Welcome to Canadian Punjabi Post
Follow us on

21

January 2025
ਬ੍ਰੈਕਿੰਗ ਖ਼ਬਰਾਂ :
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਟਰੰਪ ਦੀ ਸਹੁੰ ਚੁੱਕ ਸਮਾਗਮ ਮੌਕੇ ਮਸਕ ਨੇ ਹਿਟਲਰ ਵਰਗੀ ਦਿੱਤੀ ਸਲਾਮੀਟਰੰਪ ਨੇ ਫੌਜ ਦੇ ਸਵਾਗਤ ਸਮਾਰੋਹ ਵਿੱਚ ਕੀਤੀ ਸਿ਼ਰਕਤ, ਹੱਥ ਵਿਚ ਤਲਵਾਰ ਲੈ ਕੇ ਨੱਚੇਪ੍ਰੋਜੈਕਟ ਗੈਸਲਾਈਟ ਤਹਿਤ ਐਡਮਿੰਟਨ ਵਿੱਚ ਜ਼ਬਰਨ ਵਸੂਲੀ ਦੇ ਮਾਮਲੇ ਦਾ ਮੁਲਜ਼ਮ ਯੂਏਈ ਵਿੱਚ ਗ੍ਰਿਫ਼ਤਾਰ : ਸੂਤਰ7 ਮਹੀਨਿਆਂ ਤੋਂ ਹੰਸ ਦੇ ਸਰੀਰ ਵਿੱਚ ਵੱਜਿਆ ਹੋਇਆ ਸੀ ਤੀਰ, ਸਰੀਰ `ਚੋਂ ਕੱਢਿਆ ਗਿਆ ਤੀਰ, ਬਚਾਈ ਜਾਨਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ
 
ਪੰਜਾਬ

ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ

January 02, 2025 08:48 AM

-ਦਸੰਬਰ 2024 ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁਲ ਪ੍ਰਾਪਤੀਆਂ ਵਿੱਚ 3229 ਕਰੋੜ ਰੁਪਏ ਦਾ ਵਾਧਾ
-ਦਸੰਬਰ 2024 ਵਿੱਚ ਸੂਬੇ ਨੇ ਭਰੀ ਜੀਐਸਟੀ ਵਿੱਚ 28.36% ਅਤੇ ਆਬਕਾਰੀ ਮਾਲੀਏ ਵਿੱਚ 21.31% ਵਾਧੇ ਦੀ ਗਵਾਹੀ
-ਦਸੰਬਰ 2024 ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਕੁੱਲ ਮਾਲੀਆ ਪ੍ਰਾਪਤੀਆਂ ਵਿੱਚ 20.19% ਵਾਧਾ
ਚੰਡੀਗੜ੍ਹ, 2 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। । ਚਾਲੂ ਮਾਲੀ ਸਾਲ ਵਿੱਚ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31156.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਨ੍ਹਾਂ ਟੈਕਸਾਂ ਤੋਂ ਕੁੱਲ 27927.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਸੰਬਰ 2023 ਦੇ ਮੁਕਾਬਲੇ ਦਸੰਬਰ 2024 ਲਈ ਸੂਬੇ ਵਿੱਚ ਨੈੱਟ ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ ਮਾਲੀਏ ਵਿੱਚ 28.36 ਪ੍ਰਤੀਸ਼ਤ ਅਤੇ ਆਬਕਾਰੀ ਮਾਲੀਏ ਵਿੱਚ 21.31 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਦਸੰਬਰ 2024 ਵਿੱਚ ਇਕੱਲੇ ਨੈੱਟ ਜੀਐਸਟੀ ਤੋਂ ਮਾਲੀਆ ਮਾਲੀਆ ਪ੍ਰਾਪਤੀ 2013.20 ਕਰੋੜ ਰੁਪਏ ਸੀ, ਜੋ ਦਸੰਬਰ 2023 ਵਿੱਚ 1568.36 ਕਰੋੜ ਰੁਪਏ ਦੀ ਨੈੱਟ ਜੀਐਸਟੀ ਪ੍ਰਾਪਤੀ ਤੋਂ 444.84 ਕਰੋੜ ਰੁਪਏ ਵੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਸੰਬਰ 2024 ਵਿੱਚ ਆਬਕਾਰੀ ਤੋਂ ਮਾਲੀਆ 154.75 ਕਰੋੜ ਰੁਪਏ ਦੇ ਵਾਧੇ ਨਾਲ 880.92 ਕਰੋੜ ਰੁਪਏ ਰਿਹਾ ਜਦੋਂ ਕਿ ਦਸੰਬਰ 2023 ਇਹ 726.17 ਕਰੋੜ ਰੁਪਏ ਸੀ।
ਵਿੱਤੀ ਸਾਲ 2024-25 ਵਿੱਚ ਦਸੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਹੋਏ ਮਾਲੀਏ ਦਾ ਵਿਸਥਾਰ ਵਿੱਚ ਵੇਰਵਾ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਨੇ ਵੈਟ ਤੋਂ 5643.81 ਕਰੋੜ ਰੁਪਏ, ਸੀ.ਐਸ.ਟੀ. ਤੋਂ 274.31 ਕਰੋੜ ਰੁਪਏ, ਜੀਐਸਟੀ ਤੋਂ 17405.99 ਕਰੋੜ ਰੁਪਏ, ਪੀ.ਐਸ.ਡੀ.ਟੀ ਤੋਂ 139.10 ਕਰੋੜ ਰੁਪਏ ਅਤੇ ਆਬਕਾਰੀ ਤੋਂ 7693.1 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਜਦੋਂਕਿ, ਵਿੱਤੀ ਸਾਲ 2023-24 ਵਿੱਚ ਵੈਟ ਤੋਂ 5385.24 ਕਰੋੜ ਰੁਪਏ, ਸੀਐਸਟੀ ਤੋਂ 220.72 ਕਰੋੜ ਰੁਪਏ, ਜੀਐਸਟੀ ਤੋਂ 15523.74 ਕਰੋੜ ਰੁਪਏ, ਪੀਐਸਡੀਟੀ ਤੋਂ 121.6 ਕਰੋੜ ਰੁਪਏ ਅਤੇ ਆਬਕਾਰੀ ਤੋਂ 6676.01 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇੰਨ੍ਹਾਂ ਕਰਾਂ ਤੋਂ ਵਿੱਤੀ ਸਾਲ 2023-24 ਦੇ ਮੁਕਾਬਲੇ ਮੌਜੂਦਾ ਵਿੱਤੀ ਵਰ੍ਹੇ ਦੌਰਾਨ 3229 ਕਰੋੜ ਰੁਪਏ ਵੱਧ ਪ੍ਰਾਪਤ ਹੋਏ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅੰਕੜੇ ਸੂਬੇ ਦੀਆਂ ਮਜਬੂਤ ਆਰਥਿਕ ਨੀਤੀਆਂ ਦਾ ਪ੍ਰਤੀਕ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿੱਤੀ ਸੂਝ-ਬੂਝ ਅਤੇ ਟਿਕਾਊ ਵਿਕਾਸ ਨੂੰ ਹਾਸਲ ਕਰਨ ਲਈ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਮਾਲੀਆ ਪ੍ਰਾਪਤ ਕਰਨ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਬਕਾਰੀ ਅਤੇ ਕਰ ਵਿਭਾਗ ਦੁਆਰਾ ਕਰ ਪਾਲਣਾ ਨੂੰ ਵਧਾਉਣ ਲਈ ਲਾਗੂ ਕੀਤੇ ਉਪਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ ਖਾਲਸਾ ਏਡ ਵਲੋਂ ਦਿੱਤੀ ਮੁਫ਼ਤ ਕੋਚਿੰਗ ਸਦਕਾ ਆਮ ਘਰ ਦੇ ਨੌਜਵਾਨ ਬਣੇ ਏ.ਡੀ.ਓ. ਅਤੇ ਜੇਲ੍ਹ ਵਾਰਡਨ ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ