Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦਦੱਖਣੀ ਕੈਲੀਫੋਰਨੀਆ ਵਿਚ ਸਕੂਲ ਦੇ ਬਾਹਰ ਵਿਦਿਆਰਥੀਆਂ `ਤੇ ਚਾਕੂ ਨਾਲ ਹਮਲਾ, ਇੱਕ ਦੀ ਮੌਤ, ਦੋ ਗੰਭੀਰਜੰਗ ਵੱਲ ਵੱਧ ਰਹੇ ਭਾਰਤ ਅਤੇ ਪਾਕਿਸਤਾਨ ਨੂੰ ਰੁਕਣਾ ਚਾਹੀਦਾ : ਟਰੰਪਸਸਕੈਚਵਨ ਵਿਚ 2 ਜੂਨ ਨੂੰ ਪ੍ਰੀਮੀਅਰਜ਼ ਨਾਲ ਬੈਠਕ ਕਰਨਗੇ ਪ੍ਰਧਾਨ ਮੰਤਰੀ ਮਾਰਕ ਕਾਰਨੀਸਕੂਲਾਂ ਤੇ ਡੇਅਕੇਅਰ ਦੇ 150 ਮੀਟਰ ਘੇਰੇ ਅੰਦਰ ਨਸਿ਼ਆਂ ਦੀਆਂ ਦੁਕਾਨਾਂ `ਤੇ ਲੱਗ ਸਕਦੀ ਹੈ ਪਾਬੰਦੀਟੋਰਾਂਟੋ ਦੇ ਇੱਕ ਵਿਅਕਤੀ `ਤੇ ਬੰਦੂਕ ਦੀ ਨੋਕ `ਤੇ ਲੁੱਟਣ ਦੀ ਕੋਸ਼ਿਸ਼ ਦੇ ਲੱਗੇ ਕਈ ਚਾਰਜਿਜ਼ਉੱਤਰੀ ਓਂਟਾਰੀਓ ਫਿਲਮ ਉਦਯੋਗ ਦੇ ਲੋਕ ਲਾਏ ਜਾਣ ਵਾਲੇ ਸੰਭਾਵੀ ਅਮਰੀਕੀ ਟੈਰਿਫ `ਤੇ ਚਿੰਤਤ
 
ਪੰਜਾਬ

ਯੁੱਧ ਨਸਿ਼ਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ : ਲਾਲਜੀਤ ਸਿੰਘ ਭੁੱਲਰ

March 11, 2025 10:32 AM

-ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਬੈਠਕ, ਮੁੱਕੇਗਾ ਨਸ਼ੇ ਦਾ ਨਸੂਰ, ਰੰਗਲਾ ਪੰਜਾਬ ਬਣੇਗਾ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 11 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਵੱਖ ਵਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਨਿਰਦੇਸ਼ ਦਿੱਤੇ ਕਿ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਹਰਦੀਪ ਸਿੰਘ ਡਿੰਪੀ ਢਿੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਜਿੱਥੇ ਇੱਕ ਪਾਸੇ ਸਰਕਾਰ ਨਸਿ਼ਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਸਰਗਰਮ ਹੈ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਆਧਾਰ ਬਣਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਹੋ ਰਹੀ ਹੈ ਜਿੱਥੇ ਨਸ਼ਾ ਮੁਕਤ ਸ੍ਰੀ ਮੁਕਤਸਰ ਸਾਹਿਬ ਮੁਹਿੰਮ ਦੀ ਆਰੰਭਤਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਤਹਿਤ ਸਰਕਾਰ ਵੱਲੋਂ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਆਰੰਭ ਕੀਤੀਆਂ ਗਈਆਂ ਹਨ ਉਥੇ ਹੀ ਕੌਮਾਂਤਰੀ ਪੱਧਰ ਤੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦੇਕੇ ਵੀ ਪੰਜਾਬ ਵਿਚ ਖੇਡ ਸਭਿਆਚਾਰ ਵਿਕਸਤ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਨੂੰ ਅਟੈਚ ਕਰਨ ਦੇ ਨਾਲ ਨਾਲ ਨਜਾਇਜ਼ ਤੌਰ ਤੇ ਬਣਾਈਆਂ ਗਈਆਂ ਜਾਇਦਾਤਾਂ ਨੂੰ ਬੁਲਡੋਜ਼ਰ ਨਾਲ ਨਸ਼ਟ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਢਿੱਲੇ ਰਵਈਏ ਕਾਰਨ ਹੀ ਨਸ਼ੇ ਦਾ ਨਸੂਰ ਵਧਿਆ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਲਏ ਸਖਤ ਸਟੈਂਡ ਤੋਂ ਬਾਅਦ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਸੰਕਲਪ ਸਿੱਧੀ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਮਤੇ ਪਾਉਣੇ ਚਾਹੀਦੇ ਹਨ ਕਿ ਪਿੰਡ ਦਾ ਕੋਈ ਵੀ ਵਿਅਕਤੀ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਲੋਕਾਂ ਦੀ ਜਮਾਨਤ ਨਹੀਂ ਦੇਵੇਗਾ। ਉਨਾਂ ਨੇ ਕਿਹਾ ਕਿ ਜਦ ਸਾਰੇ ਲੋਕ ਅਹਿਦ ਲੈਣਗੇ ਤਾਂ ਅਸੀਂ ਆਪਣੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਨਿਸ਼ਾਨੇ ਨੂੰ ਪ੍ਰਾਪਤ ਕਰ ਸਕਾਂਗੇ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਨਸ਼ਾ ਤਸਕਰ ਖਿਲਾਫ ਢਿੱਲ ਨਾ ਵਰਤੀ ਜਾਵੇ। ਉਨਾਂ ਨੇ ਕਿਹਾ ਕਿ ਖੇਡ ਗਰਾਊਂਡਾਂ ਜਾਂ ਪਾਰਕਾਂ ਦੇ ਨਜ਼ਦੀਕ ਪੁਲਿਸ ਨੂੰ ਹੋਰ ਚੌਕਸੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਕਿਉਂਕਿ ਇੱਥੇ ਨਸ਼ਾ ਤਸਕਰ ਨਵੇਂ ਨੌਜਵਾਨਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੇ ਹਨ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਆਈਏਐਸ ਅਤੇ ਐਸਐਸਪੀ ਸ੍ਰੀ ਅਖਿਲ ਚੌਧਰੀ ਨੇ ਕੈਬਨਿਟ ਮੰਤਰੀ ਨੂੰ ਜਿਲੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕੀਤੇ ਜਾ ਰਹੇ ਵੱਖ ਵਖ ਉਪਰਾਲਿਆਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ।

ਨਸ਼ਾ ਮੁਕਤ ਸ੍ਰੀ ਮੁਕਤਸਰ ਸਾਹਿਬ ਲਈ ਖੇਡਾਂ ਮੁਹਿੰਮ ਦੀ ਹੋਵੇਗੀ ਸ਼ੁਰੂਆਤ
ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਨਸ਼ਾ ਮੁਕਤ ਸ੍ਰੀ ਮੁਕਤਸਰ ਸਾਹਿਬ ਲਈ ਖੇਡਾਂ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਉਪਲਬਧ ਖੇਡਾਂ ਸਬੰਧੀ ਬੁਨਿਆਦੀ ਢਾਂਚੇ ਅਤੇ ਮਨੁੱਖੀ ਸਰੋਤਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਇਸ ਮੁਹਿੰਮ ਨੂੰ ਪ੍ਰਭਾਵੀ ਤਰੀਕੇ ਨਾਲ ਆਰੰਭ ਕੀਤਾ ਜਾਵੇਗਾ।

10 ਦਿਨ ਵਿੱਚ ਫੜੇ 100 ਤਸਕਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਪਿਛਲੇ 10 ਦਿਨਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਤਸਕਰਾਂ ਦੇ ਖਿਲਾਫ 64 ਐਫਆਈਆਰ ਦਰਜ ਕਰਕੇ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹੋਟ ਸਪੋਟ ਖੇਤਰਾਂ ਤੇ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।

ਮਾਪੇ ਅਤੇ ਸਮਾਜ ਦੇ ਪੱਧਰ ‘ਤੇ ਵੀ ਰਹੇਗੀ ਚੌਕਸੀ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿੱਥੇ ਪ੍ਰਸ਼ਾਸਨ ਦੇ ਪੱਧਰ ਤੇ ਨਸ਼ਿਆਂ ਦੇ ਖਿਲਾਫ ਕਾਰਵਾਈ ਆਰੰਭੀ ਗਈ ਹੈ ਉੱਥੇ ਹੀ ਸਮਾਜੀਕ ਭਾਗੀਦਾਰੀ ਨੂੰ ਵਧਾਉਣ ਦੇ ਨਾਲ ਨਾਲ ਮਾਪਿਆਂ ਨੂੰ ਵੀ ਨੌਜਵਾਨਾਂ ਅਤੇ ਬੱਚਿਆਂ ਦੀ ਸ਼ਖਸ਼ੀਅਤ ਉਸਾਰੀ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਾਲ ਲੋਕਾਂ ਨਾਲ ਰਾਬਤਾ ਕਰਨ ਲਈ 244 ਸੈਮੀਨਾਰ ਕਰਵਾਏ ਗਏ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅੰਤਕਵਾਦ ਦਾ ਖਾਤਮਾ ਦੀ ਲੋਕ ਭਾਗੀਦਾਰੀ ਨਾਲ ਹੋਇਆ ਸੀ ਅਤੇ ਨਸਿ਼ਆਂ ਨੂੰ ਵੀ ਲੋਕ ਭਾਗੀਦਾਰੀ ਨਾਲ ਹੀ ਸਮਾਪਤ ਕੀਤਾ ਜਾਵੇਗਾ।
ਇਸ ਮੌਕੇ ਅਮੀਤ ਸਿੰਘ ਖੁਡੀਆਂ, ਚੇਅਰਮੈਨ ਜਗਦੀਪ ਸਿੰਘ ਸੰਧੂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਢਿੱਲੋ, ਐਸਪੀ ਕੰਵਲਪ੍ਰੀਤ ਸਿੰਘ ਚਾਹਲ, ਐਸਡੀਐਮ ਡਾ: ਸੰਜੀਵ ਕੁਮਾਰ ਅਤੇ ਬਲਜੀਤ ਕੌਰ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਸੁਖਜਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਲੰਡੇ ਰੋਡੇ, ਜਗਦੀਪ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ