Welcome to Canadian Punjabi Post
Follow us on

01

July 2025
 
ਪੰਜਾਬ

ਵਿਜੀਲੈਂਸ ਬਿਊਰੋ ਨੇ ਏ.ਐੱਸ.ਆਈ. ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

December 10, 2024 10:06 AM

ਚੰਡੀਗੜ੍ਹ, 10 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜਿ਼ਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ