Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

18 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਕੈਦੀ ਬਣਿਆ ਅਧਿਆਪਕ, ਮਿਲਿਆ ਨਿਯੁਕਤੀ ਪੱਤਰ

March 10, 2025 04:53 AM

ਗਯਾ, 10 ਮਾਰਚ (ਪੋਸਟ ਬਿਊਰੋ): ਗਯਾ ਵਿੱਚ 18 ਮਹੀਨੇ ਜੇਲ੍ਹ ਵਿੱਚ ਰਹਿਣ ਵਾਲਾ ਇੱਕ ਕੈਦੀ ਅਧਿਆਪਕ ਬਣ ਗਿਆ ਹੈ। ਸ਼ਨੀਵਾਰ ਨੂੰ ਬੋਧਗਯਾ ਦੇ ਮਹਾਬੋਧੀ ਸੱਭਿਆਚਾਰਕ ਕੇਂਦਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ, ਬਿਹਾਰ ਸਰਕਾਰ ਦੇ ਮੰਤਰੀ ਅਤੇ ਗਯਾ ਜਿ਼ਲ੍ਹਾ ਇੰਚਾਰਜ ਨਿਤੀਸ਼ ਮਿਸ਼ਰਾ ਨੇ ਕੈਦੀ ਅਧਿਆਪਕ ਵਿਪਿਨ ਕੁਮਾਰ ਨੂੰ ਨਿਯੁਕਤੀ ਪੱਤਰ ਸੌਂਪਿਆ।
ਜਦੋਂ ਕੈਦੀ ਨਿਯੁਕਤੀ ਪੱਤਰ ਲੈਣ ਆਇਆ ਤਾਂ ਉਸਦੇ ਹੱਥਾਂ 'ਤੇ ਹੱਥਕੜੀਆਂ ਲੱਗੀਆਂ ਹੋਈਆਂ ਸਨ। ਕੈਦੀ ਨੂੰ ਹੱਥਕੜੀਆਂ ਲਗਾ ਕੇ ਜੇਲ੍ਹ ਤੋਂ ਸੱਭਿਆਚਾਰਕ ਕੇਂਦਰ ਲਿਆਂਦਾ ਗਿਆ। ਫਿਰ ਕੈਦੀ ਨੂੰ ਹੱਥਕੜੀ ਲਗਾ ਕੇ ਵਾਪਿਸ ਜੇਲ੍ਹ ਭੇਜ ਦਿੱਤਾ ਗਿਆ।
ਮੋਹਨਪੁਰ ਬਲਾਕ ਦੇ ਏਅਰਕੀ ਪਿੰਡ ਦੇ ਰਹਿਣ ਵਾਲੇ ਵਿਪਿਨ ਵਿਰੁੱਧ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਹਾਲੇ ਤੱਕ ਦੋਸ਼ ਤੈਅ ਨਹੀਂ ਕੀਤੇ ਗਏ ਹਨ। ਵਿਪਿਨ ਨੂੰ ਨਿਯੁਕਤੀ ਪੱਤਰ ਮਿਲਣ ਤੋਂ ਬਾਅਦ, ਉਸਨੂੰ ਪੁਲਿਸ ਥਾਣੇ ਲਿਆਂਦਾ ਗਿਆ। ਇੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਪਿਨ ਨੇ ਦੱਸਿਆ ਕਿ 'ਸਾਲ 2023 ਵਿੱਚ, ਉਹ ਪਟਨਾ ਦੇ ਸਗੁਣਾ ਮੋਡ ਵਿਖੇ ਸਥਿਤ ਇੱਕ ਪ੍ਰਾਈਵੇਟ ਕੋਚਿੰਗ ਵਿੱਚ ਪੜ੍ਹਾਉਂਦਾ ਸੀ। ਇਸ ਦੌਰਾਨ, ਉਸਨੂੰ ਇੱਕ ਕੁੜੀ ਨਾਲ ਕੁੱਟਮਾਰ ਦੇ ਦੋਸ਼ ਵਿੱਚ ਜੇਲ੍ਹ ਭੇਜ ਦਿੱਤਾ ਗਿਆ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਬਿਊਰ ਜੇਲ੍ਹ ਵਿੱਚ ਰਹਿੰਦਿਆਂ, ਟੀਆਰਆਈ-3 ਦੀ ਤਿਆਰੀ ਕੀਤੀ ਅਤੇ ਪ੍ਰੀਖਿਆ ਪਾਸ ਕੀਤੀ।
ਕੈਦੀ ਨੂੰ ਸਖ਼ਤ ਸੁਰੱਖਿਆ ਹੇਠ ਜੇਲ੍ਹ ਤੋਂ ਲਿਆਂਦਾ ਗਿਆ
ਜਦੋਂ ਬਿਹਾਰ ਸਰਕਾਰ ਨੇ ਟੀਆਰਆਈ-3 ਤਹਿਤ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਤਾਂ ਵਿਪਿਨ ਕੁਮਾਰ ਦਾ ਨਾਮ ਵੀ ਸੂਚੀ ਵਿੱਚ ਸੀ। ਪ੍ਰਸ਼ਾਸਨ ਉਸਨੂੰ ਸਖ਼ਤ ਸੁਰੱਖਿਆ ਹੇਠ ਪਟਨਾ ਦੀ ਬਿਊਰ ਜੇਲ੍ਹ ਤੋਂ ਗਯਾ ਲਿਆਂਦਾ ਗਿਆ। ਜਦੋਂ ਵਿਪਿਨ ਨੂੰ ਸਟੇਜ 'ਤੇ ਬੁਲਾਇਆ ਗਿਆ, ਤਾਂ ਉਹ ਹੱਥਕੜੀਆਂ ਲਗਾ ਕੇ ਸਟੇਜ 'ਤੇ ਪਹੁੰਚਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ