Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜਿ਼ਲ੍ਹਾ ਮੈਨੇਜਰ ਕਾਬੂ

April 16, 2025 07:33 AM

ਚੰਡੀਗੜ੍ਹ 16 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਿਧੜੀ ਬਘੀਹਾਰੀ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ ਦਿਵਿਆਂਗ ਭੈਣ ਨੇ ਸਾਲ 2009 ਵਿੱਚ ਉਕਤ ਕਾਰਪੋਰੇਸ਼ਨ ਤੋਂ 1,00,000 ਰੁਪਏ ਦਾ ਕਰਜ਼ਾ ਲਿਆ ਸੀ। ਇਸ ਉਪਰੰਤ ਸਰਕਾਰ ਨੇ ਇੱਕ ਸਕੀਮ ਤਹਿਤ ਅਜਿਹੇ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕੀਤਾ ਸੀ ਪਰ ਉਕਤ ਮੈਨੇਜਰ ਨੇ ਸਰਕਾਰ ਦੁਆਰਾ ਮੁਆਫ਼ ਕੀਤੇ ਗਏ ਕਰਜ਼ੇ ਦੀ ਪ੍ਰਕਿਰਿਆ ਅਤੇ ਇਸਦਾ ਨਿਪਟਾਰਾ ਕਰਨ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ