Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਓਸ਼ਾਵਾ ਦੇ ਇਕ ਘਰ `ਚ ਲੱਗੀ ਅੱਗ, ਮਾਂ ਤੇ ਬੱਚੀ ਦੀ ਮੌਤ, ਪਿਤਾ ਤੇ ਦੂਜੀ ਬੇਟੀ ਜ਼ਖ਼ਮੀ

March 13, 2025 05:17 AM

ਓਸ਼ਾਵਾ, 13 ਮਾਰਚ (ਪੋਸਟ ਬਿਊਰੋ): ਓਸ਼ਾਵਾ ਦੇ ਇੱਕ ਘਰ ਵਿੱਚ ਅੱਗ ਲੱਗਣ ਨਾਲ ਮਾਂ ਤੇ ਉਸਦੀ 9 ਸਾਲਾ ਬੇਟੀ ਦੀ ਮੌਤ ਹੋ ਗਈ। ਅੱਗ ਸਵੇਰੇ 8 ਵਜੇ ਕਰੀਬ ਕਿੰਗ ਸਟਰੀਟ ਵੈਸਟ ਅਤੇ ਸੈਂਟਰ ਸਟਰੀਟ ਸਾਉਥ ਕੋਲ ਮੈਕਗਰਿਗੋਰ ਸਟਰੀਟ ਉੱਤੇ ਸਥਿਤ ਇੱਕ ਘਰ ਵਿੱਚ ਲੱਗੀ। ਓਸ਼ਾਵਾ ਫਾਇਰ ਬ੍ਰਿਗੇਡ ਉਪ ਪ੍ਰਮੁੱਖ ਟਾਡ ਵੁਡ ਨੇ ਦੱਸਿਆ ਕਿ ਜਦੋਂ ਟੀਮ ਉੱਥੇ ਪਹੁੰਚੀ ਤਾਂ ਪਾਇਆ ਕਿ ਦੋ ਮੰਜਿ਼ਲਾ ਮਕਾਨ ਪੂਰੀ ਤਰ੍ਹਾਂ ਅੱਗ ਦੀ ਚਪੇਟ ਵਿੱਚ ਆ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਘਰ ਦੀਆਂ ਸਾਰੀਆਂ ਮੰਜਿ਼ਲਾਂ ਤੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੇਖਣ ਨੂੰ ਮਿਲੀਆਂ।
ਇਸ ਦੌਰਾਨ ਉਨ੍ਹਾਂ ਨੇ ਇਕ 56 ਸਾਲਾ ਵਿਅਕਤੀ, 49 ਸਾਲਾ ਔਰਤ ਤੇ ਉਨ੍ਹਾਂ ਦੀਆਂ ਦੋ ਬੇਟੀਆਂ, ਜਿਨ੍ਹਾਂ ਦੀ ਉਮਰ 9 ਅਤੇ 12 ਸਾਲ ਸੀ, ਨੂੰ ਘਰੋਂ ਬਾਹਰ ਕੱਢਿਆ। ਔਰਤ ਅਤੇ ਉਸਦੀ ਨੌਂ ਸਾਲਾ ਬੇਟ ਨੂੰ ਹਸਪਤਾਲ ਵਿੱਚ ਮ੍ਰਿਤ ਐਲਾਨ ਦਿੱਤਾ ਗਿਆ ਜਦਕਿ ਪਿਤਾ ਅਤੇ ਦੂਜੀ ਬੱਚੀ ਨੂੰ ਅੱਗੇ ਦੇ ਇਲਾਜ ਲਈ ਸਿਕਕਿਡਸ ਹਸਪਤਾਲ ਲਿਜਾਇਆ ਗਿਆ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਘਟਨਾ ਸਥਲ ਉੱਤੇ ਪੁੱਜੇ ਤਿੰਨ ਪੁਲਿਸ ਅਧਿਕਾਰੀ ਵੀ ਜ਼ਖ਼ਮੀ ਹੋ ਗਏ ਸਨ ਤੇ ਉਹ ਵੀ ਹਸਪਤਾਲ ਵਿਚ ਜੇਰੇ ਇਲਾਜ ਹਨ। ਓਸ਼ਾਵਾ ਦੇ ਮੇਅਰ ਡੈਨ ਕਾਰਟਰ ਨੇ ਕਿਹਾ ਕਿ ਸਾਡੀਆਂ ਸੰਵੇਦਨਾਵਾਂ ਪਿਤਾ, ਬੱਚੀ ਤੇ ਜ਼ਖ਼ਮੀ ਮੁਲਾਜ਼ਮਾਂ ਦੇ ਨਾਲ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ