Welcome to Canadian Punjabi Post
Follow us on

19

January 2025
ਬ੍ਰੈਕਿੰਗ ਖ਼ਬਰਾਂ :
ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਸਰਕਾਰ : ਐਡਵੋਕੇਟ ਧਾਮੀਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ’ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆਛੱਤੀਗੜ੍ਹ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 12 ਨਕਸਲੀ ਹਲਾਕ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸੁਬਿਆਂਤੋ 76ਵੇਂ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਇਸਰੋ ਨੇ ਰਚਿਆ ਇਤਿਹਾਸ, ਪੁਲਾੜ 'ਚ ਉਪਗ੍ਰਹਿਆਂ ਨੂੰ ਜੋੜਨ ਵਿੱਚ ਕੀਤੀ ਸਫਲਤਾ ਪ੍ਰਾਪਤਹੈਨੋਵਰ ਪਬਲਿਕ ਸਕੂਲ ਵਿੱਚ ਪੁੱਤਰ ਨਾਲ ਹੋਈ ਕੁੱਟਮਾਰ ਕਾਰਨ ਬਰੈਂਪਟਨ ਦਾ ਪਰਿਵਾਰ ਆਪਣੇ ਪੁੱਤਰ ਦੀ ਸੁਰੱਖਿਆ ਲਈ ਚਿੰਤਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਯੂਕਰੇਨ ਪਹੁੰਚੇ ਸਟਾਰਮਰ, ਕਿਹਾ- ਯੂਕਰੇਨ ਨੂੰ ਮਦਦ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ98 ਮੀਟਰ ਲੰਬੇ ਅਤੇ 7 ਇੰਜਨ ਵਾਲੇ ਬਲੂ ਓਰੀਜਿਨ ਦੇ ਨਿਊ ਗਲੇਨ ਰਾਕੇਟ ਦੀ ਸਫਲਤਾਪੂਰਵਕ ਲਾਂਚਿੰਗ
 
ਪੰਜਾਬ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲ

January 03, 2025 07:18 AM

-ਦੂਜੀ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ
-ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਮੌਕੇ ‘ਤੇ ਹੀ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਚੰਡੀਗੜ੍ਹ, 3 ਜਨਵਰੀ (ਪੋਸਟ ਬਿਊਰੋ): ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸਿ਼ਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪ੍ਰਵਾਸੀ ਪੰਜਾਬੀਆਂ ਦੀਆਂ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਮਰੀਕਾ, ਕਨੇਡਾ, ਇੰਗਲੈਂਡ, ਆਸਟ੍ਰੇਲੀਆ, ਜਰਮਨੀ, ਆਸਟਰੀਆ, ਇਟਲੀ ਅਤੇ ਅਫ਼ਰੀਕਾ ਵਿਖੇ ਵੱਸਦੇ ਪੰਜਾਬੀਆਂ ਨਾਲ ਸੰਬੰਧਤ ਸਨ, ਜੋ ਪ੍ਰਾਪਰਟੀ, ਨਾਜਾਇਜ਼ ਕਬਜ਼ਿਆਂ ਅਤੇ ਵਿਆਹ ਮਾਮਲਿਆਂ ਨਾਲ ਸੰਬੰਧਤ ਸਨ।
ਅੱਜ ਸਵੇਰੇ 11:00 ਵਜੇ ਕੀਤੀ ਦੂਜੀ ਆਨਲਾਈਨ ਐਨ.ਆਰ.ਆਈ. ਮਿਲਣੀ ਮੌਕੇ ਧਾਲੀਵਾਲ ਨੇ ਕਿਹਾ ਕਿ ਇਸ ਵਿਲੱਖਣ ਸੇਵਾ ਰਾਹੀਂ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਲਗਾਤਾਰ ਨਿਪਟਾਰਾ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਹੋਇਆ ਕਰੇਗੀ।
ਧਾਲੀਵਾਲ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ।
ਇਸ ਮੌਕੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ : ਅਮਨ ਅਰੋੜਾ ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਸਰਕਾਰ : ਐਡਵੋਕੇਟ ਧਾਮੀ ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ’ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਬਾਵਾ ਨੇ ‘ਧੀਆਂ ਦੇ ਲੋਹੜੀ ਮੇਲੇ’ ਦੀ ਗਾਗਰ ਚਾਵਲਾ ਅਤੇ ਮਿੱਤਲ ਨਾਲ ਸੂਫੀ ਗਾਇਕ ਕਮਲ ਖਾਨ ਨੂੰ ਭੇਂਟ ਕੀਤੀ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ ‘ਮੈਂ ਤੇਰਾ ਬੰਦਾ’ ਨਾਟਕ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਸਾਡੇ ਲਈ ਬਣਦੀ ਹੈ ਪ੍ਰੇਰਣਾ ਸਰੋਤ : ਗੁਰਮੀਤ ਸਿੰਘ ਖੁੱਡੀਆਂ ਚੇਅਰਮੈਨ ਢਿੱਲਵਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ