Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ

April 14, 2025 08:07 AM

-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਾ. ਭੀਮ ਰਾਓ ਅੰਬੇਦਕਰ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ
ਚੰਡੀਗੜ੍ਹ, 14 ਅਪ੍ਰੈਲ (ਪੋਸਟ ਬਿਊਰੋ): ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੈ।
ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਆਯੋਜਿਤ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ। ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼ਖ਼ਸੀਅਤ ਦੱਸਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਦਕਰ ਸਾਹਿਬ ਦੇ ਪੂਰਨਿਆਂ ਉੱਪਰ ਚੱਲਦੀ ਹੋਈ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ 6 ਮੰਤਰੀ ਅਨਸੂਚਿਤ ਜਾਤੀਆਂ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਉਲਟ, ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਰਾਜ ਭਰ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 31 ਮਾਰਚ, 2020 ਤੋਂ ਪਹਿਲਾਂ ਐੱਸ.ਸੀ. ਕਾਰਪੋਰੇਸ਼ਨ ਦੁਆਰਾ ਜਾਰੀ ਕੀਤੇ ਗਏ ਕਰਜ਼ੇ ਮੁਆਫ਼ ਕਰ ਦਿੱਤੇ ਹਨ, ਜਿਸ ਨਾਲ ਵਿੱਤੀ ਤੰਗੀ ਕਾਰਨ ਅਦਾਇਗੀ ਕਰਨ ਵਿੱਚ ਅਸਮਰੱਥ ਵਿਅਕਤੀਆਂ ਨੂੰ ਲਾਭ ਪਹੁੰਚਿਆ ਹੈ। ਇਸ ਤੋਂ ਇਲਾਵਾ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਅਨਸੂਚਿਤ ਜਾਤੀਆਂ ਅਤੇ ਅਨਸੂਚਿਤ ਜਨ ਜਾਤੀਆਂ ਲਈ ਅਸਾਮੀਆਂ ਦਾ ਰਾਖਵਾਂਕਰਨ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਹੁਣ ਤੱਕ 50,000 ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਅਧਾਰ 'ਤੇ ਦਿੱਤੀਆਂ ਜਾ ਚੁੱਕੀਆਂ ਹਨ।
ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀਆਂ ਲਗਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਬਾਬਾ ਸਾਹਿਬ ਦੇ ਬੁੱਤਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀ ਨੀਚ ਹਰਕਤ ਕਰਨ ਵਾਲੇ ਕਿਸੇ ਵੀ ਗੁਨਾਹਗਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨੁਸੂਚਿਤ ਜਾਤੀ/ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਰਸਾਉਂਦੇ ਇੱਕ ਕਿਤਾਬਚੇ ਨੂੰ ਵੀ ਰੀਲੀਜ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹੋਰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੀਆਂ ਵਿਦਿਆਰਥਣਾਂ ਨੇ ਆਪਣੇ ਨਿੱਜੀ ਤਜ਼ਰਬੇ ਵੀ ਸਾਂਝੇ ਕੀਤੇ ਅਤੇ ਸਕਾਲਰਸ਼ਿਪ ਦੇਣ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਸ਼ਮਸ਼ੇਰ ਸਿੰਘ ਨੇ ਵੀ ਬਾਬਾ ਸਾਹਿਬ ਨੂੰ ਯੁੱਗ ਪੁਰਸ਼ ਦੱਸਦੇ ਹੋਏ ਆਪਣਾ ਸਤਿਕਾਰ ਭੇਟ ਕੀਤਾ। ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ ਜਦਕਿ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ।
ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਆਦਿੱਤਯ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਪੀ.ਸੀ.ਐੱਸ. ਅਧਿਕਾਰੀ ਰੁਪਿੰਦਰਪਾਲ ਸਿੰਘ, ਪ੍ਰਿੰਸੀਪਲ ਐੱਸ.ਐੱਸ.ਐੱਮ. ਕਾਲਜ ਡਾ. ਆਰ.ਕੇ. ਤੁੱਲੀ, ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ, ਸਿਵਲ ਸਰਜਨ ਡਾ. ਪ੍ਰਭਜੋਤ ਕਲਸੀ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ