Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਦੱਖਣੀ ਕੋਰੀਆ ਵਿੱਚ ਗੱਦੀਓਂ ਲਾਹੇ ਰਾਸ਼ਟਰਪਤੀ ਗ੍ਰਿਫ਼ਤਾਰ, ਪਿਛਲੇ ਮਹੀਨੇ ਐਮਰਜੈਂਸੀ ਲਗਾਈ ਸੀ

January 15, 2025 11:29 PM

ਸਿਓਲ, 15 ਜਨਵਰੀ (ਪੋਸਟ ਬਿਊਰੋ): ਦੱਖਣੀ ਕੋਰੀਆ ਦੇ ਗੱਦੀਓਂ ਲਾਹੇ ਰਾਸ਼ਟਰਪਤੀ ਯੂਨ ਸੁਕ-ਯੋਲ ਨੂੰ ਪੁਲਿਸ ਨੇ ਬੁੱਧਵਾਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ। ਯੋਲ `ਤੇ 3 ਦਸੰਬਰ, 2024 ਨੂੰ ਦੇਸ਼ ਵਿੱਚ ਮਾਰਸ਼ਲ ਲਾਅ ਲਗਾਉਣ ਲਈ ਅਪਰਾਧਿਕ ਜਾਂਚ ਅਧੀਨ ਹੈ।
ਮਾਰਸ਼ਲ ਲਾਅ ਦੇ ਫੈਸਲੇ ਨੂੰ ਦੇਸ਼ ਦੀ ਸੰਸਦ ਨੇ ਸਿਰਫ਼ 3 ਘੰਟਿਆਂ ਬਾਅਦ ਹੀ ਉਲਟਾ ਦਿੱਤਾ। ਇਸ ਤੋਂ ਬਾਅਦ, 14 ਦਸੰਬਰ ਨੂੰ, ਸੰਸਦ ਵਿੱਚ ਯੋਲ ਵਿਰੁੱਧ ਮਹਾਂਦੋਸ਼ ਪ੍ਰਸਤਾਵ ਲਿਆਂਦਾ ਗਿਆ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਮਹਾਂਦੋਸ਼ ਦੀ ਸੁਣਵਾਈ 14 ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਸੀ, ਜਿਸ ਲਈ ਯੋਲ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਿਆ।
ਯੋਲ ਕੱਲ੍ਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅੱਜ ਸਵੇਰੇ ਜਾਂਚ ਏਜੰਸੀਆਂ ਵੱਲੋਂ ਉਨ੍ਹਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਆਈ ਪੁਲਿਸ ਨੂੰ ਮੌਕੇ 'ਤੇ ਹੀ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ, ਗ੍ਰਿਫ਼ਤਾਰੀ ਲਈ 1000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ