Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

January 08, 2025 09:52 AM

ਚੰਡੀਗੜ੍ਹ, 8 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮਹਾਂ ਸਿੰਘ ਵਾਲਾ, ਮੂਨਕ ਵਾਸੀ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਸਾਬਕਾ ਸਰਪੰਚ ਦਾ ਪਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੰਚਾਇਤ ਸਕੱਤਰ ਨੇ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਬਦਲੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਰਿਸ਼ਵਤ ਉਕਤ ਦਵਿੰਦਰ ਬਾਂਸਲ, ਆਡਿਟ ਇੰਸਪੈਕਟਰ ਨਾਲ ਸਾਂਝੀ ਕੀਤੀ ਜਾਣੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਹਾਸਲ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਅਤੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਤਫਤੀਸ਼ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ