Welcome to Canadian Punjabi Post
Follow us on

16

July 2025
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿੱਚ ਭਾਰਤੀ ਔਰਤ 'ਤੇ ਚੋਰੀ ਦਾ ਦੋਸ਼, ਬਿਨ੍ਹਾਂ ਭੁਗਤਾਨ ਕੀਤੇ ਇੱਕ ਲੱਖ ਦਾ ਸਾਮਾਨ ਲੈ ਕੇ ਜਾ ਰਹੀ ਸੀਨਾਟੋ ਨੇ ਭਾਰਤ 'ਤੇ 100% ਟੈਰਿਫ ਲਗਾਉਣ ਦੀ ਦਿੱਤੀ ਧਮਕੀ, ਕਿਹਾ- ਭਾਵੇਂ ਉਹ ਭਾਰਤੀ ਪ੍ਰਧਾਨ ਮੰਤਰੀ ਹੋਵੇ ਜਾਂ ਚੀਨੀ ਰਾਸ਼ਟਰਪਤੀ, ਰੂਸ ਨੂੰ ਜੰਗ ਬੰਦ ਕਰਨ ਲਈ ਕਹਿਣਘਰਾਂ ਵਿੱਚ ਹੋਏ ਹਮਲਿਆਂ, ਕਾਰ ਚੋਰੀਆਂ ਤੇ ਹਿੰਸਕ ਅਪਰਾਧਿਕ ਨੈੱਟਵਰਕ ਦੇ 13 ਮੈਂਬਰ ਗ੍ਰਿਫ਼ਤਾਰਪੋਰਟਰ ਏਅਰਲਾਈਨਜ਼ ਦੀ ਉਡਾਣ ਦੀ ਰੇਜੀਨਾ, ਸਸਕ ਵਿੱਚ ਐਮਰਜੈਂਸੀ ਲੈਂਡਿੰਗਹਵਾਈ ਆਵਾਜਾਈ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਇੱਕ ਸ਼ੱਕੀ ਗ੍ਰਿਫ਼ਤਾਰਅਲਮੋਂਟੇ ਵਿੱਚ ਉੱਤੇ ਡਿੱਗੇ ਦਰੱਖ਼ਤ ਨਾਲ ਜ਼ਖ਼ਮੀ ਔਰਤ ਦੀ ਮੌਤਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ
 
ਪੰਜਾਬ

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

December 10, 2024 10:06 AM

-ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦਾ ਹੋਰ ਵਿਸਥਾਰ ਬੇਹੱਦ ਲਾਜ਼ਮੀ : ਮੁੰਡੀਆਂ
ਚੰਡੀਗੜ੍ਹ, 10 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ। ਇਸ ਮੰਗ ਉੱਤੇ ਉਨ੍ਹਾਂ ਨੂੰ ਇਹ ਰਾਸ਼ੀ ਪਹਿਲ ਦੇ ਆਧਾਰ ਉੱਤੇ ਜਾਰੀ ਹੋਣ ਦਾ ਵਿਸ਼ਵਾਸ ਵੀ ਮਿਲਿਆ।
ਜਲ ਜੀਵਨ ਮਿਸ਼ਨ ਸਕੀਮ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸ੍ਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਸ੍ਰੀ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਵਿੱਚ ਬਾਕਮਾਲ ਪ੍ਰਗਤੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕੀਤੀ ਗਈ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਦ ਅਤੇ ਮਿਸ਼ਨ ਡਾਇਰੈਕਟਰ ਅਮਿਤ ਤਲਵਾੜ ਵੀ ਮੌਜੂਦ ਸਨ।
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸੂਬਾ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪਹਿਲ ਦੇ ਆਧਾਰ 'ਤੇ ਪੰਜਾਬ ਦੇ ਸਾਰੇ ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮਾਡਲ ਪਲੱਸ ਦਰਜਾ ਹਾਸਲ ਕਰਨ ਦਾ ਟੀਚਾ ਰੱਖਦਾ ਹੈ।
ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਉਪਰੰਤ ਸੂਬੇ ਵਿੱਚ ਗਰਾਮ ਪੰਚਾਇਤਾਂ ਦਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਗਿਆ ਹੈ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੀ ਪ੍ਰਗਤੀ ਵਿੱਚ ਵਾਧੇ ‘ਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਇਸ ਦਿਸ਼ਾ ਵਿੱਚ ਹੋਰ ਠੋਸ ਕਦਮ ਚੁੱਕੇ ਜਾਣਗੇ।
ਇਸ ਦੌਰਾਨ ਕੇਂਦਰੀ ਮੰਤਰੀ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਪ੍ਰਾਪਤ ਕਰਨ ਲਈ ਪੰਜਾਬ ਦੀ ਮਹੱਤਵਪੂਰਨ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕਰਨ ਲਈ ਵੀ ਸ਼ਲਾਘਾ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ 114 ਸਾਲਾ ਐਥਲੀਟ ਫੌਜਾ ਸਿੰਘ ਦੀ ਕਾਰ ਦੀ ਟੱਕਰ ਨਾਲ ਮੌਤ ਯੁੱਧ ਨਸਿ਼ਆਂ ਵਿਰੁੱਧ: ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਖਾਲਸਾ ਸੇਵਾ ਸੁਸਾਇਟੀ ਮੋਗਾ ਨੇ ਲਗਾਇਆ ਠੰਢੀ ਛਾਂ ਦਾ ਲੰਗਰ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ ਲੁਧਿਆਣਾ ਵਿਖੇ ਹੋਇਆ "ਯਾਦਾਂ ਵਿਰਦੀ ਦੀਆਂ" ਸਾਹਿਤਕ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ