Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 11ਵੇਂ ਦਿਨ 580 ਥਾਵਾਂ 'ਤੇ ਛਾਪੇਮਾਰੀ, 110 ਨਸ਼ਾ ਤਸਕਰ ਕਾਬੂ

March 11, 2025 10:33 AM

* ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 68 ਐਫਆਈਆਰ ਦਰਜ, 2.8 ਕਿਲੋ ਹੈਰੋਇਨ, 2.88 ਲੱਖ ਰੁਪਏ ਡਰੱਗ ਮਨੀ ਬਰਾਮਦ
* ਪੁਲਿਸ ਟੀਮਾਂ ਨੇ ਪੰਜ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਵੀ ਤਲਾਸ਼ੀ ਲਈ
* ਰੋਕਥਾਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਕਰਵਾਏ ਜਾ ਰਹੇ ਹਨ ਸਮਾਗਮ
ਚੰਡੀਗੜ੍ਹ, 11 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 11 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 580 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 68 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 11 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1540 ਹੋ ਗਈ ਹੈ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 10904 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 2.88 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 631 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 1 ਵਿਅਕਤੀ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 146 ਜਾਗਰੂਕਤਾ ਸਮਾਗਮ ਕਰਵਾਏ ਗਏ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲ੍ਹਾਂ ਵਿੱਚ ਕਿਸੇ ਵੀ ਕਿਸਮ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੰਜ ਜ਼ਿਲ੍ਹਿਆਂ - ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਘਰਾਂ ਅਤੇ ਪਖਾਨਿਆਂ ਸਮੇਤ ਹਰੇਕ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ