Welcome to Canadian Punjabi Post
Follow us on

30

July 2025
ਬ੍ਰੈਕਿੰਗ ਖ਼ਬਰਾਂ :
ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐੱਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ : ਹਰਪਾਲ ਚੀਮਾ ਵਿਦੇਸ਼ੀ ਨਾਗਰਿਕ ਵੀ ਸਾਊਦੀ ਅਰਬ ਵਿੱਚ ਖਰੀਦ ਸਕਣਗੇ ਜਾਇਦਾਦ, ਮੱਕਾ-ਮਦੀਨਾ ਵਿੱਚ ਮਨਾਹੀਟਰੰਪ ਨੇ ਕਿਹਾ-ਅਮਰੀਕਾ ਭਾਰਤ 'ਤੇ 25% ਤੱਕ ਟੈਰਿਫ ਲਗਾ ਸਕਦਾ ਹੈਰੂਸ ਵਿੱਚ ਆਇਆ 8.8 ਤੀਬਰਤਾ ਨਾਲ ਦੁਨੀਆਂ ਦਾ ਛੇਵਾਂ ਸਭ ਤੋਂ ਵੱਡਾ ਭੂਚਾਲਬ੍ਰਿਟੇਨ ਫਿਲਿਸਤੀਨ ਨੂੰ ਇੱਕ ਦੇਸ਼ ਵਜੋਂ ਮਾਨਤਾ ਦੇ ਸਕਦਾ ਹੈ, 250 ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਟਰੂਡੋ ਅਤੇ ਗਾਇਕਾ ਕੈਟੀ ਪੈਰੀ ਦੀ ਆਨਲਾਈਨ ਚੱਲੀ ‘ROAR’ ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂਚੀਨ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ 34 ਲੋਕਾਂ ਦੀ ਮੌਤ
 
ਪੰਜਾਬ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

December 03, 2024 10:06 AM

ਚੰਡੀਗੜ੍ਹ, 3 ਦਸੰਬਰ (ਪੋਸਟ ਬਿਊਰੋ): ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ ਚੁਣੌਤੀਆਂ ਦਾ ਹੱਲ ਸਿੱਖਿਆ ਦੇ ਖੇਤਰ ਵਿੱਚ ਨਿਵੇਕਲੀਆਂ ਤਬਦੀਲੀਆਂ ਨਾਲ ਹੀ ਕੱਢਿਆ ਜਾ ਸਕਦਾ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ ।
ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਬੁਨਿਆਦੀ ਢਾਂਚਾ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਅਕ ਵਾਤਾਵਰਣ ਦੀ ਸਿਰਜਣਾ ਨੂੰ ਹੋਰ ਮਜ਼ਬੂਤ ਕਰਨ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ, ਜਿਸ ਵਿੱਚ ਹਜ਼ਾਰਾਂ ਨਵੇਂ ਕਲਾਸਰੂਮਾਂ ਦੀ ਉਸਾਰੀ, ਸਕੂਲ ਸੁਰੱਖਿਆ ਲਈ ਚਾਰਦੀਵਾਰੀ ਬਣਾਉਣਾ, ਵਿਦਿਆਰਥੀਆਂ ਨੂੰ ਬੱਸ ਸੇਵਾਵਾਂ ਪ੍ਰਦਾਨ ਕਰਨਾ, ਸਕੂਲਾਂ ਵਿੱਚ ਵਾਈ-ਫਾਈ ਲਗਾਉਣਾ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਗਾਰਡਾਂ ਨੂੰ ਤਾਇਨਾਤ ਕਰਨਾ ਸ਼ਾਮਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਿਆਪਕ ਉਪਾਅ ਇੱਕ ਸੁਰੱਖਿਅਤ ਅਤੇ ਤਕਨੀਕੀ ਸਿੱਖਿਅਕ ਮਾਹੌਲ ਬਣਾਉਣ ਲਈ ਦੱਸੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਦਿਅਕ ਰਣਨੀਤੀ ਅਧਿਆਪਕਾਂ ਦੇ ਸਸ਼ਕਤੀਕਰਨ ਅਤੇ ਆਲਮੀ ਪੱਧਰ 'ਤੇ ਸਿਖਲਾਈ 'ਤੇ ਕੇਂਦਰਿਤ ਹੈ। ਸੂਬੇ ਵੱਲੋਂ ਸਿਖਿਅਕਾਂ ਨੂੰ ਪ੍ਰਮੁੱਖ ਗਲੋਬਲ ਸੰਸਥਾਵਾਂ ਵਿੱਚ ਭੇਜਦੇ ਹੋਏ ਵਿਸਥਾਰਤ ਅਧਿਆਪਕ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਪ੍ਰਿੰਸੀਪਲਾਂ ਨੂੰ ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਦਿੱਤੀ ਗਈ ਹੈ, ਜਦੋਂ ਕਿ ਐਲੀਮੈਂਟਰੀ ਅਧਿਆਪਕਾਂ ਨੇ ਫਿਨਲੈਂਡ ਦੇ ਪ੍ਰਸਿੱਧ ਸਿੱਖਿਆ ਮਾਡਲ ਤਹਿਤ ਵਿਸ਼ੇਸ਼ ਸਿਖਲਾਈ ਦਿੱਤੀ ਕੀਤੀ ਹੈ, ਜਿਸ ਸਦਕਾ ਪੰਜਾਬ ਦੇ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨੀ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਰਵਾਇਤੀ ਵਿਦਿਅਕ ਢਾਂਚੇ ਤੋਂ ਉਭਰ ਕੇ ਨਵੇਂ ਸਿੱਖਿਆ ਸਿਧਾਤਾਂ ਨੂੰ ਪੇਸ਼ ਕੀਤਾ ਹੈ। "ਸਕੂਲ ਆਫ਼ ਐਮੀਨੈਂਸ" ਪੇਸ਼ੇਵਰ ਸਿਖਲਾਈ 'ਤੇ ਕੇਂਦ੍ਰਤ ਹਨ, ਜਦੋਂ ਕਿ " ਸਕੂਲ ਆਫ਼ ਅਪਲਾਈਡ ਲਰਨਿੰਗ" ਕਿੱਤਾਮੁਖੀ ਹੁਨਰਾਂ 'ਤੇ ਅਧਾਰਤ ਹੈ ਅਤੇ "ਸਕੂਲ ਆਫ਼ ਹੈਪੀਨੈਸ" ਵਿਲੱਖਣ ਬਾਲ-ਮਨੋਵਿਗਿਆਨ-ਅਧਾਰਤ ਸਿੱਖਣ ਪਹੁੰਚ ਨੂੰ ਦਰਸਾਉਂਦਾ ਹੈ ਜੋ ਨਵੇਂ ਯੁੱਗ ਦੀ ਸਿੱਖਿਆ ਨੀਤੀ ਦੇ ਵਿਦਿਅਕ ਅਨੁਭਵਾਂ ਲਈ ਤਿਆਰ ਕੀਤਾ ਗਿਆ ਹੈ।
ਸਿੱਖਿਆ ਅਕਾਦਮਿਕ ਸਿੱਖਿਆ ਤੋਂ ਪਰੇ ਹੈ, ਇਸ ਗੱਲ 'ਤੇ ਜ਼ੋਰ ਦਿੰਦਿਆਂ ਬੈਂਸ ਨੇ ਇੱਕ ਡੂੰਘੇ ਫਲਸਫੇ ਨੂੰ ਬਿਆਨ ਕੀਤਾ, ਜਿਸ ਵਿੱਚ ਸਿੱਖਿਆ ਸਬੰਧੀ ਵਿਸ਼ਵਵਿਆਪੀ ਚੁਣੌਤੀਆਂ ਜਿਵੇਂ ਕਿ ਜਲਵਾਯੂ ਤਬਦੀਲੀ, ਅੱਤਵਾਦ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਹੱਲ ਕਰਨ ਲਈ ਇੱਕ ਵਿਆਪਕ ਪਹੁੰਚ ਦਰਸਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸਪੱਸ਼ਟ ਹੈ ਜੋ ਇਹ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਬੱਚਾ ਸਿੱਖਿਆ ਲੈਣ ਲਈ ਵਾਂਝਾ ਨਾ ਰਹੇ ਅਤੇ ਹਰੇਕ ਬੱਚੇ ਦੀ ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚ ਹੋਵੇ, ਜੋ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਦੀ ਹੈ।
ਕੈਬਨਿਟ ਮੰਤਰੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਯੂਨੈਸਕੋ ਫੋਰਮ ਦੌਰਾਨ, ਉਨ੍ਹਾਂ ਨੂੰ ਪੰਜਾਬ ਦੀਆਂ ਵਿਦਿਅਕ ਕਾਢਾਂ ਪੇਸ਼ ਕਰਨ ਦੇ ਨਾਲ-ਨਾਲ ਸੂਬੇ ਦੇ ਅਮੀਰ ਸੱਭਿਆਚਾਰਕ ਅਤੇ ਦਾਰਸ਼ਨਿਕ ਵਿਰਸੇ ਨੂੰ ਸਾਂਝਾ ਕਰਨ ਦਾ ਸਨਮਾਨ ਮਿਲਿਆ ਜੋ ਸਿੱਖਣ ਅਤੇ ਸਮਾਜਿਕ ਵਿਕਾਸ ਲਈ ਸਾਡੀ ਪਹੁੰਚ ਨੂੰ ਦਰਸਾਉਂਦਾ ਹੈ। ਉਹਨਾਂ ਅੱਗੇ ਕਿਹਾ ਕਿ ਉਹਨਾਂ ਨੇ ਇਸ ਗਲੋਬਲ ਪਲੇਟਫਾਰਮ ‘ਤੇ ਸ੍ਰੀ ਅਨੰਦਪੁਰ ਸਾਹਿਬ, ਇੱਕ ਅਜਿਹੀ ਥਾਂ ਹੈ ਜੋ ਭਾਈਚਾਰਕ ਸਾਂਝ ਅਤੇ ਵਿਸ਼ਵ-ਵਿਆਪੀ ਸਦਭਾਵਨਾ ਦੇ ਡੂੰਘੇ ਸਿਧਾਂਤਾਂ ਦਾ ਪ੍ਰਤੀਕ ਹੈ, ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ। ਉਹਨਾਂ ਅੱਗੇ ਦੱਸਿਆ ਕਿ ਕਿਵੇਂ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਗ, ਨਸਲ ਅਤੇ ਜਾਤ ਦੀਆਂ ਪਰੰਪਰਾਗਤ ਸੀਮਾਵਾਂ ਤੋਂ ਉਪਰ ਉੱਠ ਕੇ ਵਿਸ਼ਵ ਨੂੰ ਸਾਂਝੇਦਾਰੀ ਅਤੇ ਸਮੂਹਿਕ ਮਾਨਵਤਾ ਦਾ ਇੱਕ ਮਹਾਨ ਸੰਦੇਸ਼ ਦਿੱਤਾ ਸੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨੁਮਾਇੰਦਗੀ ਵਿਦਿਅਕ ਰਣਨੀਤੀਆਂ ਤੋਂ ਇਲਾਵਾ ਸੂਬੇ ਦੇ ਡੂੰਘੇ ਸੱਭਿਆਚਾਰਕ ਪ੍ਰਤੀਕਾਂ 'ਤੇ ਜ਼ੋਰ ਦੇਣ ਵਾਲੀ ਹੈ। ਉਹਨਾਂ ਅੱਗੇ ਦੱਸਿਆ ਕਿ ਉਹਨਾਂ ਨੇ ਦਸਤਾਰ ਦੀ ਮਹੱਤਤਾ ਨੂੰ ਸਮਝਾਇਆ ਦੱਸਿਆ ਕਿ ਇਹ ਸਿਰਫ਼ ਇੱਕ ਰਵਾਇਤੀ ਪਹਿਰਾਵਾ ਨਹੀਂ ਹੈ, ਸਗੋਂ ਮਾਣ, ਹਰ ਸਮੇਂ ਤਿਆਰ, ਸੱਚਾਈ ਅਤੇ ਨਿਆਂ ਪ੍ਰਤੀ ਸਮਰਪਿਤ ਵਚਨਬੱਧਤਾ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐੱਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ : ਹਰਪਾਲ ਚੀਮਾ ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ 'ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼ ਮਹੀਨੇ ਵਿੱਚ ਦੋ ਵਾਰ ਹਰੇਕ ਅਧਿਕਾਰੀ ਕਰੇ ਆਪਣੇ ਵਿਭਾਗ ਦਾ ਅਚਨਚੇਤ ਨਿਰੀਖਣ ਲੇਟ ਆਉਣ ਵਾਲੇ ਕਰਮਚਾਰੀਆਂ ਤੇ ਹੋਵੇ ਕਾਰਵਾਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁ਼ਰਗਾਂ ਲਈ ਮੁਫਤ ਮੈਡੀਕਲ ਕੈਂਪ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਭਵਾਨੀਗੜ੍ਹ-ਸੁਨਾਮ ਸੜਕ ਦਾ ਬਦਲਿਆ ਜਾਵੇਗਾ ਨਾਮ ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ ਸੀ.ਜੀ.ਸੀ. ਝੰਜੇੜੀ ਨੇ ਨੈਕਸਟ ਜੈਨ ਨੈਕਸਸ 25-26 ਨਾਲ ਨਵੇਂ ਬੈਚ ਦਾ ਕੀਤਾ ਸੁਆਗਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸਿ਼ਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ ਨੌਂਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ