Welcome to Canadian Punjabi Post
Follow us on

01

July 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਕੀਤੀ ਸਿ਼ਰਕਤ

December 26, 2024 06:58 AM

-ਸਭ ਤੋਂ ਘੱਟ ਉਮਰ ਦੇ ਸ਼ਤਰੰਜ ਖਿਡਾਰੀ ਨੂੰ ਬਾਲ ਪੁਰਸਕਾਰ, 17 ਬੱਚੇ ਸਨਮਾਨਿਤ
ਨਵੀਂ ਦਿੱਲੀ, 26 ਦਸੰਬਰ (ਪੋਸਟ ਬਿਊਰੋ): ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ 17 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਿਲ ਹਨ।


ਬਾਲ ਪੁਰਸਕਾਰ ਸੱਤ ਸ਼੍ਰੇਣੀਆਂ ਵਿੱਚ ਦਿੱਤੇ ਜਾਂਦੇ ਹਨ। ਜਿਸ ਵਿੱਚ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਵਿਗਿਆਨ ਅਤੇ ਤਕਨਾਲਾਜੀ, ਸਮਾਜਿਕ ਕਾਰਜ, ਖੇਡਾਂ ਅਤੇ ਵਾਤਾਵਰਣ ਸ਼ਾਮਿਲ ਹਨ। ਸਪੋਰਟਸ ਕੈਟਾਗਰੀ 'ਚ ਇੱਕ ਚਰਚਿਤ ਨਾਂ 3 ਸਾਲ ਦੇ ਅਨੀਸ਼ ਸਰਕਾਰ ਦਾ ਹੈ। ਉਹ (ਵਿਸ਼ਵ ਸ਼ਤਰੰਜ ਫੈਡਰੇਸ਼ਨ) ਰੈਂਕਿੰਗ ਹਾਸਿਲ ਕਰਨ ਵਾਲਾ ਦੁਨੀਆਂ ਦਾ ਸਭ ਤੋਂ ਘੱਟ ਉਮਰ ਦਾ ਸ਼ਤਰੰਜ ਖਿਡਾਰੀ ਹਨ।
ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਸਿ਼ਰਕਤ ਕੀਤੀ। ਇਸ ਪ੍ਰੋਗਰਾਮ 'ਚ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਮੁਲਾਕਾਤ ਕੀਤੀ।
ਮੋਦੀ ਨੇ ਕਿਹਾ ਕਿ ਜੇਕਰ ਅਸੀਂ ਨਿਰਮਾਣ 'ਤੇ ਕੰਮ ਕਰਦੇ ਹਾਂ ਤਾਂ ਅਸੀਂ ਦੁਨੀਆਂ ਦੇ ਸਭ ਤੋਂ ਵਧੀਆ ਹੋਵਾਂਗੇ। ਜੇਕਰ ਤੁਸੀਂ ਸਪੇਸ ਸੈਕਟਰ ਵਿੱਚ ਕੰਮ ਕਰਦੇ ਹੋ, ਤਾਂ ਦੁਨੀਆਂ ਵਿੱਚ ਸਭ ਤੋਂ ਵਧੀਆ ਬਣੋ। ਬੇਸਟ ਹੀ ਸਾਡਾ ਮਿਆਰ ਹੋਣਾ ਚਾਹੀਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ