Welcome to Canadian Punjabi Post
Follow us on

19

February 2025
 
ਪੰਜਾਬ

‘ਮੈਂ ਤੇਰਾ ਬੰਦਾ’ ਨਾਟਕ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਸਾਡੇ ਲਈ ਬਣਦੀ ਹੈ ਪ੍ਰੇਰਣਾ ਸਰੋਤ : ਗੁਰਮੀਤ ਸਿੰਘ ਖੁੱਡੀਆਂ

January 15, 2025 10:20 AM

  

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਗਿਆਨ ਸਿੰਘ): ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਮੇਲਾ ਮਾਘੀ 2025 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਕਲਰਚਰ ਤੇ ਹੈਰੀਟੇਜ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਦੂਸਰੇ ਦਿਨ ਕਰਵਾਇਆ ਗਿਆ ਨਾਟਕ “ਮੈਂ ਤੇਰਾ ਬੰਦਾ ” ਨਾਟਕ ਯਾਦਗਾਰੀ ਹੋ ਨਿਬੜਿਆ ਅਤੇ ਸੰਗਤਾਂ ਨੇ ਇਸ ਪ੍ਰੇਰਣਾ ਸਰੋਤ ਨਾਟਕ ਦੀ ਬਹੁਤ ਪ੍ਰਸੰਸਾ ਕੀਤੀ।
ਇਸ ਨਾਟਕ ਦੀ ਪ੍ਰਧਾਨਗੀ ਕਰਦਿਆਂ ਗੁਰਮੀਤ ਸਿੰਘ ਖੁੱਡੀਆ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ ਗਿਆ ਇਹ ਨਾਟਕ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਸਰੋਤ ਹੈ । ਉਹਨਾਂ ਅੱਗੇ ਕਿਹਾ ਕਿ ਬੰਦਾ ਸਿੰਘ ਬਹਾਦਰ ਦੇ ਜੀਵਨ ਦੇ ਆਧਾਰ ਤੇ ਪੇਸ਼ ਕੀਤਾ ਗਿਆ ਨਾਟਕ ਸਾਡੇ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦਾ ਹੈ ਅਤੇ ਜਿਹੜੀਆਂ ਕੌਮਾਂ ਆਪਣੇ ਗੋਰਵਮਈ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਕਦੇ ਵੀ ਤਰੱਕੀਆਂ ਨਹੀਂ ਕਰ ਸਕਦੀਆਂ।
ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੰਗਤ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਅਤੇ ਨਾਟਕ ਦੀ ਪੇਸ਼ਕਾਰੀ ਕਰਨ ਵਾਲੇ ਸਾਰੇ ਕਲਾਕਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਵੱਖ-ਵੱਖ ਖੇਤਰਾਂ ਵਿੱਚ ਸਮਾਜ ਭਲਾਈ ਦੇ ਕੰਮ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੇ ਆਹੁਦੇਦਾਰਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ, ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਨਿਸ਼ਠਾ ਤ੍ਰਿਪਾਠੀ ਹਸਪਤਾਲ ਭਲਾਈ ਸੰਸਥਾ, ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਬਲਜੀਤ ਕੌਰ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ, ਗੁਰਦੀਪ ਸਿੰਘ ਮਾਨ ਜ਼ਿਲ੍ਹਾ ਲੋਕ ਸੰਪਰਕ ਅਫਸਰ, ਪੁਨੀਤ ਸ਼ਰਮਾ ਸਹਾਇਕ ਕਮਿਸ਼ਨਰ, ਸ਼ਾਇਰੀ ਮਲਹੋਤਰਾ ਸਹਾਇਕ ਕਮਿਸ਼ਨਰ, ਡਾ. ਨਰੇਸ਼ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ