Welcome to Canadian Punjabi Post
Follow us on

01

July 2025
 
ਪੰਜਾਬ

ਡਾ. ਬਲਜੀਤ ਕੌਰ ਨੇ ਜਿ਼ਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

January 08, 2025 09:48 AM

-ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ
ਚੰਡੀਗੜ੍ਹ, 8 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਸ.ਐਨ.ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਦੋਰਾ ਕੀਤਾ ਗਿਆ। ਪੂਰਕ ਪੋਸ਼ਣ ਪ੍ਰੋਗਰਾਮ (ਐਸ.ਐਨ.ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ।
ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। ਇਸ ਤੋਂ ਇਲਾਵਾ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ।
ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ। ਉਹਨਾਂ ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ।
ਡਾ. ਬਲਜੀਤ ਕੌਰ ਨੇ ਪੰਜਾਬ ਭਰ ਵਿੱਚ ਬਚਪਨ ਦੀ ਸ਼ੁਰੂਆਤੀ ਦੇਖਭਾਲ ਨੂੰ ਮਜ਼ਬੂਤ ਕਰਨ ਅਤੇ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਇਸ ਮੌਕੇ ਸੀ.ਡੀ.ਪੀ.ਓ. ਪੰਕਜ ਕੁਮਾਰ, ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ