Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ

April 15, 2025 07:38 AM

-ਮੁਲਜ਼ਮ ਨੇ ਸਿ਼ਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ
ਚੰਡੀਗੜ੍ਹ, 15 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸਿ਼ਕਾਇਤ ਉਪਰੰਤ ਕੀਤੀ ਗਈ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ। ਸੀਆਈਏ-2, ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸਿ਼ਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ