Welcome to Canadian Punjabi Post
Follow us on

31

August 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ

February 12, 2025 12:05 PM

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ, ਦੋ ਹੋਰ ਐਫ.ਆਈ.ਆਰਜ਼ ਦਰਜ; ਕੁੱਲ ਗਿਣਤੀ ਹੋਈ 10
ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 12 ਫਰਵਰੀ (ਪੋਸਟ ਬਿਊਰੋ): ਸੂਬੇ ਦੇ ਭੋਲੇ ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਟ੍ਰੈਵਲ ਏਜੰਟਾਂ ਵਿਰੁੱਧ ਦੋ ਹੋਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਐਫਆਈਆਰਜ਼ ਦੀ ਕੁੱਲ ਦੀ ਗਿਣਤੀ 10 ਹੋ ਗਈ ਹੈ।
ਇਹ ਨਵੀਆਂ ਐਫਆਈਆਰਜ਼ ਉਨ੍ਹਾਂ ਏਜੰਟਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਨੇ ਕਥਿਤ ਤੌਰ 'ਤੇ ਪੀੜਤਾਂ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਸੀ।
ਇਸ ਸਬੰਧੀ ਐਫਆਈਆਰ ਨੰਬਰ 4 ਮਿਤੀ 11/2/2025 ਨੂੰ ਜਸਕਰਨ ਸਿੰਘ, ਮਹਿੰਦਰ ਸਿੰਘ, ਹਰਦੇਵ ਕੌਰ ਅਤੇ ਸੁਜਾਨ ਸਿੰਘ, ਸਾਰੇ ਵਾਸੀ ਟਾਹਲੀ, ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿਰੁੱਧ ਅਤੇ ਐਫਆਈਆਰ ਨੰਬਰ 5 ਮਿਤੀ 11/2/2025 ਨੂੰ ਹੁਸ਼ਿਆਰਪੁਰ ਦੇ ਟਾਂਡਾ ਦੇ ਏਜੰਟ ਹੈਪੀ ਅਤੇ ਤਰਨਤਾਰਨ ਦੇ ਏਜੰਟ ਗਿੱਲ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਇਮੀਗ੍ਰੇਸ਼ਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਐਨਆਰਆਈ ਹੁਸ਼ਿਆਰਪੁਰ ਵਿਖੇ ਦਰਜ ਕੀਤੀ ਗਈ ਹੈ।
ਏਡੀਜੀਪੀ ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਡਿਪੋਰਟ ਕੀਤੇ ਗਏ ਲੋਕਾਂ ਜਿਨ੍ਹਾਂ ਨੂੰ ਟ੍ਰੈਵਲ ਏਜੰਟਾਂ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਦੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਟੀਮ ਵੱਲੋਂ ਡਿਪੋਰਟ ਕੀਤੇ ਗਏ ਵਿਅਕਤੀਆਂ ਦੇ ਬਿਆਨ ਦਰਜ ਕਰਕੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨ ਅਤੇ ਨਾਗਰਿਕਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਪ੍ਰਗਟਾਈ।
ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਹਰ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਜੋ ਇਨ੍ਹਾਂ ਦੋਸ਼ੀਆਂ ਨੂੰ ਫੜਨ ਵਿੱਚ ਮਦਦ ਕਰ ਸਕਦੀ ਹੋਵੇ। ਉਨ੍ਹਾਂ ਕਿਹਾ ਕਿ ਧੋਖਾਧੜੀ ਕਰਨ ਵਾਲੇ ਇਹਨਾਂ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਇਸ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਦੂਜਿਆਂ ਨੂੰ ਅਜਿਹੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।
ਏਡੀਜੀਪੀ ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਨੇ ਕਿਹਾ ਕਿ ਐਫਆਈਆਰ ਵਿੱਚ ਨਾਮਜ਼ਦ ਵਿਅਕਤੀਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਐਨਆਰਆਈ ਮਾਮਲਿਆਂ ਬਾਰੇ ਵਿੰਗ ਅਤੇ ਜ਼ਿਲ੍ਹਾ ਪੁਲਿਸ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਦੇ ਅਗਲੇ-ਪਿਛਲੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਪੰਜਾਬ ਪੁਲਿਸ ਵੱਲੋਂ ਸਲਾਹ ਦਿੱਤੀ ਜਾਂਦੀ ਹੈ ਕਿ ਇਮੀਗ੍ਰੇਸ਼ਨ ਸੇਵਾਵਾਂ ਲੈਣ ਵਾਲੇ ਵਿਅਕਤੀ ਸਿਰਫ਼ ਲਾਇਸੰਸਸ਼ੁਦਾ ਏਜੰਟਾਂ ਜ਼ਰੀਏ ਉਹਨਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਉਪਰੰਤ ਹੀ ਕਾਨੂੰਨੀ ਤਰੀਕੇ ਨਾਲ ਵਿਦੇਸ਼ ਜਾਣ।
ਜਿ਼ਕਰਯੋਗ ਹੈ ਕਿ 2024 ਦੇ ਅਖੀਰ ਵਿੱਚ, ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਲੋੜੀਂਦੇ ਲਾਇਸੈਂਸਾਂ ਤੋਂ ਬਿਨਾਂ ਸੋਸ਼ਲ ਮੀਡੀਆ 'ਤੇ ਗੈਰ-ਕਾਨੂੰਨੀ ਇਸ਼ਤਿਹਾਰ ਦੇ ਕੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਝਾਂਸਾ ਦੇਣ ਵਾਲੇ 43 ਟ੍ਰੈਵਲ ਏਜੰਸੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿੱਚ ਵਾਰ-ਵਾਰ ਹੜ੍ਹ ਆਉਣ ਦੇ ਕਾਰਨਾਂ ਦੀ ਜਾਂਚ ਦੀ ਕੀਤੀ ਮੰਗ ਉੱਘੇ ਸਿੱਖ ਚਿੰਤਕ ਅਤੇ ਲੇਖਕ ਦਿਲਜੀਤ ਸਿੰਘ ਬੇਦੀ ਦਾ ਨਹੀਂ ਰਹੇ ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਫੰਡ `ਚ ਤਨਖਾਹ ਦਾਨ ਕਰਨ ਦਾ ਕੀਤਾ ਫੈਸਲਾ ਖੇਡ ਦਿਵਸ ਮੌਕੇ ਡਾਇਰੈਕਟਰ ਸਪੋਰਟਸ ਡਾ ਕੰਵਰ ਮਨਦੀਪ ਸਿੰਘ ਜਿੰਮੀ ਢਿੱਲੋਂ ਸਨਮਾਨਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੁਨਰ ਵਿਕਾਸ ਅਤੇ ਨਵੀਨਤਾ ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੇਪੀਐੱਮਜੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਇਤਾ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮੋਗਾ ਪਹੁੰਚਣ `ਤੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਾਨਦਾਰ ਸਵਾਗਤ