Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦਦੱਖਣੀ ਕੈਲੀਫੋਰਨੀਆ ਵਿਚ ਸਕੂਲ ਦੇ ਬਾਹਰ ਵਿਦਿਆਰਥੀਆਂ `ਤੇ ਚਾਕੂ ਨਾਲ ਹਮਲਾ, ਇੱਕ ਦੀ ਮੌਤ, ਦੋ ਗੰਭੀਰਜੰਗ ਵੱਲ ਵੱਧ ਰਹੇ ਭਾਰਤ ਅਤੇ ਪਾਕਿਸਤਾਨ ਨੂੰ ਰੁਕਣਾ ਚਾਹੀਦਾ : ਟਰੰਪਸਸਕੈਚਵਨ ਵਿਚ 2 ਜੂਨ ਨੂੰ ਪ੍ਰੀਮੀਅਰਜ਼ ਨਾਲ ਬੈਠਕ ਕਰਨਗੇ ਪ੍ਰਧਾਨ ਮੰਤਰੀ ਮਾਰਕ ਕਾਰਨੀਸਕੂਲਾਂ ਤੇ ਡੇਅਕੇਅਰ ਦੇ 150 ਮੀਟਰ ਘੇਰੇ ਅੰਦਰ ਨਸਿ਼ਆਂ ਦੀਆਂ ਦੁਕਾਨਾਂ `ਤੇ ਲੱਗ ਸਕਦੀ ਹੈ ਪਾਬੰਦੀਟੋਰਾਂਟੋ ਦੇ ਇੱਕ ਵਿਅਕਤੀ `ਤੇ ਬੰਦੂਕ ਦੀ ਨੋਕ `ਤੇ ਲੁੱਟਣ ਦੀ ਕੋਸ਼ਿਸ਼ ਦੇ ਲੱਗੇ ਕਈ ਚਾਰਜਿਜ਼ਉੱਤਰੀ ਓਂਟਾਰੀਓ ਫਿਲਮ ਉਦਯੋਗ ਦੇ ਲੋਕ ਲਾਏ ਜਾਣ ਵਾਲੇ ਸੰਭਾਵੀ ਅਮਰੀਕੀ ਟੈਰਿਫ `ਤੇ ਚਿੰਤਤ
 
ਪੰਜਾਬ

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰ

January 29, 2025 09:20 AM

ਚੰਡੀਗੜ੍ਹ, 29 ਜਨਵਰੀ (ਪੋਸਟ ਬਿਊਰੋ): ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੀਆਂ ਟੀਮਾਂ ਲਈ ਟਰਾਇਲ 3 ਫਰਵਰੀ ਨੂੰ ਸਵੇਰੇ 11 ਵਜੇ ਹੋਣਗੇ। ਹਾਕੀ ਟੀਮਾਂ ਦੀ ਚੋਣ ਲਈ ਟ੍ਰਾਇਲ ਸੁਰਜੀਤ ਹਾਕੀ ਸਟੇਡੀਅਮ ਜਲੰਧਰ, ਕੁਸ਼ਤੀ ਦੇ ਟ੍ਰਾਇਲ ਨਹਿਰੂ ਸਟੇਡੀਅਮ ਫ਼ਰੀਦਕੋਟ ਤੇ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਹੋਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟ੍ਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ `ਤੇ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ