Welcome to Canadian Punjabi Post
Follow us on

03

July 2025
 
ਪੰਜਾਬ

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

January 03, 2025 07:19 AM

ਚੰਡੀਗੜ੍ਹ, 3 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਪ੍ਰਾਜੈਕਟ ਖੇਤੀਬਾੜੀ ਉਤਪਾਦਕਤਾ 'ਤੇ ਮਾੜਾ ਪ੍ਰਭਾਵ ਪਾ ਸਕਦੇ ਹਨ ਅਤੇ ਮਾਨਸੂਨ ਦੇ ਪੈਟਰਨ ਨੂੰ ਵਿਗਾੜ ਸਕਦੇ ਹਨ।
ਅੱਜ ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਰਿਵਰ ਇੰਟਰਲਿੰਕਿੰਗ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੋਕੇ ਵਾਲੇ ਖੇਤਰਾਂ ਵਿੱਚ ਜਲ ਸਰੋਤਾਂ ਨੂੰ ਮੁੜ ਵੰਡਣ ਦਾ ਉਦੇਸ਼ ਦੱਸਿਆ ਹੈ, ਸਪੀਕਰ ਨੇ ਕਿਹਾ, ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਅਜਿਹੀ ਦਖਲਅੰਦਾਜ਼ੀ ਕੁਦਰਤੀ ਹਾਈਡ੍ਰੋਲੋਜੀਕਲ ਪ੍ਰਣਾਲੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀ ਹੈ।
ਸਪੀਕਰ ਨੇ ਚਿੰਤਾ ਜ਼ਾਹਰ ਕੀਤੀ ਕਿ ਵੱਡੇ ਪੱਧਰ 'ਤੇ ਹਾਈਡ੍ਰੋਲੋਜੀਕਲ ਸੋਧਾਂ ਮਾਨਸੂਨ ਦੇ ਸਥਾਪਿਤ ਪੈਟਰਨਾਂ ਨੂੰ ਵਿਗਾੜ ਸਕਦੀਆਂ ਹਨ, ਸੰਭਾਵੀ ਤੌਰ 'ਤੇ ਖੇਤੀਬਾੜੀ ਸਥਿਰਤਾ ਨੂੰ ਖਤਰੇ ਵਿੱਚ ਪਾ ਸਕਦੀਆਂ ਹਨ ਅਤੇ ਦੇਸ਼ ਭਰ ਵਿੱਚ ਕਈ ਸੈਕਟਰਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਪਾਣੀ ਦੀ ਸੰਭਾਲ ਅਤੇ ਰੀਸਾਈਕਲਿੰਗ ਪਹਿਲਕਦਮੀਆਂ ਨੂੰ ਤਰਜੀਹ ਦੇਣ ਦੀ ਵਕਾਲਤ ਕਰਦਿਆਂ ਸ. ਸੰਧਵਾਂ ਨੇ ਅਡਵਾਂਸ ਵਾਟਰ ਟ੍ਰੀਟਮੈਂਟ ਅਤੇ ਸ਼ੁੱਧੀਕਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਅਹਿਮ ਲੋੜ 'ਤੇ ਜ਼ੋਰ ਦਿੱਤਾ।
ਜਿ਼ਕਰਯੋਗ ਹੈ ਕਿ ਕੇਨ-ਬੇਤਵਾ ਲਿੰਕ ਪ੍ਰੋਜੈਕਟ ਰਾਸ਼ਟਰੀ ਦ੍ਰਿਸ਼ਟੀ ਯੋਜਨਾ ਦੇ ਤਹਿਤ 30 ਯੋਜਨਾਬੱਧ ਪਹਿਲਕਦਮੀਆਂ ਦਾ ਉਦਘਾਟਨੀ ਪ੍ਰੋਜੈਕਟ ਹੈ, ਜੋ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੁਆਰਾ ਜਲ ਸਰੋਤ ਵਿਕਾਸ ਅਤੇ ਨਦੀ ਸੰਪਰਕ ਲਈ ਆਯੋਜਿਤ ਕੀਤਾ ਗਿਆ ਹੈ। ਇਹ ਪ੍ਰੋਜੈਕਟ ਤਹਿਤ ਮੱਧ ਪ੍ਰਦੇਸ਼ ਦੀ ਕੇਨ ਨਦੀ ਤੋਂ ਉੱਤਰ ਪ੍ਰਦੇਸ਼ ਦੀ ਬੇਤਵਾ ਨਦੀ ਵਿੱਚ ਵਾਧੂ ਪਾਣੀ ਦਿੱਤਾ ਜਾਣਾ ਹੈ, ਜਿਸਦਾ ਉਦੇਸ਼ ਸੋਕਾ ਪ੍ਰਭਾਵਿਤ ਬੁੰਦੇਲਖੰਡ ਖੇਤਰ ਵਿੱਚ ਸਿੰਚਾਈ ਸਮਰੱਥਾ ਨੂੰ ਵਧਾਉਣਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ