Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਐਡਮਿੰਟਨ `ਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਭਾਰਤੀ ਵਿਦਿਆਰਥੀ ਦਾ ਕਤਲ

December 08, 2024 10:46 AM

ਐਡਮਿੰਟਨ, 8 ਦਸੰਬਰ (ਪੋਸਟ ਬਿਊਰੋ): ਸ਼ੁੱਕਰਵਾਰ ਨੂੰ ਇੱਕ ਡਾਊਨਟਾਊਨ ਅਪਾਰਟਮੈਂਟ ਬਿਲਡਿੰਗ ਵਿੱਚ ਇੱਕ 20 ਸਾਲਾ ਭਾਰਤੀ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਜੋ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ੀੲਸ ਮਾਮਲੇ ਵਿਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਹਰਸ਼ਨਦੀਪ ਸਿੰਘ ਨੂੰ 106 ਸਟਰੀਟ ਅਤੇ 107 ਐਵੇਨਿਊ 'ਤੇ ਸਥਿਤ ਇਕ ਇਮਾਰਤ 'ਚ ਰਾਤ 12:30 ਵਜੇ ਦੇ ਕਰੀਬ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼ਨੀਵਾਰ ਨੂੰ ਪੁਲਿਸ ਨੇ ਕਿਹਾ ਕਿ 30 ਸਾਲਾ ਇਵਾਨ ਰੇਨ ਅਤੇ 30 ਸਾਲਾ ਜੂਡਿਥ ਸੌਲਟੋਕਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਦੌਰਾਨ ਇੱਕ ਹਥਿਆਰ ਬਰਾਮਦ ਕੀਤਾ ਗਿਆ ਸੀ ਅਤੇ ਦੋਨਾਂ 'ਤੇ ਹਰਸ਼ਨਦੀਪ ਸਿੰਘ ਦੀ ਮੌਤ ਦੇ ਸਬੰਧ ਵਿੱਚ ਫਰਸਟ ਡਿਗਰੀ ਕਤਲ ਦੇ ਦੋਸ਼ ਲਗਾਏ ਗਏ ਹਨ।
ਵਿਦਿਆਰਥੀ ਹਰਸ਼ਨਦੀਪ ਸਿੰਘ ਪੰਜਾਬ ਤੋਂ ਸੀ। ਉਹ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਹਰਸ਼ਨਦੀਪ ਦਾ ਕਤਲ ਸੀਸੀਟੀਵੀ 'ਚ ਕੈਦ, ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਘਟਨਾ 6 ਦਸੰਬਰ ਨੂੰ ਐਡਮਿੰਟਨ ਵਿੱਚ ਵਾਪਰੀ ਸੀ। ਸੀਸੀਟੀਵੀ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਹਰਸ਼ਨਦੀਪ ਸਿੰਘ ਨੂੰ ਇੱਕ ਅਪਾਰਟਮੈਂਟ ਦੀਆਂ ਪੌੜੀਆਂ ਰਾਹੀਂ ਭੱਜਣ ਦੀ ਕੋਸਿ਼ਸ਼ ਕਰਦੇ ਹੋਏ ਪਿੱਛਿਓਂ ਗੋਲੀ ਮਾਰੀ ਗਈ ਸੀ। ਹਰਸ਼ਨਦੀਪ 'ਤੇ ਗੋਲੀ ਚਲਾਉਣ ਵਾਲੇ ਵਿਅਕਤੀ ਤੋਂ ਇਲਾਵਾ ਇਕ ਲੜਕਾ ਅਤੇ ਇਕ ਔਰਤ ਵੀ ਮੌਕੇ 'ਤੇ ਮੌਜੂਦ ਸਨ। ਜਦੋਂ ਹਰਸ਼ਨਦੀਪ ਨੇ ਭੱਜਣ ਦੀ ਕੋਸਿ਼ਸ਼ ਕੀਤੀ ਤਾਂ ਔਰਤ ਨੇ ਉਸ ਨੂੰ ਪਿੱਛੇ ਤੋਂ ਫੜ੍ਹ ਕੇ ਰੋਕਣ ਦੀ ਕੋਸਿ਼ਸ਼ ਕੀਤੀ। ਇਸ ਤੋਂ ਤੁਰੰਤ ਬਾਅਦ ਹਮਲਾਵਰ ਨੇ ਹਰਸ਼ਨਦੀਪ 'ਤੇ ਗੋਲੀ ਚਲਾ ਦਿੱਤੀ।
ਹਰਸ਼ਨਦੀਪ ਪੰਜਾਬ ਦਾ ਕਿੱਥੋਂ ਦਾ ਰਹਿਣ ਵਾਲਾ ਹੈ ਅਤੇ ਉਹ ਕਿਹੜੇ ਕੋਰਸ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਰਸ਼ਨਦੀਪ ਕੈਨੇਡਾ 'ਚ ਪੜ੍ਹਾਈ ਕਰਨ ਤੋਂ ਇਲਾਵਾ ਆਪਣੇ ਖਰਚੇ ਪੂਰੇ ਕਰਨ ਲਈ ਸੁਰੱਖਿਆ ਗਾਰਡ ਵਜੋਂ ਵੀ ਕੰਮ ਕਰਦਾ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ