Welcome to Canadian Punjabi Post
Follow us on

18

February 2025
 
ਪੰਜਾਬ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

January 14, 2025 08:45 AM

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ। ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ ਮੰਤਰੀਆਂ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਸਨ, ਜਿਹਨਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਦੱਸਣਯੋਗ ਹੈ ਕਿ ਗੁਰਦੁਆਰੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਕੱਲ੍ਹ ਰਾਤ ਭਰ ਵੀ ਸ਼ਰਧਾਲੂਆਂ ਨੂੰ ਲੰਗਰ ਛਕਾਇਆ ਗਿਆ।
ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮਾਨਵਤਾ ਦੀ ਭਲਾਈ ਲਈ ਅਰਦਾਸ ਕੀਤੀ।
ਪੁਲਿਸ ਵੱਲੋਂ ਸਾਰੀਆਂ ਸੜਕਾਂ 'ਤੇ ਸੁਚਾਰੂ ਆਵਾਜਾਈ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਦੂਰ-ਦੁਰਾਡੇ ਥਾਵਾਂ ਤੋਂ ਇਸ ਅਸਥਾਨ 'ਤੇ ਆਉਣ ਵਾਲੀ ਸੰਗਤ ਨੂੰ ਕੋਈ ਦਿੱਕਤ ਨਾ ਆਵੇ। ਘੋੜਾ ਮੰਡੀ ਵਿਖੇ ਘੋੜਿਆਂ ਦਾ ਇੱਕ ਵਿਸ਼ੇਸ਼ ਮੇਲਾ ਵੀ ਲਗਾਇਆ ਗਿਆ ਜਿੱਥੇ ਵੱਖ-ਵੱਖ ਲੋਕਾਂ ਤੇ ਵਪਾਰੀਆਂ ਵੱਲੋਂ ਆਪਣੇ ਘੋੜੇ, ਪੰਛੀਆਂ ਅਤੇ ਅਨੇਕਾਂ ਨਸਲਾਂ ਦੇ ਕੁੱਤੇ ਅਤੇ ਹੋਰ ਜਾਨਵਰ ਨੁਮਾਇਸ਼ ਲਈ ਲਿਆਂਦੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਜਿ਼ਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ