Welcome to Canadian Punjabi Post
Follow us on

21

January 2025
ਬ੍ਰੈਕਿੰਗ ਖ਼ਬਰਾਂ :
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਟਰੰਪ ਦੀ ਸਹੁੰ ਚੁੱਕ ਸਮਾਗਮ ਮੌਕੇ ਮਸਕ ਨੇ ਹਿਟਲਰ ਵਰਗੀ ਦਿੱਤੀ ਸਲਾਮੀਟਰੰਪ ਨੇ ਫੌਜ ਦੇ ਸਵਾਗਤ ਸਮਾਰੋਹ ਵਿੱਚ ਕੀਤੀ ਸਿ਼ਰਕਤ, ਹੱਥ ਵਿਚ ਤਲਵਾਰ ਲੈ ਕੇ ਨੱਚੇਪ੍ਰੋਜੈਕਟ ਗੈਸਲਾਈਟ ਤਹਿਤ ਐਡਮਿੰਟਨ ਵਿੱਚ ਜ਼ਬਰਨ ਵਸੂਲੀ ਦੇ ਮਾਮਲੇ ਦਾ ਮੁਲਜ਼ਮ ਯੂਏਈ ਵਿੱਚ ਗ੍ਰਿਫ਼ਤਾਰ : ਸੂਤਰ7 ਮਹੀਨਿਆਂ ਤੋਂ ਹੰਸ ਦੇ ਸਰੀਰ ਵਿੱਚ ਵੱਜਿਆ ਹੋਇਆ ਸੀ ਤੀਰ, ਸਰੀਰ `ਚੋਂ ਕੱਢਿਆ ਗਿਆ ਤੀਰ, ਬਚਾਈ ਜਾਨਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ
 
ਪੰਜਾਬ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

December 09, 2024 08:42 AM

-ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼
-ਉਚ ਅਧਿਕਾਰੀਆਂ ਨੂੰ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ
-ਕਿਹਾ, ਸੂਬਾ ਸਰਕਾਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ
ਚੰਡੀਗੜ੍ਹ, 9 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ 'ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਹਰ ਸਾਲ ਨਤਮਸਤਕ ਹੋਣ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਸਭਾ ਦੌਰਾਨ ਸ਼ਹਿਰ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਵਨ ਧਰਤੀ ਸਿੱਖਾਂ ਲਈ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਇੱਥੇ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਭਾਰੀ ਤਦਾਦ ਵਿੱਚ ਲੋਕ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਪਾਵਨ ਧਰਤੀ 'ਤੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੇ ਮੁੱਢ ਤੋਂ ਪੰਜਾਬੀਆਂ ਨੂੰ ਅਨਿਆਂ, ਤਸ਼ੱਦਦ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਕੋਈ ਮਿਸਾਲ ਨਹੀਂ ਮਿਲਦੀ।
ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ 'ਤੇ ਨਤਮਸਤਕ ਹੁੰਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਨੂੰ ਪੂਰਨ ਰੂਪ 'ਚ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪਾਵਨ ਅਸਥਾਨ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਾਉਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇੱਕ ਵਿਹਾਰਕ ਤੰਤਰ ਉਲੀਕਿਆ ਜਾਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ ਖਾਲਸਾ ਏਡ ਵਲੋਂ ਦਿੱਤੀ ਮੁਫ਼ਤ ਕੋਚਿੰਗ ਸਦਕਾ ਆਮ ਘਰ ਦੇ ਨੌਜਵਾਨ ਬਣੇ ਏ.ਡੀ.ਓ. ਅਤੇ ਜੇਲ੍ਹ ਵਾਰਡਨ ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ