀ ਆਈ ਏ ਸਟਾਫ ਪਹੁੰਚੇ ਅਤੇ ਇਹ ਕਦਮ ਚੁੱਕਿਆ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਇੰਸਪੈਕਟਰ ਜ਼ੀਰਾ (ਫਿਰੋਜ਼ਪੁਰ) ਦੇ ਪਿੰਡ ਮਰਸਈ ਦੇ ਰਹਿਣ ਵਾਲੇ ਸੀ। ਪਰਵਾਰ ਵਿੱਚ ਪਤਨੀ ਸਮੇਤ ਇਕ ਬੇਟਾ ਤੇ ਇਕ ਬੇਟੀ ਹੈ। ਬੇਟੀ ਕੈਨੇਡਾ ਵਿੱਚ ਹੈ, ਜਦ ਕਿ ਬੇਟਾ 12ਵੀਂ ਦਾ ਵਿਦਿਆਰਥੀ ਹੈ।
ਪੁਲਸ ਦੇ ਅਨੁਸਾਰ ਇੰਸਪੈਕਟਰ ਨਰਿੰਦਰ ਸਿੰਘ, ਪਿਛਲੇ ਲੰਮੇ ਸਮੇਂ ਤੋਂ ਫਰੀਦਕੋਟ ਤੇ ਮੁਕਤਸਰ ਜ਼ਿਲਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਇੰਚਾਰਜ ਅਤੇ ਇੰਚਾਰਜ ਸੀ ਆਈ ਏ ਸੇਵਾਵਾਂ ਨਿਭਾ ਰਹੇ ਸਨ। ਫਰੀਦਕੋਟ ਦੇ ਸੀ ਆਈ ਏ ਸਟਾਫ ਵਿੱਚ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੂੰ ਲੋਕ ਸਭਾ ਚੋਣਾਂ ਲਈ ਮੁੱਖ ਪੈਟਰੋਲਿੰਗ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਸੀ, ਜਿਸ ਨੂੰ ਜ਼ਿਲੇ ਵਿੱਚ ਕਿਤੇ ਵੀ ਹਿੰਸਾ ਹੋਣ ਉੱਤੇ ਤੁਰੰਤ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸ਼ਾਮ ਨੂੰ ਇੰਸਪੈਕਟਰ ਨਰਿੰਦਰ ਸਿੰਘ ਅਚਾਨਕ ਡਿਊਟੀ ਛੱਡ ਕੇ ਦਫਤਰ ਪਹੁੰਚੇ ਅਤੇ ਦਫਤਰ ਵਿੱਚ ਰੱਖੀ ਆਪਣੀ ਅਸਾਲਟ ਨਾਲ ਗੋਲੀ ਮਾਰ ਕੇ ਜਾਨ ਦੇ ਦਿੱਤੀ। ਐਸ ਐਸ ਪੀ ਰਾਜਬਚਨ ਸਿੰਘ ਨੇ ਕਿਹਾ ਕਿ ਇੰਸਪੈਕਟਰ ਦੇ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵੱਲੋਂ ਮ੍ਰਿਤਕ ਅਧਿਕਾਰੀ ਦੇ ਫੋਨ ਕਾਲ ਡਿਟੇਲ ਨੂੰ ਖੰਗਾਲਿਆ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ