Welcome to Canadian Punjabi Post
Follow us on

19

January 2025
ਬ੍ਰੈਕਿੰਗ ਖ਼ਬਰਾਂ :
ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਸਰਕਾਰ : ਐਡਵੋਕੇਟ ਧਾਮੀਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ’ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆਛੱਤੀਗੜ੍ਹ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 12 ਨਕਸਲੀ ਹਲਾਕ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸੁਬਿਆਂਤੋ 76ਵੇਂ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਇਸਰੋ ਨੇ ਰਚਿਆ ਇਤਿਹਾਸ, ਪੁਲਾੜ 'ਚ ਉਪਗ੍ਰਹਿਆਂ ਨੂੰ ਜੋੜਨ ਵਿੱਚ ਕੀਤੀ ਸਫਲਤਾ ਪ੍ਰਾਪਤਹੈਨੋਵਰ ਪਬਲਿਕ ਸਕੂਲ ਵਿੱਚ ਪੁੱਤਰ ਨਾਲ ਹੋਈ ਕੁੱਟਮਾਰ ਕਾਰਨ ਬਰੈਂਪਟਨ ਦਾ ਪਰਿਵਾਰ ਆਪਣੇ ਪੁੱਤਰ ਦੀ ਸੁਰੱਖਿਆ ਲਈ ਚਿੰਤਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਯੂਕਰੇਨ ਪਹੁੰਚੇ ਸਟਾਰਮਰ, ਕਿਹਾ- ਯੂਕਰੇਨ ਨੂੰ ਮਦਦ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ98 ਮੀਟਰ ਲੰਬੇ ਅਤੇ 7 ਇੰਜਨ ਵਾਲੇ ਬਲੂ ਓਰੀਜਿਨ ਦੇ ਨਿਊ ਗਲੇਨ ਰਾਕੇਟ ਦੀ ਸਫਲਤਾਪੂਰਵਕ ਲਾਂਚਿੰਗ
 
ਪੰਜਾਬ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

January 06, 2025 09:55 AM

- ਸ਼ਿਕਾਇਤ ਸੈਲ ਦਾ ਟੋਲ ਫਰੀ ਨੰਬਰ 1800-121-5721 ਵੀ ਕੀਤਾ ਜਾਰੀ
- ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ
- ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
- ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਕੀਤਾ ਜਾਵੇਗਾ ਸ਼ੁਰੂ
ਚੰਡੀਗੜ੍ਹ/ਖੰਨਾ, 6 ਜਨਵਰੀ (ਪੋਸ ਬਿਊਰੋ): ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ।
ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ 'ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।
ਹੋਰ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ।
ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ।
ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੋਲ ਫਰੀ ਨੰਬਰ 1800-121-5721 ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਫਰੀ ਨੰਬਰ ‘ਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖੰਨਾ ਸ਼ਹਿਰ ਵਿਚ ਕੂੜਾ ਚੁੱਕਣ ਵਾਲੇ ਸਾਰੇ ਵਾਹਨਾਂ ਦੀ ਜੀ.ਪੀ.ਐਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਤ ਕੀਤੇ ਕੰਟਰੋਲ ਰੂਮ ਦੀ ਸਕਰੀਨ 'ਤੇ ਲਾਈਵ ਦਿਖੇਗਾ ਕਿ ਕਿਹੜਾ ਵਾਹਨ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿੱਚੋਂ ਕੂੜਾ ਚੁੱਕ ਰਿਹਾ ਹੈ।
ਸੌਂਦ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਖੰਨਾ ਸ਼ਹਿਰ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਉਣਾ ਹੈ, ਇਸ ਲਈ
ਡੋਰ ਟੂ ਡੋਰ ਕੂੜਾ ਚੁੱਕਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਨਿਵੇਕਲੇ ਕੰਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਦੇ ਬਾਕੀ ਸਾਥੀਆਂ ਵੱਲੋਂ ਦਿੱਤੇ ਗਏ ਭਰਪੂਰ ਯੋਗਦਾਨ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਦੀ ਕਾਪੀ ਨਾ ਸਿਰਫ ਪੂਰੇ ਪੰਜਾਬ ਵਿਚ ਹੋਵੇਗੀ ਸਗੋਂ ਭਾਰਤ ਦੇ ਸਾਰੇ ਸੂਬੇ ਵੀ ਪੰਜਾਬ ਤੋਂ ਸੇਧ ਲੈਣਗੇ। ਇਸ ਪ੍ਰੋਜੈਕਟ ਰਾਹੀਂ ਕੂੜੇ ਨੂੰ ਅਲੱਗ ਅਲੱਗ (ਸੇਗਰੀਗੇਸ਼ਨ) ਕਰਨ ਤੋਂ ਬਾਅਦ ਗਿੱਲੇ ਕੂੜੇ ਤੋਂ ਖਾਦ ਬਣਾਈ ਜਾਵੇਗੀ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ।
ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਉਣ ਵੱਲ ਇਕ ਸਾਰਥਕ ਕਦਮ ਵਧਾਇਆ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ : ਅਮਨ ਅਰੋੜਾ ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਸਰਕਾਰ : ਐਡਵੋਕੇਟ ਧਾਮੀ ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ’ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਬਾਵਾ ਨੇ ‘ਧੀਆਂ ਦੇ ਲੋਹੜੀ ਮੇਲੇ’ ਦੀ ਗਾਗਰ ਚਾਵਲਾ ਅਤੇ ਮਿੱਤਲ ਨਾਲ ਸੂਫੀ ਗਾਇਕ ਕਮਲ ਖਾਨ ਨੂੰ ਭੇਂਟ ਕੀਤੀ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ ‘ਮੈਂ ਤੇਰਾ ਬੰਦਾ’ ਨਾਟਕ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਸਾਡੇ ਲਈ ਬਣਦੀ ਹੈ ਪ੍ਰੇਰਣਾ ਸਰੋਤ : ਗੁਰਮੀਤ ਸਿੰਘ ਖੁੱਡੀਆਂ ਚੇਅਰਮੈਨ ਢਿੱਲਵਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ