Welcome to Canadian Punjabi Post
Follow us on

30

April 2025
 
ਖੇਡਾਂ

ਵਿਰਾਟ ਕੋਹਲੀ ਚੈਂਪੀਅਨਜ਼ ਟਰਾਫੀ `ਚ ਬਣਾ ਸਕਦੇ ਹਨ ਵੱਡਾ ਰਿਕਾਰਡ

February 17, 2025 07:07 AM

ਨਵੀਂ ਦਿੱਲੀ, 17 ਫਰਵਰੀ (ਪੋਸਟ ਬਿਊਰੋ): ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਚੈਂਪੀਅਨਜ਼ ਟਰਾਫੀ 2025 `ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਸਕਦੇ ਹਨ। ਆਈਸੀਸੀ ਚੈਂਪੀਅਨਜ਼ ਟਰਾਫੀ ਦਾ ਆਗਾਜ਼ 19 ਫਰਵਰੀ ਤੋਂ ਹੋ ਰਿਹਾ ਹੈ। ਭਾਰਤ ਆਪਣੀ ਮੁਹਿੰਮ ਦੀ ਸ਼ੁਰੂਆਤ 20 ਫਰਵਰੀ ਨੂੰ ਬੰਗਲਾਦੇਸ਼ ਵਿਰੁੱਧ ਕਰੇਗਾ। ਭਾਰਤੀ ਟੀਮ ਇਸ ਟੂਰਨਾਮੈਂਟ `ਚ ਵਿਰਾਟ ਕੋਹਲੀ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕਰੇਗੀ, ਜਿਨ੍ਹਾਂ ਦਾ ਆਈਸੀਸੀ ਟੂਰਨਾਮੈਂਟਾਂ `ਚ ਬਿਹਤਰ ਰਿਕਾਰਡ ਹੈ।
ਚੈਂਪੀਅਨਜ਼ ਟਰਾਫੀ `ਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਵੈਸਟਇੰਡੀਜ਼ ਦੇ ਮਹਾਨ ਬੱਲੇਬਾਜ਼ ਕ੍ਰਿਸ ਗੇਲ ਦੇ ਨਾਮ ਹੈ। ਉਨ੍ਹਾਂ ਨੇ ਇਸ ਟੂਰਨਾਮੈਂਟ `ਚ 17 ਮੈਚਾਂ `ਚ 52.73 ਦੀ ਔਸਤ ਅਤੇ 88.77 ਦੇ ਸਟ੍ਰਾਈਕ ਰੇਟ ਨਾਲ 791 ਦੌੜਾਂ ਬਣਾਈਆਂ ਹਨ ਜਿਸ `ਚ ਤਿੰਨ ਸੈਂਕੜੇ ਅਤੇ ਇੱਕ ਅਰਧ ਸੈਂਕੜਾ ਸ਼ਾਮਿਲ ਹੈ। ਵਿਰਾਟ ਕੋਹਲੀ ਗੇਲ ਦਾ ਇਹ ਰਿਕਾਰਡ ਤੋੜ ਸਕਦੇ ਹਨ।
ਇਸ ਭਾਰਤੀ ਬੱਲੇਬਾਜ਼ ਨੇ ਚੈਂਪੀਅਨਜ਼ ਟਰਾਫੀ ‘ਚ 13 ਮੈਚਾਂ ‘ਚ 88.16 ਦੀ ਔਸਤ ਅਤੇ 92.32 ਦੇ ਸਟ੍ਰਾਈਕ ਰੇਟ ਨਾਲ 529 ਦੌੜਾਂ ਬਣਾਈਆਂ ਹਨ, ਜਿਸ `ਚ ਪੰਜ ਅਰਧ ਸੈਂਕੜੇ ਸ਼ਾਮਿਲ ਹਨ। ਟੂਰਨਾਮੈਂਟ ‘ਚ ਕੋਹਲੀ ਦਾ ਸਭ ਤੋਂ ਵੱਧ ਵਿਅਕਤੀਗਤ ਸਕੋਰ ਨਾਬਾਦ 96 ਦੌੜਾਂ ਹੈ ਜੋ ਉਨ੍ਹਾਂ ਨੇ 2017 `ਚ ਬੰਗਲਾਦੇਸ਼ ਵਿਰੁੱਧ ਬਣਾਇਆ ਸੀ।
ਇਹ ਆਈਸੀਸੀ ਟੂਰਨਾਮੈਂਟ ਪਾਕਿਸਤਾਨ ਅਤੇ ਦੁਬਈ `ਚ ਕਰਵਾਇਆ ਜਾਵੇਗਾ। ਭਾਰਤ ਨੇ ਟੂਰਨਾਮੈਂਟ ਲਈ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਆਈਸੀਸੀ ਨੇ ਭਾਰਤ ਦੇ ਮੈਚ ਦੁਬਈ `ਚ ਕਰਵਾਉਣ ਦਾ ਫੈਸਲਾ ਕੀਤਾ। ਭਾਰਤ ਇਸ ਟੂਰਨਾਮੈਂਟ `ਚ ਆਪਣੀ ਮੁਹਿੰਮ ਦੀ ਸ਼ੁਰੂਆਤ 20 ਫਰਵਰੀ ਨੂੰ ਬੰਗਲਾਦੇਸ਼ ਖਿਲਾਫ਼ ਕਰੇਗਾ। 23 ਫਰਵਰੀ ਨੂੰ ਭਾਰਤ ਪਾਕਿਸਤਾਨ ਨਾਲ ਮੈਚ ਖੇਡੇਗਾ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਸਿੱਖਾਂ ਦੀਆਂ ਉਲੰਪਿਕ ਖੇਡਾਂ ਸਿਡਨੀ ਵਿੱਖੇ, ਅਗਲੇ ਵਰ੍ਹੇ ਮੈਲਬੌਰਨ ਵਿੱਚ ਮਿਲਣ ਦੇ ਵਾਅਦੇ ਨਾਲ ਹੋਈਆਂ ਸਮਾਪਤ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਕੇ 12 ਸਾਲ ਬਾਅਦ ਚੈਂਪੀਅਨਜ਼ ਟਰਾਫੀ ਜਿੱਤੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ, ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਖੋ-ਖੋ ਵਿਸ਼ਵ ਕੱਪ: ਭਾਰਤੀ ਮਹਿਲਾ ਟੀਮ ਨੇ ਨੇਪਾਲ ਨੂੰ ਹਰਾ ਕੇ ਜਿੱਤਿਆ ਪਹਿਲਾ ਖੋ-ਖੋ ਵਿਸ਼ਵ ਕੱਪ ਕਰਲਰ ਬਰਾਇਨ ਹੈਰਿਸ ਐਂਟੀ ਡੋਪਿੰਗ ਨਿਯਮ ਦੀ ਉਲੰਘਣਾ ਕਾਰਨ ਆਰਜੀ ਪਾਬੰਦੀ ਹਟੀ ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਵਿਸ਼ਵ ਸ਼ਤਰੰਜ ਚੈਂਪੀਅਨ ਗੁਕੇਸ਼ ਦਾ ਚੇਨੱਈ ਹਵਾਈ ਅੱਡੇ 'ਤੇ ਨਿੱਘਾ ਸਵਾਗਤ 18 ਸਾਲਾ ਗੁਕੇਸ਼ ਸ਼ਤਰੰਜ ਦੇ ਬਣੇ ਨਵੇਂ ਵਿਸ਼ਵ ਚੈਂਪੀਅਨ, ਫਾਈਨਲ 'ਚ ਚੀਨੀ ਖਿਡਾਰੀ ਨੂੰ ਹਰਾਇਆ ਪਹਿਲਵਾਨ ਬਜਰੰਗ ਪੂਨੀਆ `ਤੇ ਨਾਡਾ ਨੇ ਚਾਰ ਸਾਲ ਦੀ ਲਗਾਈ ਪਾਬੰਦੀ ਪਰਥ ਟੈਸਟ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆ