Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਪ੍ਰੀਖਿਆ ਕੇਂਦਰ ਦੇ ਬਾਹਰ ਚੱਲੀਆਂ ਗੋਲੀਆਂ, ਬੇਟੀ ਦਾ ਪੇਪਰ ਦਿਵਾਉਣ ਆਈ ਮਾਂ ਦੀ ਮੌਤ

February 24, 2025 09:18 PM

ਨਵੀਂ ਦਿੱਲੀ, 24 ਰਵਰੀ (ਪੋਸਟ ਬਿਊਰੋ): ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿਚ ਪਤੀ ਨੇ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਇਲਾਜ ਦੌਰਾਨ ਪਤਨੀ ਦੀ ਮੌਤ ਹੋ ਗਈ, ਜਦਕਿ ਉਸ ਦਾ ਪ੍ਰੇਮੀ ਗੰਭੀਰ ਜ਼ਖਮੀ ਹੈ। ਦੋਨਾਂ ਨੂੰ ਪ੍ਰੀਖਿਆ ਕੇਂਦਰ ਦੇ ਬਾਹਰ ਗੋਲੀਆਂ ਮਾਰੀਆਂ ਗਈਆਂ। ਮਹਿਲਾ ਆਪਣੇ ਬੁਆਏਫ੍ਰੈਂਡ ਨਾਲ ਆਪਣੀ ਧੀ ਦਾ ਪੇਪਰ ਕਰਵਾਉਣ ਆਈ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਤੀ ਅਤੇ ਉਸਦੇ ਭਰਾ ਨੇ ਗੋਲੀਆਂ ਚਲਾਈਆਂ ਸਨ। ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜ਼ਖਮੀ ਪ੍ਰੇਮੀ ਦੀ ਸਿ਼ਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ। ਪੁਲਿਸ ਅਨੁਸਾਰ ਪਤੀ ਨੇ ਪ੍ਰੀਖਿਆ ਕੇਂਦਰ ਦੇ ਬਾਹਰ ਆਪਣੀ ਪਤਨੀ ਤੇ ਉਸਦੇ ਪ੍ਰੇਮੀ ਨੂੰ ਗੋਲੀ ਮਾਰ ਦਿੱਤੀ, ਜਿੱਥੇ ਇਲਾਜ ਦੌਰਾਨ ਪਤਨੀ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਐੱਸਪੀ ਸਿਟੀ ਸ਼ੰਕਰ ਪ੍ਰਸਾਦ ਅਤੇ ਸੀਓ ਸਮੇਤ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਪੂਰੇ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ।
ਇਹ ਘਟਨਾ ਬੁਲੰਦਸ਼ਹਿਰ ਦੇ ਖਾਨਪੁਰ ਥਾਣੇ ਦੇ ਪਿੰਡ ਖਿਦਰਪੁਰ ਇੰਟਰ ਕਾਲਜ ਦੇ ਬਾਹਰ ਵਾਪਰੀ। ਸਾਵਿਤਰੀ ਇੱਥੇ ਆਪਣੇ ਪ੍ਰੇਮੀ ਸਤੀਸ਼ ਨਾਲ ਆਪਣੀ ਬੇਟੀ ਦੇ ਹਾਈ ਸਕੂਲ ਦੇ ਪੇਪਰ ਕਰਵਾਉਣ ਲਈ ਆਈ ਸੀ। ਜਦੋਂ ਬੇਟੀ ਸਕੂਲ ਦੇ ਅੰਦਰ ਗਈ ਤਾਂ ਸਾਵਿਤਰੀ ਦਾ ਪਤੀ ਅਤੇ ਜੀਜਾ ਸਕੂਲ ਦੇ ਬਾਹਰ ਆ ਗਏ। ਉਨ੍ਹਾਂ ਨੇ ਸਾਵਿਤਰੀ ਅਤੇ ਉਸ ਦੇ ਪ੍ਰੇਮੀ 'ਤੇ ਗੋਲੀਆਂ ਚਲਾ ਦਿੱਤੀਆਂ। ਜਿੱਥੇ ਫਾਇਰਿੰਗ ਦੌਰਾਨ ਸਾਵਿਤਰੀ ਦੀ ਮੌਤ ਹੋ ਗਈ, ਜਦਕਿ ਪ੍ਰੇਮੀ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਾਵਿਤਰੀ ਇਕ ਸਾਲ ਪਹਿਲਾਂ ਆਪਣੇ ਪ੍ਰੇਮੀ ਨਾਲ ਘਰੋਂ ਭੱਜ ਗਈ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਸਿਟੀ, ਸੀਓ ਸਮੇਤ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜ਼ਖਮੀ ਪ੍ਰੇਮੀ ਦਾ ਜਿ਼ਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਜਦਕਿ ਪਤਨੀ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਿਸ ਨੇ ਪਰਿਵਾਰ ਦੀ ਸਿ਼ਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ