Welcome to Canadian Punjabi Post
Follow us on

21

January 2025
ਬ੍ਰੈਕਿੰਗ ਖ਼ਬਰਾਂ :
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਟਰੰਪ ਦੀ ਸਹੁੰ ਚੁੱਕ ਸਮਾਗਮ ਮੌਕੇ ਮਸਕ ਨੇ ਹਿਟਲਰ ਵਰਗੀ ਦਿੱਤੀ ਸਲਾਮੀਟਰੰਪ ਨੇ ਫੌਜ ਦੇ ਸਵਾਗਤ ਸਮਾਰੋਹ ਵਿੱਚ ਕੀਤੀ ਸਿ਼ਰਕਤ, ਹੱਥ ਵਿਚ ਤਲਵਾਰ ਲੈ ਕੇ ਨੱਚੇਪ੍ਰੋਜੈਕਟ ਗੈਸਲਾਈਟ ਤਹਿਤ ਐਡਮਿੰਟਨ ਵਿੱਚ ਜ਼ਬਰਨ ਵਸੂਲੀ ਦੇ ਮਾਮਲੇ ਦਾ ਮੁਲਜ਼ਮ ਯੂਏਈ ਵਿੱਚ ਗ੍ਰਿਫ਼ਤਾਰ : ਸੂਤਰ7 ਮਹੀਨਿਆਂ ਤੋਂ ਹੰਸ ਦੇ ਸਰੀਰ ਵਿੱਚ ਵੱਜਿਆ ਹੋਇਆ ਸੀ ਤੀਰ, ਸਰੀਰ `ਚੋਂ ਕੱਢਿਆ ਗਿਆ ਤੀਰ, ਬਚਾਈ ਜਾਨਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ
 
ਪੰਜਾਬ

ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

January 09, 2025 09:50 AM

-ਗ੍ਰਿਫ਼ਤਾਰ ਵਿਅਕਤੀਆਂ ਨੇ ਕਿਸਾਨਾਂ ਨੂੰ ਕੀਤੀ ਗਈ ਫਸਲਾਂ ਦੀ ਅਦਾਇਗੀ ਆਪਣੇ ਬੈਂਕ ਖਾਤਿਆਂ ਵਿੱਚ ਭੇਜਣ ਲਈ ਪੋਰਟਲ ਨਾਲ ਕੀਤੀ ਸੀ ਛੇੜਛਾੜ : ਏਡੀਜੀਪੀ ਸਾਈਬਰ ਕ੍ਰਾਈਮ
-ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਚੰਡੀਗੜ੍ਹ, 9 ਜਨਵਰੀ (ਪੋਸਟ ਬਿਊਰੋ): ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਕਿਸਾਨਾਂ ਨੂੰ ਕੀਤੀ ਗਈ ਫ਼ਸਲ ਦੀ ਅਦਾਇਗੀ ਨੂੰ ਆਪਣੇ ਖਾਤਿਆਂ ਵਿੱਚ ਟਰਾਂਸਫਰ ਕਰਨ ਦੇ ਅਪਰਾਧ ਵਿੱਚ ਸ਼ਾਮਲ ਸਨ। ਇਹ ਜਾਣਕਾਰੀ ਅੱਜ ਇੱਥੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀਸ਼, ਜਸਵੀਰ ਸਿੰਘ, ਅੰਗਰੇਜ ਸਿੰਘ ਅਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਧੋਖਾਧੜੀ ਕਰਨ ਲਈ ਵਰਤੇ ਗਏ ਡਿਜੀਟਲ ਉਪਕਰਨ ਅਤੇ ਰਾਊਟਰ ਵੀ ਬਰਾਮਦ ਕਰ ਲਏ ਹਨ।
ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਉਕਤ ਮੁਲਜ਼ਮ ਅਤਿ-ਆਧੁਨਿਕ ਢੰਗ ਤਰੀਕਿਆਂ ਦੀ ਮਦਦ ਨਾਲ ਕਿਸਾਨਾਂ ਦੇ ਮੋਬਾਈਲ ਨੰਬਰਾਂ ਨੂੰ ਆਪਣੇ ਮੋਬਾਈਲ ਨੰਬਰਾਂ ਨਾਲ ਬਦਲ ਕੇ ਕਿਸਾਨਾਂ ਦੇ ਖਾਤਿਆਂ ਵਿੱਚ ਆਉਣ ਵਾਲੀ ਫ਼ਸਲ ਦੀ ਅਦਾਇਗੀ ਨੂੰ ਧੋਖੇ ਨਾਲ ਆਪਣੇ ਖਾਤਿਆਂ ਵਿੱਚ ਟਰਾਂਸਫ਼ਰ ਕਰਦੇ ਸਨ ਅਤੇ ਫਿਰ ਕੰਮ ਹੋਣ ਉਪਰੰਤ ਕਿਸਾਨਾਂ ਦੇ ਬੈਂਕ ਖਾਤੇ ਦੀ ਜਾਣਕਾਰੀ ਨੂੰ ਅਪਡੇਟ ਕਰ ਦਿੰਦੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਆਪਣੇ ਇਸ ਅਪਰਾਧ ਦਾ ਪਰਦਾਫਾਸ਼ ਹੋਣ ਤੋਂ ਬਚਣ ਲਈ ਉਕਤ ਮੁਲਜ਼ਮ ਭੁਗਤਾਨ ਦੀ ਪ੍ਰਕਿਰਿਆ ਤੋਂ ਤੁਰੰਤ ਬਾਅਦ ਖਾਤੇ ਦੇ ਅਸਲ ਵੇਰਵੇ ਬਹਾਲ ਕਰ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਘੁਟਾਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਫੜਨ ਲਈ ਸੂਬਾ ਪੱਧਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਇਹ ਸਾਹਮਣੇ ਆਇਆ ਕਿ ਕੁਝ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ, 2024 ਦੌਰਾਨ ਆਪਣੀਆਂ ਫਸਲਾਂ ਦੀ ਅਦਾਇਗੀ ਪ੍ਰਾਪਤ ਨਹੀਂ ਹੋਈ। ਇਸ ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਕਿ ਇਨ੍ਹਾਂ ਕਿਸਾਨਾਂ ਨੂੰ ਕੀਤੀ ਗਈ ਅਦਾਇਗੀ ਵੱਖ-ਵੱਖ ਵਿਅਕਤੀਆਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਈ ਹੈ।
ਏਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਆਈਪੀ ਰਿਕਾਰਡ ਅਤੇ ਹੋਰ ਡੇਟਾ ਅਤੇ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਨੂੰ ਖੰਗਾਲਿਆ ਗਿਆ, ਜਿਸ ਵਿੱਚ ਅਨਾਜ ਖਰੀਦ ਪੋਰਟਲ ਤੱਕ ਅਣਅਧਿਕਾਰਤ ਪਹੁੰਚ ਅਤੇ ਧੋਖਾਧੜੀ ਨਾਲ ਵੱਖ-ਵੱਖ ਖਾਤਿਆਂ ਵਿੱਚ ਫ਼ਸਲਾਂ ਦੀ ਅਦਾਇਗੀ ਟਰਾਂਸਫਰ ਕੀਤੇ ਜਾਣ ਬਾਰੇ ਖੁਲਾਸਾ ਹੋਇਆ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਜ਼ਿਲ੍ਹਾ ਐਸਏਐਸ ਨਗਰ ਤੋਂ ਫਰਜ਼ੀ ਪਛਾਣ ‘ਤੇ ਇੱਕ ਮੋਬਾਈਲ ਨੰਬਰ ਅਤੇ ਇੱਕ ਮੋਬਾਈਲ ਉਪਕਰਨ ਖਰੀਦਿਆ ਗਿਆ ਸੀ, ਜਿਸਦੀ ਵਰਤੋਂ ਅਨਾਜ ਖਰੀਦ ਪੋਰਟਲ 'ਤੇ ਕਿਸਾਨਾਂ ਦੇ ਬੈਂਕ ਖਾਤਿਆਂ ਨਾਲ ਛੇੜਛਾੜ ਕਰਨ ਵਾਸਤੇ ਓਟੀਪੀ ਪ੍ਰਾਪਤ ਕਰਨ ਲਈ ਕੀਤੀ ਗਈ ਸੀ ਅਤੇ ਇਹ ਗਿਰੋਹ ਸ੍ਰੀ ਮੁਕਤਸਰ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਆਪਣਾ ਕੰਮ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਪੋਰਟਲ ਤੱਕ ਅਣਅਧਿਕਾਰਤ ਪਹੁੰਚ ਕਰਨ ਅਤੇ ਕਿਸਾਨਾਂ ਦੇ ਬੈਂਕ ਰਿਕਾਰਡ ਨੂੰ ਬਦਲਣ ਦੇ ਉਦੇਸ਼ ਨਾਲ ਮੁਲਜ਼ਮਾਂ ਨੇ ਇੰਟਰਨੈਟ ਕਨੈਕਸ਼ਨ ਵੀ ਲਿਆ ਹੋਇਆ ਸੀ।
ਏਡੀਜੀਪੀ ਵੀ ਨੀਰਜਾ ਨੇ ਕਿਹਾ ਕਿ ਇੰਸਪੈਕਟਰ ਜੁਝਾਰ ਸਿੰਘ, ਇੰਸਪੈਕਟਰ ਦੀਪਕ ਭਾਟੀਆ ਅਤੇ ਐਸਆਈ ਰਣਜੀਤ ਦੀ ਅਗਵਾਈ ਵਾਲੀਆਂ ਸਾਈਬਰ ਕ੍ਰਾਈਮ ਡਿਵੀਜ਼ਨ ਦੀਆਂ ਤਿੰਨ ਟੀਮਾਂ ਨੇ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਓਐਸਆਈਐਨਟੀ ਤਕਨੀਕਾਂ ਦੀ ਵਰਤੋਂ ਕੀਤੀ, ਜਿਸ ਦੇ ਆਧਾਰ ‘ਤੇ ਜ਼ਿਲ੍ਹਾ ਮੋਗਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੇਤਰਾਂ ਤੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਕਿਹਾ ਕਿ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਬਾਰੇ ਪਤਾ ਲਗਾਉਣ ਲੱ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਮੰਡੀ ਬੋਰਡ ਜਾਂ ਖੁਰਾਕ ਸਪਲਾਈ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਅਤੇ ਆੜਤੀਆਂ ਦੀ ਮਿਲੀਭੁਗਤ ਨੂੰ ਰੱਦ ਨਾ ਕਰਦਿਆਂ ਕਿਹਾ ਕਿ ਇਹ ਹੋ ਸਕਦਾ ਹੈ ਕਿ ਮੁਲਾਜ਼ਮਾਂ ਵੱਲੋਂ ਘੁਟਾਲੇ ਦੇ ਮਾਸਟਰਮਾਈਂਡਾਂ ਨਾਲ ਅਨਾਜ ਖਰੀਦ ਪੋਰਟਲ ਬਾਰੇ ਸੰਵੇਦਨਸ਼ੀਲ ਅਤੇ ਤਕਨੀਕੀ ਖਾਮੀਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 318(4), 336(2), 336(3), 338 340(2) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 66ਸੀ ਅਤੇ 66ਡੀ ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ ਖਾਲਸਾ ਏਡ ਵਲੋਂ ਦਿੱਤੀ ਮੁਫ਼ਤ ਕੋਚਿੰਗ ਸਦਕਾ ਆਮ ਘਰ ਦੇ ਨੌਜਵਾਨ ਬਣੇ ਏ.ਡੀ.ਓ. ਅਤੇ ਜੇਲ੍ਹ ਵਾਰਡਨ ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ