Welcome to Canadian Punjabi Post
Follow us on

20

April 2025
 
ਪੰਜਾਬ

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

March 26, 2025 04:31 AM

-ਮੁੰਡੀਆ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਉਚੇਚਾ ਧੰਨਵਾਦ
-1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ
ਚੰਡੀਗੜ੍ਹ, 26 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵੱਡੀਆਂ ਸਕੀਮਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਉੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਸਾਲ 2025-26 ਦੇ ਬਜਟ ਵਿੱਚ ਪੇਂਡੂ ਵੱਸੋਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਅਤੇ 1614 ਕਰੋੜ ਰੁਪਏ ਦੇ ਬਜਟ ਖਰਚ ਦੀ ਤਜਵੀਜ਼ ਰੱਖਣ ਲਈ ਸੂਬਾ ਵਾਸੀਆਂ ਤੇ ਆਪਣੇ ਵਿਭਾਗ ਤਰਫੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।
ਮੁੰਡੀਆਂ ਨੇ ਅੱਗੇ ਕਿਹਾ ਕਿ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ, ਪੁਰਾਣੇ ਬੁਨਿਆਦੀ ਢਾਂਚੇ ਦੇ ਪੁਨਰਵਾਸ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ।ਇਸ ਨਾਲ ਸੂਬੇ ਦੇ 176 ਪਿੰਡਾਂ ਵਿੱਚ ਪਾਈਪਲਾਇਨ ਜਲ ਸਪਲਾਈ ਨੂੰ ਅੱਪਗ੍ਰੇਡ/ਪ੍ਰਦਾਨ ਕਰਨ ਅਤੇ ਸਾਫ਼ ਅਤੇ ਸ਼ੁੱਧ ਪਾਣੀ ਮੁਹਈਆ ਕਰਾਉਣ ਦੀ ਵਿਵਸਥਾ ਸ਼ਾਮਲ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ : ਗੁਰਮੀਤ ਸਿੰਘ ਖੁੱਡੀਆਂ 'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼ ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ : ਡਾ. ਬਲਜੀਤ ਕੌਰ ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ 10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜਿ਼ਲ੍ਹਾ ਮੈਨੇਜਰ ਕਾਬੂ