Welcome to Canadian Punjabi Post
Follow us on

03

July 2025
 
ਭਾਰਤ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ: ਦਿੱਲੀ `ਚ ਦੇਵਾਂਗੇ 24 ਘੰਟੇ ਸਾਫ਼ ਪਾਣੀ

December 24, 2024 07:52 AM

ਨਵੀਂ ਦਿੱਲੀ, 24 ਦਸੰਬਰ (ਪੋਸਟ ਬਿਊਰੋ): ਦਿੱਲੀ `ਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਾਸੀਆਂ ਲਈ ਲਗਾਤਾਰ ਚੋਣ ਐਲਾਨ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਚੋਣ ਵਾਅਦਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ `ਚ 24 ਘੰਟੇ ਸਾਫ਼ ਪਾਣੀ ਮੁਹੱਈਆ ਕਰਵਾਵਾਂਗੇ। ਉਨ੍ਹਾਂ ਕਿਹਾ ਕਿ ਪਲਾਂਟ ਲਗਾ ਕੇ ਅਮੋਨੀਆ ਨੂੰ ਦੂਰ ਕੀਤਾ ਜਾਵੇਗਾ। ਉੱਥੇ ਢਾਈ ਹਜ਼ਾਰ ਟਿਊਬਵੈੱਲ ਲਗਾਏ ਜਾਣਗੇ।
ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜਿੰਦਰ ਨਗਰ ਵਿਧਾਨ ਸਭਾ ਦੀ ਇੱਕ ਕਲੋਨੀ `ਚ ਅੱਜ ਤੋਂ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਹੋ ਰਹੀ ਹੈ। ਇਸ ਨੂੰ ਛੇਤੀ ਹੀ ਪੂਰੀ ਦਿੱਲੀ `ਚ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਕੇਜਰੀਵਾਲ ਤਿੰਨ ਵੱਡੇ ਐਲਾਨ ਕਰ ਚੁੱਕੇ ਹਨ।
ਬੂਸਟਰ ਪੰਪਿੰਗ ਸਟੇਸ਼ਨ ਦੇ ਉਦਘਾਟਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਰਾਜੇਂਦਰ ਨਗਰ ਦੇ ਪਾਂਡਵ ਨਗਰ ਸਥਿਤ ਡੀਡੀਏ ਫਲੈਟਸ ਦੀ ਸਥਾਨਕ ਰਿਹਾਇਸ਼ `ਤੇ ਪਹੁੰਚੇ। ਜਿੱਥੇ ਪਾਣੀ ਦੀ ਗੁਣਵੱਤਾ ਜਾਂਚਣ ਲਈ ਅਰਵਿੰਦ ਕੇਜਰੀਵਾਲ ਨੇ ਟੂਟੀ ਤੋਂ ਸਿੱਧਾ ਪਾਣੀ ਪੀਤਾ ਅਤੇ ਕਿਹਾ ਕਿ ਇਹ ਪਾਣੀ ਸਾਫ਼ ਹੈ।
ਹਾਲ ਹੀ `ਚ ਅਰਵਿੰਦ ਕੇਜਰੀਵਾਲ ਨੇ ਦਿੱਲੀ `ਚ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਮੁੱਖ ਮੰਤਰੀ ਆਤਿਸ਼ੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਈਸਟ ਕਿਦਵਈ ਨਗਰ ਤੋਂ ਮਹਿਲਾ ਸਨਮਾਨ ਰਾਸ਼ੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਇਸ ਸਕੀਮ ਤਹਿਤ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸੇ ਤਰ੍ਹਾਂ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਮੁਫ਼ਤ ਇਲਾਜ ਲਈ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਵੀ ਜੰਗਪੁਰਾ ਤੋਂ ਸ਼ੁਰੂ ਹੋਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ