Welcome to Canadian Punjabi Post
Follow us on

20

April 2025
 
ਪੰਜਾਬ

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

April 14, 2025 10:47 AM

ਚੰਡੀਗੜ੍ਹ, 14 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਪੁਨਰ ਉਸਾਰੀ ਪ੍ਰੋਜੈਕਟ ਲਈ ਟੈਂਡਰ ਲਈ ਅਰਜ਼ੀ ਦਿੱਤੀ ਸੀ ਅਤੇ ਉਪਰੋਕਤ ਮੁਲਜ਼ਮ ਐਸਈ ਨੇ ਉਸਨੂੰ ਇਹ ਟੈਂਡਰ ਅਲਾਟ ਕਰਨ ਦੇ ਬਦਲੇ 10 ਪ੍ਰਤੀਸ਼ਤ ਕਮਿਸ਼ਨ ਰਿਸ਼ਵਤ ਵਜੋਂ ਮੰਗਿਆ ਹੈ। ਰਿਸ਼ਵਤ ਲੈਣ ਸਬੰਧੀ ਕੀਤੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਉਪਰੋਕਤ ਐਸਈ ਸੰਜੇ ਕੰਵਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ : ਗੁਰਮੀਤ ਸਿੰਘ ਖੁੱਡੀਆਂ 'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼ ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ : ਡਾ. ਬਲਜੀਤ ਕੌਰ ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ 10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜਿ਼ਲ੍ਹਾ ਮੈਨੇਜਰ ਕਾਬੂ