Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ : ਸੌਂਦ

January 09, 2025 09:47 AM

-ਅੰਤਰ-ਰਾਸ਼ਟਰੀ ਟਰੇਡ ਸ਼ੋਅ-ਇੰਡਸਫੂਡ ਦੇ ਮੁੱਖ ਮਹਿਮਾਨ ਸੌਂਦ ਵੱਲੋਂ ਫੂਡ ਉਦਯੋਗ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਦਾ ਸਨਮਾਨ
-ਨਵੰਬਰ ਮਹੀਨੇ ਪੰਜਾਬ ਵਿਚ ਅੰਤਰ-ਰਾਸ਼ਟਰੀ ਫੂਡ ਮੇਲਾ ਕਰਵਾਉਣ ਦੀ ਯੋਜਨਾ
ਚੰਡੀਗੜ੍ਹ, 9 ਜਨਵਰੀ (ਪੋਸਟ ਬਿਊਰੋ): ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਸੀ.ਈ.ਓਜ਼ ਅਤੇ ਡੈਲੀਗੇਟਾਂ ਨੂੰ ਪੰਜਾਬ ਦੀ ਨਿੱਘੀ ਆਓ ਭਗਤ ਮਾਨਣ ਲਈ ਸੂਬੇ 'ਚ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਪਾਰ ਤੇ ਉਦਯੋਗ ਲਈ ਸਭ ਤੋਂ ਉੱਤਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਸੰਤ-ਮਹਾਤਮਾਵਾਂ ਦੀ ਵਸਾਈ ਧਰਤੀ ਪੰਜਾਬ ਦਾ ਮਾਹੌਲ ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਭਰਪੂਰ ਹੈ ਅਤੇ ਇਹ ਮਾਹੌਲ ਵਪਾਰ ਤੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਪੂਰਾ ਢੁੱਕਵਾਂ ਅਤੇ ਸਾਜਗਾਰ ਹੈ। ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਸੂਬੇ ਵਿਚਲੇ ਉਦਯੋਗਾਂ ਦੀ ਤਰੱਕੀ ਲਈ ਪੂਰੀ ਸੁਹਿਰਦਤਾ ਅਤੇ ਗੰਭੀਰਤਾ ਨਾਲ ਯਤਨ ਕਰ ਰਹੀ ਹੈ।
ਜਿ਼ਕਰਯੋਗ ਹੈ ਕਿ ਇੰਡਸਫੂਡ ਵਿਚ ਫੂਡ ਉਦਯੋਗ ਨਾਲ ਸਬੰਧਤ 105 ਮੁਲਕਾਂ ਦੇ 3500 ਦੇ ਕਰੀਬ ਪ੍ਰਦਰਸ਼ਕਾਂ ਨੇ ਭਾਗ ਲਿਆ ਹੈ। ਇਸ ਸਮਾਗਮ ਵਿਖੇ ਮੁੱਖ ਮਹਿਮਾਨ ਵੱਜੋਂ ਪੁੱਜੇ ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਅਤੇ ਡੈਲੇਗੇਟਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਇਸ ਗੱਲ ਦੀ ਖੁਸ਼ੀ ਅਤੇ ਤਸੱਲੀ ਪ੍ਰਗਟਾਈ ਕਿ ਇੱਕੋ ਛੱਤ ਹੇਠਾਂ ਦੁਨੀਆਂ ਭਰ ਦੇ ਨਾਮੀਂ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਬਾਰੇ ਜਾਣੂੰ ਕਰਵਾਉਣ ਦਾ ਮੌਕਾ ਪ੍ਰਾਪਤ ਹੋਇਆ ਹੈ।
ਇਸ ਮੌਕੇ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਉਂਦੇ ਨਵੰਬਰ ਮਹੀਨੇ ਪੰਜਾਬ ਵਿਚ ਇਸੇ ਤਰਜ਼ 'ਤੇ ਅੰਤਰ-ਰਾਸ਼ਟਰੀ ਫੂਡ ਫੈਸਟੀਵਲ ਕਰਵਾਉਣ ਦੀ ਯੋਜਨਾ ਹੈ, ਜਿਸ ਵਿਚ ਫੂਡ ਉਦਯੋਗ ਤੇ ਇਸ ਨਾਲ ਜੁੜੇ ਹੋਰ ਖੇਤਰਾਂ 'ਚ ਕਾਰਜਸ਼ੀਲ ਅੰਤਰ-ਰਾਸ਼ਟਰੀ ਕੰਪਨੀਆਂ ਨੂੰ ਬੁਲਾਇਆ ਜਾਵੇਗਾ।
ਪੰਜਾਬ ਵਿਚ ਨਿਵੇਸ਼ ਲਈ ਇੱਛਾ ਜਾਹਿਰ ਕਰਨ ਵਾਲੀਆਂ ਕੰਪਨੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਿਵੇਸ਼ ਤੇ ਉਦਯੋਗਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਤੇ ਇੰਨਵੈਸਟ ਪੰਜਾਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬੇ ਦੇ ਫੂਡ ਖੇਤਰ ਨੂੰ ਗਲੋਬਲ ਪੱਧਰ ਤੱਕ ਲਿਜਾਣਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਸਥਾਪਤ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਅਤੇ ਕੌਮਾਂਤਰੀ ਪੱਧਰ ਉੱਤੇ ਹੁਣ ਪੰਜਾਬ ਦੇ ਉਤਪਾਦਾਂ ਦੀ ਮੰਗ ਦਿਨੋਂ ਦਿਨ ਵੱਧ ਰਹੀ ਹੈ।
ਸੌਂਦ ਵੱਲੋਂ ਪੰਜਾਬ ਵਿਚ ਨਿਵੇਸ਼ ਦੀ ਇੱਛਾ ਪ੍ਰਗਟਾਉਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੱਖਰੇ ਤੌਰ ਉੱਤੇ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਨੇ ਟੀ.ਪੀ.ਸੀ.ਆਈ ਦੇ ਚੇਅਰਮੈਨ ਮੋਹਿਤ ਸਿੰਗਲਾ ਨੂੰ ਅੰਤਰ-ਰਾਸ਼ਟਰੀ ਪੈਮਾਨੇ ਦਾ ਫੂਡ ਟਰੇਡ ਸ਼ੋਅ ਕਰਵਾਉਣ ਲਈ ਮੁਬਾਰਕਬਾਦ ਦਿੱਤੀ ਅਤੇ ਟੀ.ਪੀ.ਆਈ.ਸੀ ਦਾ ਪੰਜਾਬ ਚੈਪਟਰ ਬਣਾਉਣ ਲਈ ਵੀ ਆਖਿਆ।
ਉਨ੍ਹਾਂ ਦੱਸਿਆ ਕਿ ਇਸ ਫੂਡ ਟਰੇਡ ਸ਼ੋਅ ਵਿਚ ਸ਼ਿਰਕਤ ਕਰਨ ਲਈ ਉਨ੍ਹਾਂ ਨੂੰ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾਂ ਵੱਲੋਂ ਪ੍ਰੇਰਿਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਸਮਾਗਮ ਵਿੱਚ ਪੁੱਜ ਕੇ ਬਹੁਤ ਸਾਰੀਆਂ ਕੌਮਾਂਤਰੀ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਉਦਯੋਗਪਤੀਆਂ ਨੂੰ ਮਿਲਕੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।
ਸੌਂਦ ਨੇ ਇਸ ਮੌਕੇ ਕੇਂਦਰੀ ਵਣਜ ਮੰਤਰਾਲੇ ਦੇ ਡਾਇਰੈਕਟਰ ਮੋਨਿਕਾ ਗੌੜ ਦਾ ਖਾਸ ਧੰਨਵਾਦ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ