Welcome to Canadian Punjabi Post
Follow us on

04

July 2025
 
ਭਾਰਤ

ਰਿਲਾਇੰਸ ਗਰੁੱਪ ਦੇ ਪਸ਼ੂ ਬਚਾਅ ਅਤੇ ਪੁਨਰਵਾਸ ਕੇਂਦਰ 'ਵੰਤਾਰਾ' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਉਦਘਾਟਨ

March 04, 2025 11:41 AM

ਜਾਮਨਗਰ, 4 ਮਾਰਚ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਮਾਰਚ ਤੋਂ ਗੁਜਰਾਤ ਦੇ ਤਿੰਨ ਦਿਨਾਂ ਦੌਰੇ 'ਤੇ ਸਨ। ਇਸ ਦੌਰਾਨ, ਉਨ੍ਹਾਂ ਨੇ ਐਤਵਾਰ ਨੂੰ ਜਾਮਨਗਰ ਵਿੱਚ ਰਿਲਾਇੰਸ ਦੁਆਰਾ ਚਲਾਏ ਜਾ ਰਹੇ ਪਸ਼ੂ ਬਚਾਅ ਅਤੇ ਪੁਨਰਵਾਸ ਕੇਂਦਰ 'ਵੰਤਾਰਾ' ਦਾ ਉਦਘਾਟਨ ਕੀਤਾ। ਇਸ ਦੀਆਂ ਫੋਟੋਆਂ ਅਤੇ ਵੀਡੀਓ ਮੰਗਲਵਾਰ ਨੂੰ ਸਾਹਮਣੇ ਆਈਆਂ।


ਵਣਤਾਰਾ ਦੇ ਉਦਘਾਟਨ ਸਮੇਂ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ, ਪਤਨੀ ਨੀਤਾ ਅੰਬਾਨੀ, ਪੁੱਤਰ ਅਨੰਤ ਅੰਬਾਨੀ ਅਤੇ ਨੂੰਹ ਰਾਧਿਕਾ ਮਰਚੈਂਟ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਇੱਥੇ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ 7 ਘੰਟੇ ਬਿਤਾਏ।
ਅਨੰਤ ਅੰਬਾਨੀ ਦਾ ਇਹ ਸੁਪਨਮਈ ਪ੍ਰੋਜੈਕਟ ਇੱਕ ਜੰਗਲੀ ਜੀਵ ਬਚਾਅ, ਪੁਨਰਵਾਸ ਅਤੇ ਸੰਭਾਲ ਕੇਂਦਰ ਹੈ। ਇਹ 2000 ਤੋਂ ਵੱਧ ਪ੍ਰਜਾਤੀਆਂ ਦਾ ਘਰ ਹੈ ਅਤੇ 1.5 ਲੱਖ ਤੋਂ ਵੱਧ ਬਚਾਏ ਗਏ ਖ਼ਤਰੇ ਵਿੱਚ ਪਏ ਅਤੇ ਲੁਪਤ ਹੋ ਰਹੇ ਜਾਨਵਰਾਂ ਦਾ ਘਰ ਹੈ।
ਮੋਦੀ ਨੇ ਵੰਤਾਰਾ ਵਿਖੇ ਜੰਗਲੀ ਜੀਵ ਹਸਪਤਾਲ ਦਾ ਦੌਰਾ ਕੀਤਾ ਅਤੇ ਪਸ਼ੂਆਂ ਦੀਆਂ ਸਹੂਲਤਾਂ ਵੇਖੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਆਪਣੇ ਹੱਥਾਂ ਨਾਲ ਏਸ਼ੀਆਈ ਸ਼ੇਰ ਅਤੇ ਚਿੱਟੇ ਸ਼ੇਰ ਦੇ ਬੱਚਿਆਂ ਨੂੰ ਵੀ ਦੁੱਧ ਪਿਲਾਇਆ। ਪ੍ਰਧਾਨ ਮੰਤਰੀ ਨੇ ਵੰਤਾਰਾ ਦੀ ਸਫਾਰੀ ਕੀਤੀ ਅਤੇ ਇਸ ਤੋਂ ਬਾਅਦ ਕਈ ਜੰਗਲੀ ਜਾਨਵਰਾਂ ਨਾਲ ਸਮਾਂ ਬਿਤਾਇਆ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ