Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ

March 10, 2025 10:31 AM

-ਚਲਾਨ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ
ਚੰਡੀਗੜ੍ਹ, 10 ਮਾਰਚ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਇੱਕ ਕਪੂਰਥਲਾ ਨਿਵਾਸੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨਾਲ ਮੋਬਾਈਲ ਫੋਨ ‘ਤੇ ਸੰਪਰਕ ਕਰਕੇ ਚਲਾਣ ਦਾਇਰ ਕਰਨ ਵਾਸਤੇ ਉਸ ਨੂੰ ਰਿਸ਼ਵਤ ਦੇਣ ਲਈ ਕਿਹਾ ਸੀ।
ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ ਸਹੀ ਪਾਏ ਗਏ ਅਤੇ ਇਹ ਸਾਹਮਣੇ ਆਇਆ ਕਿ ਉਕਤ ਏ.ਐਸ.ਆਈ. ਇਸ ਮਕਸਦ ਲਈ ਸ਼ਿਕਾਤਕਰਤਾ ਤੋਂ ਪਹਿਲਾਂ ਹੀ 3,500 ਰੁਪਏ ਲੈ ਚੁੱਕਾ ਸੀ ਅਤੇ ਚਲਾਣ ਦਾਇਰ ਕਰਨ ਬਦਲੇ 10,000 ਰੁਪਏ ਹੋਰ ਮੰਗ ਕਰ ਰਿਹਾ ਸੀ। ਇਸ ਉਪਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ