Welcome to Canadian Punjabi Post
Follow us on

19

February 2025
 
ਪੰਜਾਬ

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ

February 04, 2025 08:14 AM

-ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ
ਚੰਡੀਗੜ੍ਹ, 4 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ। ਹਾਲ ਹੀ ਵਿੱਚ, ਸੌਂਦ ਨੇ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫ਼ਾ ਅਤੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਵੱਲੋਂ ਉਸਾਰੀ ਕਾਮਿਆਂ ਦੀ ਸਹੂਲਤ ਲਈ ਰਜਿਸਟਰੇਸ਼ਨ ਫਾਰਮ ਨੂੰ ਆਸਾਨ ਬਣਾਉਣ ਅਤੇ ਫਾਰਮ ਨੰਬਰ 27 ਦਾ ਪੰਜਾਬੀ ਵਿੱਚ ਅਨੁਵਾਦ ਵਰਗੇ ਕਈ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਮੇ ਦੀ ਅਰਜ਼ੀ ’ਤੇ ਕੋਈ ਇਤਰਾਜ਼ ਲੱਗਦਾ ਹੈ ਤਾਂ ਸਬੰਧਤ ਉਸਾਰੀ ਕਾਮੇ ਨੂੰ ਇਸ ਸੰਬੰਧੀ ਐੱਸ.ਐੱਮ.ਐੱਸ. ਭੇਜਿਆ ਜਾਂਦਾ ਹੈ। ਇਸ ਦੇ ਨਾਲ ਹੀ ਹੁਣ ਕਿਰਤ ਇੰਸਪੈਕਟਰਾਂ ਨੂੰ ਅਰਜ਼ੀ ਪ੍ਰਾਪਤ ਹੋਣ ਦੇ 14 ਦਿਨਾਂ ਦੇ ਅੰਦਰ ਰਜਿਸਟਰੇਸ਼ਨ/ਨਵੀਨੀਕਰਨ ਅਰਜ਼ੀ ’ਤੇ ਕਾਰਵਾਈ ਕਰਨ ਦੀ ਹਦਾਇਤ ਹੈ।
ਸੌਂਦ ਨੇ ਕਿਹਾ ਕਿ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੇ ਵਜ਼ੀਫ਼ਾ ਯੋਜਨਾ, ਐਲ.ਟੀ.ਸੀ. ਯੋਜਨਾ ਅਤੇ ਸ਼ਗਨ ਯੋਜਨਾ ਸਮੇਤ ਵੱਖ-ਵੱਖ ਭਲਾਈ ਯੋਜਨਾਵਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਵੀ ਆਸਾਨ ਬਣਾਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ, ਹੁਣ ਤੱਕ ਵਿੱਤੀ ਸਾਲ 2024-2025 ਦੌਰਾਨ ਵੱਖ-ਵੱਖ ਭਲਾਈ ਯੋਜਨਾਵਾਂ ਤਹਿਤ 19,055 ਕਾਮਿਆਂ ਨੂੰ ਕੁੱਲ 31.71 ਕਰੋੜ ਰੁਪਏ ਵੰਡੇ ਗਏ ਹਨ। ਇਸੇ ਤਰ੍ਹਾਂ ਮੌਜੂਦਾ ਵਿੱਤੀ ਸਾਲ ਦੌਰਾਨ ਉਸਾਰੀ ਕਾਮਿਆਂ ਵਿੱਚ ਕੁੱਲ 19.53 ਕਰੋੜ ਰੁਪਏ ਵੰਡੇ ਗਏ ਹਨ।
ਕਿਰਤ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਵਿੱਚ ਪੰਜਾਬ ਕਿਰਤ ਭਲਾਈ ਬੋਰਡ ਨੇ 5980 ਲਾਭਪਾਤਰੀਆਂ ਵਿੱਚ ਕੁੱਲ 15.36 ਕਰੋੜ ਰੁਪਏ ਦੀ ਵੰਡ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਕਾਰਡਾਂ ਅਤੇ ਭਲਾਈ ਸਕੀਮਾਂ ਦੀ ਰਜਿਸਟਰੇਸ਼ਨ/ਨਵੀਨੀਕਰਨ ਵਿੱਚ ਕਿਰਤੀਆਂ ਦੀਆਂ ਅਰਜ਼ੀਆਂ ’ਤੇ ਲੱਗੇ ਇਤਰਾਜ਼ਾਂ ਨੂੰ ਹੱਲ ਕਰਨ ਵਿੱਚ ਸਹਾਇਤਾ ਕਰਨ ਲਈ ਸਹਾਇਕ ਕਮਿਸ਼ਨਰ/ਕਿਰਤ ਅਧਿਕਾਰੀ ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਬਣਾਏ ਗਏ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ