Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

April 14, 2025 10:50 AM

ਚੰਡੀਗੜ੍ਹ, 14 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਪਹਿਲਾਂ ਹੀ ਬਹੁਤ ਸਖਤ ਆਦੇਸ਼ ਦਿੱਤੇ ਗਏ ਹਨ ਅਤੇ ਮੰਡੀ ਵਿੱਚ ਤਾਇਨਾਤ ਹਰੇਕ ਅਧਿਕਾਰੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਉਥੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ, ਟ੍ਰਾਂਸਪੋਰਟਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਵਰਗ ਨੂੰ ਅਨਾਜ ਮੰਡੀਆਂ ਵਿੱਚ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਨਾਲ ਪੀਏ ਰਾਕੇਸ਼ ਕੁਮਾਰ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਗੋਇਲ, ਪੁਰਸ਼ੋਤਮ ਲਾਲ, ਅਸ਼ੋਕ ਕੁਮਾਰ, ਵਿਕਰਮ ਕੁਮਾਰ, ਸੁਖਦਰਸ਼ਨ ਜੈਨ, ਅਰੁਣ ਜਿੰਦਲ, ਬਲਾਕ ਪ੍ਰਧਾਨ ਸਤੀਸ਼ ਕੁਮਾਰ, ਬਲਾਕ ਪ੍ਰਧਾਨ ਜਗਸੀਰ ਮਲਾਨਾ ਐਮ. ਸੀ. ਮੂਨਕ, ਬੱਬੂ ਸਿੰਘ, ਐਮ.ਸੀ.ਭੋਲਾ ਸਿੰਘ ਐਮ. ਸੀ ਮੂਨਕ ਮਿੱਠੂ ਸੈਣੀ, ਮਾਰਕਿਟ ਸੈਕਟਰੀ ਅਮਰਿੰਦਰ ਸਿੰਘ ਅਤੇ ਖਰੀਦ ਏਜੰਸੀਆਂ ਮਾਰਕਫੈਡ ਵੇਅਰਹਾਊਸ, ਪਨਗੇਰਨ ਦੇ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ