Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੈਬਨਿਟ ਨੁਮਾਇੰਦਗੀ, ਇਤਿਹਾਸਕ ਏ.ਜੀ. ਦਫ਼ਤਰ ਰਾਖਵਾਂਕਰਨ ਅਤੇ ਸੁਚਾਰੂ ਸਕਾਲਰਸਿ਼ਪ ਪ੍ਰਣਾਲੀ ਯਕੀਨੀ ਬਣਾਈ : ਬਰਿੰਦਰ ਕੁਮਾਰ ਗੋਇਲ

April 14, 2025 08:06 AM

-ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ
-ਗੁਰੂ ਨਾਨਕ ਕਾਲਜ, ਬੁਢਲਾਡਾ ਵਿਖੇ ਸਮਾਗਮ ਦੌਰਾਨ ਕੀਤੀ ਸ਼ਿਰਕਤ
-ਕਿਹਾ, ਡਾ. ਭੀਮ ਰਾਓ ਅੰਬੇਡਕਰ ਨੇ ਖ਼ੁਦ ਹਨ੍ਹੇਰੇ ’ਚ ਪਲ ਕੇ ਲੋਕਾਂ ਦੇ ਘਰ ਰੁਸ਼ਨਾਏ
ਚੰਡੀਗੜ੍ਹ, 14 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਡੀ ਲੋਕ ਪ੍ਰਤੀਨਿਧਤਾ ਅਤੇ ਬੇਮਿਸਾਲ ਸੁਧਾਰਾਂ ਰਾਹੀਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਛੇ ਮੰਤਰੀਆਂ ਨੂੰ ਕੈਬਨਿਟ ਵਿੱਚ ਨੁਮਾਇੰਦਗੀ ਦਿੱਤੀ ਹੈ, ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕੀਤਾ ਹੈ ਅਤੇ ਅਨੁਸੂਚਿਤ ਜਾਤੀ ਸਕਾਲਰਸ਼ਿਪ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਹੈ।
ਬੁਢਲਾਡਾ ਦੇ ਗੁਰੂ ਨਾਨਕ ਕਾਲਜ ਵਿਖੇ ਡਾ. ਬੀ.ਆਰ. ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸਕਾਲਰਸ਼ਿਪ, ਆਸ਼ੀਰਵਾਦ ਸਕੀਮ, ਸਵੈ-ਰੁਜ਼ਗਾਰ ਲਈ ਸਹਾਇਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫਾਰਿਸ਼ ਅਤੇ ਪੈਸੇ ਤੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਸਦਕਾ ਆਮ ਘਰਾਂ ਦੇ ਯੋਗ ਤੇ ਕਾਬਲ ਬੱਚੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ ਅਤੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਖ਼ੁਦ ਤੰਗੀਆਂ-ਤੁਰਸ਼ੀਆਂ ਵਿਚ ਰਹਿ ਕੇ ਲੋਕਾਂ ਦੇ ਘਰ ਰੌਸ਼ਨ ਕੀਤੇ। ਉਨ੍ਹਾਂ ਹਮੇਸ਼ਾ ਦੱਬੇ-ਕੁਚਲੇ ਤੇ ਪੱਛੜੇ ਵਰਗਾਂ ਦੀ ਸਮੁੱਚੀ ਭਲਾਈ ਲਈ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦਾ ਮੰਨਣਾ ਸੀ ਕਿ ਸਿੱਖਿਆ ਸ਼ੇਰਨੀ ਦਾ ਦੁੱਧ ਹੈ, ਜੋ ਪਵੇਗਾ, ਉਹੀ ਦਹਾੜੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਨੇ ਸੰਵਿਧਾਨ ਦੀ ਰਚਨਾ ਕਰਕੇ ਹਰ ਵਰਗ ਨੂੰ ਸਮਾਨਤਾ ਅਤੇ ਸਿੱਖਿਆ ਦਾ ਅਧਿਕਾਰ ਪ੍ਰਦਾਨ ਕੀਤਾ ਜਿਸ ਸਦਕਾ ਅੱਜ ਸਾਡੇ ਆਮ ਘਰਾਂ ਦੇ ਨੌਜਵਾਨ ਮੁੰਡੇ-ਕੁੜੀਆਂ ਪੜ੍ਹ ਲਿਖ ਕੇ ਉੱਚ ਸੰਵਿਧਾਨਿਕ ਅਹੁਦਿਆਂ ’ਤੇ ਤੈਨਾਤ ਹਨ। ਬਾਬਾ ਸਾਹਿਬ ਦੇ ਦ੍ਰਿਸ਼ਟੀਕੋਣ ਅਤੇ ਅਣਥੱਕ ਯਤਨਾਂ ਸਦਕਾ ਪ੍ਰਗਤੀਸ਼ੀਲ ਭਾਰਤ ਦੀ ਨੀਂਹ ਰੱਖੀ ਗਈ। ਉਨ੍ਹਾਂ ਦੁਆਰਾ ਜਾਤੀ ਆਧਾਰਤ ਵਿਤਕਰੇ ਨੂੰ ਖ਼ਤਮ ਕਰਨ ਅਤੇ ਸਮਾਜਿਕ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਯਤਨ ਸਾਡੇ ਲਈ ਪ੍ਰੇਰਨਾਸ੍ਰੋਤ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਹਾਸ਼ੀਏ ’ਤੇ ਧੱਕੇ ਗਏ ਲੋਕਾਂ ਦੇ ਅਧਿਕਾਰਾਂ ਲਈ ਲੜਾਈ ਲੜੀ।
ਇਸ ਤੋਂ ਪਹਿਲਾਂ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸੰਬੋਧਨ ਕਰਦਿਆਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ, ਵਿਚਾਰਧਾਰਾ, ਸੰਘਰਸ਼ ਅਤੇ ਪ੍ਰਾਪਤੀਆਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵੱਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੀਤੇ ਅਣਥੱਕ ਯਤਨਾਂ ਦੇ ਰੂਬਰੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਸਾਹਿਬ ਜੀ ਦੀ ਵਿਚਾਰਧਾਰਾ ’ਤੇ ਚੱਲਣ ਦੀ ਜ਼ਰੂਰਤ ਹੈ।
ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਮਾਜ ਵਿਚ ਕੁੱਝ ਵੱਖਰਾ ਕਰਨ ਵਾਲੀਆਂ ਸਖ਼ਸ਼ੀਅਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ ਤੇ ਡਾ. ਭੀਮ ਰਾਓ ਅੰਬੇਡਕਰ ਅਜਿਹੀ ਹੀ ਸਖਸ਼ੀਅਤ ਹਨ। ਡਾ. ਅੰਬੇਡਕਰ ਜੀ ਨੇ ਖ਼ੁਦ ਕੁਰੀਤੀਆਂ ਵਾਲੇ ਸਮਾਜ ’ਚੋਂ ਉੱਠ ਕੇ ਆਪ ਉਨ੍ਹਾਂ ਕੁਰੀਤੀਆਂ ਖਿਲਾਫ ਲੜ ਕੇ ਹੀ ਨਹੀਂ ਵਿਖਾਇਆ, ਬਲਕਿ ਇਨ੍ਹਾਂ ਕੁਰੀਤੀਆਂ ਨੂੰ ਦੂਰ ਕਰਨ ਲਈ ਸੰਵਿਧਾਨ ਦੀ ਰਚਨਾ ਕੀਤੀ। ਜੇਕਰ ਅਸੀਂ ਸਾਰੇ ਕੋਸ਼ਿਸ ਕਰੀਏ ਤਾਂ ਅਸੰਭਵ ਨੂੰ ਵੀ ਸੰਭਵ ਕੀਤਾ ਜਾ ਸਕਦਾ ਹੈ, ਬਾਬਾ ਸਾਹਿਬ ਦਾ ਸੰਘਰਸ਼ ਇਸ ਗੱਲ ਦੀ ਬਾਤ ਪਾਉਂਦਾ ਹੈ।
ਇਸ ਦੌਰਾਨ ਉਨ੍ਹਾਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਸਵੈ-ਰੁਜ਼ਗਾਰ ਲਈ ਕਰਜ਼ਾ ਸਕੀਮ ਅਤੇ ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਵਧਾਈ ਪੱਤਰ ਵੰਡੇ ਗਏ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕੀਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਬੋਹਾ ਰਣਜੀਤ ਸਿੰਘ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, ਐਸ.ਪੀ. (ਐਚ) ਜਸਕੀਰਤ ਸਿੰਘ ਅਹੀਰ, ਡੀ.ਐਸ.ਪੀ. ਪ੍ਰਿਤਪਾਲ ਸਿੰਘ, ਕਾਲਜ ਪ੍ਰਿੰਸੀਪਲ ਨਰਿੰਦਰ ਸਿੰਘ, ਵਾਇਸ ਪ੍ਰਿੰਸੀਪਲ ਰੇਖਾ ਕਾਲੜਾ, ਪ੍ਰੋਫੈਸਰ ਗੁਰਦੀਪ ਸਿੰਘ ਢਿੱਲੋਂ ਤੋਂ ਇਲਾਵਾ ਕਾਲਜ ਦਾ ਸਟਾਫ, ਵਿਦਿਆਰਥੀ ਅਤੇ ਹੋਰ ਮੋਹਤਬਰ ਸਖਸ਼ੀਅਤਾਂ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ