Welcome to Canadian Punjabi Post
Follow us on

19

February 2025
 
ਪੰਜਾਬ

ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ

January 16, 2025 12:46 PM

 -ਮੁੱਖ ਮੰਤਰੀ ਦੀ ਆਮਦ ਸੰਬੰਧੀ ਸੁਰੱਖਿਆ ਤੇ ਹੋਰ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਰੀਦਕੋਟ, 16 ਜਨਵਰੀ (ਗਿਆਨ ਸਿੰਘ): 26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦੇਣਗੇ। ਇਸ ਸੰਬੰਧ ਵਿੱਚ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ ਫਰੀਦਕੋਟ ਰੇਂਜ਼ ਅਸ਼ਵਨੀ ਕਪੂਰ ,ਡਿਪਟੀ ਕਮਿਸ਼ਨਰ ਵਿਨੀਤ ਕੁਮਾਰ,ਐੱਸ.ਐੱਸ.ਪੀ ਡਾ. ਪ੍ਰਗਿਆ ਜੈਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਹਿਰੂ ਸਟੇਡੀਅਮ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕੇ ਪੰਜਾਬ ਦੇ ਮੁੱਖ ਮੰਤਰੀ 25 ਜਨਵਰੀ ਨੂੰ ਦੁਪਿਹਰ ਬਾਅਦ ਫਰੀਦਕੋਟ ਪਹੁੰਚਣਗੇ ਅਤੇ ਉਸ ਦਿਨ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਕੁਝ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਵੀ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਸੁਚੱਝੇ ਢੰਗ ਨਾਲ ਨੇਪੜੇ ਚਾੜਨ ਲਈ ਪੂਰੀ ਮਿਹਨਤ ਤੇ ਤਨਦੇਹੀ ਨਾਲ ਕੰਮ ਕਰਨ।
ਐੱਸ.ਐੱਸ.ਪੀ ਡਾ.ਪ੍ਰਗਿਆ ਜੈਨ ਨੇ ਸੁਰੱਖਿਆ ਪ੍ਰਬੰਧਾਂ ਅਤੇ ਰੂਟ ਪਲਾਨ ਆਦਿ ਬਾਰੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਦਿਨ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕੀਤੇ ਜਾਣ ਅਤੇ 26 ਜਨਵਰੀ ਤੱਕ ਕਿਸੇ ਵਿਅਕਤੀ ਨੂੰ ਡਰਾਨ ਉਡਾਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਨਰਭਿੰਦਰ ਸਿੰਘ ਗਰੇਵਾਲ, ਐੱਸ.ਡੀ.ਐੱਸ ਫਰੀਦਕੋਟ ਮੇਜ਼ਰ ਵਰੁਣ ਕੁਮਾਰ, ਜੀ.ਏ ਤੁਸ਼ਿਤਾ ਗੁਲਾਟੀ, ਜ਼ਿਲ੍ਹਾ ਖੇਡ ਅਫ਼ਸਰ ਬਰਜਿੰਦਰ ਸਿੰਘ, ਡੀ.ਈ.ਓ ਐਲੀਮੈਂਟਰੀ ਪਵਨ ਕੁਮਾਰ, ਡਿਪਟੀ ਡੀ.ਈ.ਓ ਪ੍ਰਦੀਪ ਦਿਉੜਾ , ਐਕਸੀਅਨ ਪੀ.ਡਬਯੂ. ਡੀ ਨਵੀਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ