Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

January 01, 2025 09:55 PM

ਦੋਹਾ, 1 ਜਨਵਰੀ (ਪੋਸਟ ਬਿਊਰੋ): ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਤਰ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲ ਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਖੇਤਰੀ ਤੇ ਆਲਮੀ ਮਸਲਿਆਂ ਤੋਂ ਇਲਾਵਾ ਦੁਵੱਲਾ ਸਹਿਯੋਗ ਵਧਾਉਣ ਬਾਰੇ ਚਰਚਾ ਕੀਤੀ। ਇਹ ਜੈਸ਼ੰਕਰ ਦੀ ਇਸ ਸਾਲ ਦੀ ਪਹਿਲੀ ਕੂਟਨੀਤਕ ਭਾਗੀਦਾਰੀ ਸੀ ਜੋ 30 ਦਸੰਬਰ ਨੂੰ ਤਿੰਨ ਰੋਜ਼ਾ ਯਾਤਰਾ ’ਤੇ ਇੱਥੇ ਪਹੁੰਚੇ ਸਨ। ਉਨ੍ਹਾਂ ਐਕਸ ’ਤੇ ਲਿਖਿਆ ਕਿ ਅੱਜ ਦੋਹਾ ’ਚ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਐੱਮਬੀਏ ਅਲ ਥਾਨੀ ਨੂੰ ਮਿਲ ਕੇ ਖੁਸ਼ੀ ਹੋਈ। 2025 ’ਚ ਮੇਰੀ ਪਹਿਲੀ ਕੂਟਨੀਤਕ ਭਾਗੀਦਾਰੀ। ਸਾਡੇ ਦੁਵੱਲੇ ਸਹਿਯੋਗ ਦੀ ਇੱਕ ਸਾਰਥਿਕ ਸਮੀਖਿਆ, ਹਾਲ ਹੀ ਦੇ ਖੇਤਰੀ ਤੇ ਆਲਮੀ ਵਿਕਾਸ ਬਾਰੇ ਚਰਚਾ ਹੋਈ।’ ਵਿਦੇਸ਼ ਮੰਤਰਾਲੇ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਜੈਸ਼ੰਕਰ ਦੀ ਯਾਤਰਾ ਦੋਨਾਂ ਧਿਰਾਂ ਨੂੰ ਸਿਆਸੀ, ਵਪਾਰ, ਨਿਵੇਸ਼, ਊਰਜਾ, ਸੁਰੱਖਿਆ, ਸੱਭਿਆਚਾਰ ਤੋਂ ਇਲਾਵਾ ਖੇਤਰੀ ਤੇ ਕੌਮਾਂਤਰੀ ਮੁੱਦਿਆਂ ਸਮੇਤ ਦੁਵੱਲੇ ਸਬੰਧਾਂ ਦੇ ਵੱਖ ਵੱਖ ਪੱਖਾਂ ਦੀ ਸਮੀਖਿਆ ਕਰਨ ਦੇ ਸਮਰੱਥ ਬਣਾਏਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ