Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

January 03, 2025 07:19 AM

ਚੰਡੀਗੜ੍ਹ, 3 ਜਨਵਰੀ (ਪੋਸਟ ਬਿਊਰੋ): ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ।
ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਦੀ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਲਈ ਮਾਲੀਆ ਪੈਦਾ ਕਰਨ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ 'ਤੇ ਰੌਸ਼ਨੀ ਪਾਈ।
ਵਿੱਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਉਗਰਾਹੀ ਵਧਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਲਗਨ ਦੇ ਉਚ-ਮਿਆਰਾਂ ਨੂੰ ਬਰਕਰਾਰ ਰੱਖਣ ਲਈ ਕਿਹਾ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਸਦਕਾ ਪੰਜਾਬ ਦੇ ਸਮੁੱਚੇ ਵਿਕਾਸ 'ਤੇ ਸਕਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਇੱਥੋਂ ਦੇ ਨਾਗਰਿਕਾਂ ਦੇ ਸੁਨਹਿਰੇ ਭਵਿੱਖ ਲਈ ਰਾਹ ਪੱਧਰਾ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ